ਪੰਜਾਬ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਨੇ ਮੋਹਾਲੀ ਵਿੱਚ ਕਬੱਡੀ ਪ੍ਰਮੋਟਰ ਰਾਣਾ ਬਲਾਚੌਰੀਆ ਦੇ ਕਤਲ ਵਿੱਚ ਇੱਕ ਹੋਰ ਵੱਡੀ ਸਫਲਤਾ ਹਾਸਲ ਕੀਤੀ ਹੈ। ਟੀਮ ਨੇ ਮਾਮਲੇ ਦੇ ਮੁੱਖ ਦੋਸ਼ੀ ਆਦਿਤਿਆ ਉਰਫ਼ ਮੱਖਣ ਨੂੰ ਤ੍ਰਿਪੁਰਾ ਤੋਂ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਉਸਨੂੰ ਟਰਾਂਜ਼ਿਟ ਰਿਮਾਂਡ ‘ਤੇ ਲੈ ਕੇ ਮੋਹਾਲੀ ਪਹੁੰਚ ਚੁੱਕੀ ਹੈ, ਜਿੱਥੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
AGTF ਟੀਮ ਨੇ ਪਹਿਲਾਂ ਕੋਲਕਾਤਾ ਤੋਂ ਇਸ ਮਾਮਲੇ ਵਿੱਚ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਆਪਣੀ ਪੁੱਛਗਿੱਛ ਦੌਰਾਨ ਹੀ ਆਦਿਤਯ ਉਰਫ ਮੱਖਣ ਦਾ ਨਾਂਅਤੇ ਉਸ ਦੇ ਟਿਕਾਣੇ ਦਾ ਸੁਰਾਗ ਮਿਲਿਆ ਸੀ। ਪੁਲਿਸ ਅੱਜ ਦੋਸ਼ੀ ਨੂੰ ਕੋਰਟ ਵਿਚ ਪੇਸ਼ ਕਰਕੇ ਉਸ ਦਾ ਰਿਮਾਂਡ ਹਾਸਲ ਕਰੇਗੀ।

ਦੱਸ ਦੇਈਏ ਕਿ ਮੋਹਾਲੀ ਕਬੱਡੀ ਪ੍ਰਮੋਟਰ ਰਾਣਾ ਬਲਾਚੌਰੀਆ ਦਾ ਕਤਲ ਸ਼ਰੇਆਮ ਕਰ ਦਿੱਤਾ ਗਿਆ ਸੀ, ਜਿਸ ਨਾਲ ਇਲਾਕੇ ਵਿੱਚ ਦਹਿਸ਼ਤ ਫੈਲ ਗਈ ਸੀ। ਪੁਲਿਸ ਜਾਂਚ ਵਿੱਚ ਪਤਾ ਲੱਗਿਆ ਕਿ ਕਤਲ ਪਿੱਛੇ ਗੈਂਗਸਟਰਾਂ ਦਾ ਹੱਥ ਸੀ। ਅਪਰਾਧ ਕਰਨ ਤੋਂ ਬਾਅਦ ਸਾਰੇ ਦੋਸ਼ੀ ਵੱਖ-ਵੱਖ ਰਾਜਾਂ ਵਿੱਚ ਲੁਕ ਗਏ ਸਨ। ਤਕਨੀਕੀ ਨਿਗਰਾਨੀ ਅਤੇ ਖੁਫੀਆ ਜਾਣਕਾਰੀ ਦੇ ਆਧਾਰ ‘ਤੇ, ਪੁਲਿਸ ਨੇ ਸ਼ੁਰੂ ਵਿੱਚ ਕੋਲਕਾਤਾ ਵਿੱਚ ਛਾਪਾ ਮਾਰਿਆ, ਜਿੱਥੇ ਤਿੰਨ ਸ਼ੂਟਰਾਂ/ਮਦਦਗਾਰਾਂ ਨੂੰ ਕਾਬੂ ਕੀਤਾ ਗਿਆ ਸੀ।
ਇਹ ਵੀ ਪੜ੍ਹੋ : CM ਮਾਨ ਦੀ ਸ਼ੁਕਰਾਨਾ ਯਾਤਰਾ ਅੱਜ ਤੋਂ, ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕ ਕੇ ਕਰਨਗੇ ਸ਼ੁਰੂਆਤ
ਆਦਿੱਤਿਆ ਦੀ ਗ੍ਰਿਫ਼ਤਾਰੀ ਨੂੰ ਇਸ ਮਾਮਲੇ ਵਿੱਚ ਸਭ ਤੋਂ ਅਹਿਮ ਕੜੀ ਮੰਨਿਆ ਜਾ ਰਿਹਾ ਹੈ, ਕਿਉਂਕਿ ਮੰਨਿਆ ਜਾਂਦਾ ਹੈ ਕਿ ਉਸ ਨੇ ਕਤਲ ਦੀ ਪਲਾਨਿੰਗ ਅਤੇ ਵਾਰਦਾਤ ਅੰਜਾਮ ਦੇਣ ਵਿੱਚ ਮੁੱਖ ਭੂਮਿਕਾ ਨਿਭਾਈ ਸੀ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ










