ਅੰਮ੍ਰਿਤਸਰ ਦੇ ਥਾਣਾ ਕੱਥੂਨੰਗਲ ਅਧੀਨ ਪੈਂਦੇ ਪਿੰਡ ਕੋਟਲਾ ਵਿਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਲਗਭਗ 10-15 ਬੰਦਿਆਂ ਨੇ ਸਾਬਕਾ ਸਰਪੰਚ ਦੇ ਘਰ ਵਿਚ ਵੜ ਕੇ ਭੰਨ ਤੋੜ ਕੀਤੀ। ਪੂਰੀ ਘਟਨਾ ਘਰ ਵਿਚ ਲੱਗੇ ਸੀਸੀਟੀਵੀ ਕੈਮਰਿਆਂ ਵਿਚ ਕੈਦ ਹੋ ਗਈ ਹੈ।
ਪੀੜਤ ਪਰਿਵਾਰ ਮੁਤਾਬਕ ਹਮਲਾਵਰ ਪਿਸਤੌਲ, ਲੋਹੇ ਦੀ ਰਾਡ, ਡੰਡਿਆਂ ਨਾਲ ਲੈਸ ਹੋ ਕੇ ਆਏ ਸਨ। ਘਰ ਵਿਚ ਵੜਦੇ ਹੀ ਉਨ੍ਹਾਂ ਨੇ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ ਤੇਪਰਿਵਾਰ ਦੇ ਲੋਕਾ ਨੂੰ ਬੇਰਿਹਮੀ ਨਾਲ ਕੁੱਟਣਾ ਸ਼ੁਰੂ ਕਰ ਦਿੱਤਾ।

ਹਮਲਾਵਰਾਂ ਨੇ ਘਰ ਦੇ ਬਾਹਰ ਖੜ੍ਹੀ ਨਵੀਂ ਕਾਰ ਦੇ ਸ਼ੀਸ਼ੇ ਤੋੜ ਦਿੱਤੇ। ਦੂਜੇ ਪਾਸੇ ਘਰ ਦੇ ਅੰਦਰ ਅਲਮਾਰੀਆਂ, ਰਸੋਈ ਦਾ ਸਾਮਾਨ ਤੇ ਹੋਰ ਫਰਨਚੀਰ ਨੂੰ ਵੀ ਨੁਕਸਾਨ ਪਹੁੰਚਾਇਆ। ਘਟਨਾ ਮਗਰੋਂ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ। ਪੁਲਿਸ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਜਾਂਚ ਤੇਜ਼ ਕਰ ਦਿੱਤੀ ਹੈ ਤੇ ਸੀਸੀਟੀਵੀ ਫੁਟੇਜ ਦੇ ਆਧਾਰ ‘ਤੇ ਮੁਲਜ਼ਮਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ










