ਪੰਜਾਬ ਪੁਲਿਸ ਨੂੰ ਅੰਮ੍ਰਿਤਸਰ ਵਿਚ ਇੱਕ ਵੱਡੀ ਸਫਲਤਾ ਮਿਲੀ ਹੈ। ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਨਾਲ ਜੁੜੇ ਦੋ ਕਾਰਕੁੰਨਾਂ ਅਤੇ ਵਿਦੇਸ਼ੀ ਹੈਂਡਲਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਹੈਂਡ ਗ੍ਰਨੇਡ ਵੀ ਬਰਾਮਦ ਕੀਤੇ ਹਨ।
ਰਿਪੋਰਟਾਂ ਮੁਤਾਬਕ ਇੱਕ ਸੂਚਨਾ ‘ਤੇ ਕਾਰਵਾਈ ਕਰਦਿਆਂ, ਪੁਲਿਸ ਟੀਮ ਨੇ ਅਜੈ ਨਾਮ ਦੇ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ। ਦੋਸ਼ੀ ਅਜੈ ਅਜਨਾਲਾ ਦੇ ਬਾਜੀਗਰ ਮੁਹੱਲਾ ਦਾ ਰਹਿਣ ਵਾਲਾ ਹੈ। ਪੁਲਿਸ ਨੇ ਉਸਨੂੰ ਇੱਕ ਹੋਰ ਸਾਥੀ ਸਮੇਤ ਗ੍ਰਿਫ਼ਤਾਰ ਕੀਤਾ।

ਤਲਾਸ਼ੀ ਦੌਰਾਨ ਦੋਵਾਂ ਮੁਲਜ਼ਮਾਂ ਤੋਂ ਦੋ ਹੈਂਡ ਗ੍ਰਨੇਡ ਬਰਾਮਦ ਕੀਤੇ ਗਏ। ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਬਰਾਮਦ ਕੀਤੇ ਗਏ ਹੈਂਡ ਗ੍ਰਨੇਡ ਇੱਕ ਵੱਡੀ ਸਾਜ਼ਿਸ਼ ਦਾ ਹਿੱਸਾ ਸਨ। ਮੁਲਜ਼ਮ ਸਰਕਾਰੀ ਸੰਸਥਾਵਾਂ ਅਤੇ ਬੁਨਿਆਦੀ ਢਾਂਚੇ ਨੂੰ ਨਿਸ਼ਾਨਾ ਬਣਾ ਕੇ ਪੰਜਾਬ ਵਿੱਚ ਮਾਹੌਲ ਵਿਗਾੜਨ ਅਤੇ ਕਾਨੂੰਨ ਵਿਵਸਥਾ ਨੂੰ ਭੰਗ ਕਰਨ ਦਾ ਇਰਾਦਾ ਰੱਖਦੇ ਸਨ। ਪੁਲਿਸ ਦਾ ਕਹਿਣਾ ਹੈ ਕਿ ਸਮੇਂ ਸਿਰ ਕਾਰਵਾਈ ਕਰਕੇ ਇੱਕ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਹੁਣ ਅੰਡਰਗਰਾਊਂਡ ਹੋਣਗੀਆਂ ਬਿਜਲੀ ਦੀਆਂ ਤਾਰਾਂ! CM ਮਾਨ ਵੱਲੋਂ ਪਾਇਲਟ ਪ੍ਰੋਜੈਕਟ ਦੀ ਸ਼ੁਰੂਆਤ
SSOC ਅੰਮ੍ਰਿਤਸਰ ਪੁਲਿਸ ਸਟੇਸ਼ਨ ਵਿਖੇ ਵਿਸਫੋਟਕ ਪਦਾਰਥ ਐਕਟ ਦੀ ਧਾਰਾ 61(2) ਅਤੇ ਵਿਸਫੋਟਕ ਪਦਾਰਥ ਐਕਟ ਦੀ ਧਾਰਾ 4/5 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੁਲਜ਼ਮਾਂ ਤੋਂ ਪੁੱਛਗਿੱਛ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ। ਫਿਲਹਾਲ ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਨ ਅਤੇ ਉਨ੍ਹਾਂ ਦਾ ਰਿਮਾਂਡ ਹਾਸਲ ਕਰਨ ਦੀਆਂ ਤਿਆਰੀਆਂ ਚੱਲ ਰਹੀਆਂ ਹਨ ਤਾਂ ਜੋ ਡੂੰਘਾਈ ਨਾਲ ਜਾਂਚ ਕੀਤੀ ਜਾ ਸਕੇ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ










