ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਸਭ ਤੋਂ ਪਹਿਲਾਂ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਤੇ ਇਸ ਦੇ ਨਾਲ ਹੀ NEET ਪੇਪਰ ਲੀਕ ਕਾਰਨ ਬੱਚਿਆਂ ਦੀਆਂ ਹੋਈਆਂ ਮੌਤਾਂ ‘ਤੇ ਵੀ ਦੁੱਖ ਪ੍ਰਗਟਾਇਆ ਗਿਆ ਫਾਰਮੇਸੀ ਪੇਪਰ ਮਾਮਲੇ ‘ਚ ਵਿਧਾਨ ਸਭਾ ‘ਚ ਪ੍ਰਤਾਪ ਬਾਜਵਾ ਵੱਲੋਂ ਪੁੱਛੇ ਸਵਾਲ ‘ਤੇ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਮੈਂ ਪੂਰੀ ਤਿਆਰੀ ਨਾਲ ਆਇਆ ਹਾਂ ਤੇ ਹਰ ਸਵਾਲ ਦਾ ਜਵਾਬ ਦੇਣ ਲਈ ਤਿਆਰ ਹਾਂ। ਵਿਰੋਧੀ ਧਿਰ ਵਾਲੇ ਵਿਧਾਨ ਸਭਾ ‘ਚੋਂ ਭੱਜਣ ਨਾ। ਪ੍ਰਸ਼ਨ ਕਾਲ ਤੋਂ ਬਾਅਦ ਮੈਂ ਜਵਾਬ ਦੇਵਾਂਗਾ।
ਵਿੱਤ ਮੰਤਰੀ ਚੀਮਾ ਨੇ ਵਿਧਾਨ ਸਭਾ ਵਿਚ ਦੱਸਿਆ ਕਿ ਜਲਦ ਹੀ PRTC ਤੇ ਪਨਬਸ ਦੇ ਬੇੜੇ ਵਿਚ 100 ਮਿੰਨੀ ਬੱਸਾਂ ਸ਼ਾਮਲ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ 800 ਬੱਸਾਂ ਦਾ ਨਵਾਂ ਟੈਂਡਰ ਅਲਾਟ ਹੋ ਚੁੱਕਿਆ ਹੈ ਤੇ 2-3 ਮਹੀਨਿਆਂ ‘ਚ ਲਗਭਗ 900 ਬੱਸਾਂ ਪੰਜਾਬ ਦੇ ਵੱਖ-ਵੱਖ ਰੂਟਾਂ ‘ਤੇ ਚੱਲਣਗੀਆਂ। ਨਾਲ ਹੀ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ ‘ਚ ਕਾਂਗਰਸ ਪਾਰਟੀ ਖਤਮ ਹੋ ਚੁੱਕੀ ਹੈ। ਤੇ ਹਰ ਜਗ੍ਹਾ ਕਾਂਗਰਸ ਵਿਚ ਲੀਕੇਜ ਦਿਖਾਈ ਦੇ ਰਹੀ ਹੈ ਜਦੋਂ ਕਿ ਸਾਡੀ ਸਰਕਾਰ ਚੰਗਾ ਕੰਮ ਕਰ ਰਹੀ ਹੈ। ਪੰਜਾਬ ‘ਚ ਸਾਰੀਆਂ ਭਰਤੀਆਂ ਮੈਰਿਟ ਦੇ ਅਧਾਰ ‘ਤੇ ਹੋ ਰਹੀਆਂ ਹਨ। ਪਿਛਲੇ ਕਰੀਬ 4 ਸਾਲਾਂ ‘ਚ ਮਾਨ ਸਰਕਾਰ ਨੇ ਲਗਭਗ 70000 ਨੌਕਰੀਆਂ ਦਿੱਤੀਆਂ। ਬੱਚਿਆਂ ਨੂੰ ਮੈਰਿਟ ਦੇ ਅਧਾਰ ‘ਤੇ ਨੌਕਰੀਆਂ ਦਿੱਤੀਆਂ ਗਈਆਂ ਹਨ। ਇੱਕ ਵੀ ਪੇਪਰ ਪੰਜਾਬ ‘ਚ ਲੀਕ ਨਹੀਂ ਹੋਇਆ।
ਇਹ ਵੀ ਪੜ੍ਹੋ : ਡ੍ਰੋਨ ਤ.ਸ/ਕਰੀ ਖਿਲਾਫ ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਮਿਲੀ ਸਫਲਤਾ, ਸਰਹੱਦ ਨੇੜਿਓਂ 10 ਕਿਲੋ ਹੈ.ਰੋ/ਇਨ ਕੀਤੀ ਬਰਾਮਦ
ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਆਪਣਾ ਸਿਸਟਮ ਮਜ਼ਬੂਤ ਕਰਨਾ ਚਾਹੀਦਾ ਹੈ ਤਾਂ ਕਿ ਭਵਿੱਖ ਵਿਚ ਪੇਪਰ ਲੀਕ ਵਰਗੀਆਂ ਘਟਨਾਵਾਂ ਨਾ ਹੋਣ। ਉਨ੍ਹਾਂ ਕਿਹਾ ਕਿ ਪੇਪਰ ਲੀਕ ਦੀ ਵਜ੍ਹਾ ਤੋਂ ਕਈ ਬੱਚਿਆਂ ਦੀ ਜਾਨ ਗਈ ਹੈ। ਦੁਬਾਰਾ ਜਦੋਂ ਸੈਸ਼ਨ ਸ਼ੁਰੂ ਹੋਇਆ ਤਾਂ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮ ਨੂੰ ਲੈ ਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸਰਕਾਰ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਗੁਰੂ ਧੋਖੀ, ਪੰਥ ਵਿਰੋਧੀ ‘ਤੇ ਆਪਣਾ ਸਟੈਂਡ ਕਲੀਅਰ ਕਰੋ। ਇਸ ‘ਤੇ ਸਪੀਕਰ ਨੇ ਕਿਹਾ ਕਿ ਗੁਰੂ ਪੰਥ ਵਿਚ ਗੁਰੂ ਦਾ ਸਭ ਤੋਂ ਵੱਡਾ ਸਥਾਨ ਹੈ। ਸ੍ਰੀ ਅਕਾਲ ਤਖਤ ਸਾਹਿਬ ਮਹਾਨ ਹੈ ਤੇ ਸਿੱਖ ਪੰਥ ਦੀ ਸ਼ਾਨ ਹੈ ਪਰ ਗੁਰੂ ਤੋਂ ਉਪਰ ਸੰਗਤ ਸਥਾਨ ਹੈ। ਅਜਿਹੇ ਵਿਚ ਸੰਗਤ ਜੋ ਫੈਸਲਾ ਕਰ ਰਹੀ ਹੈ, ਉਸ ਫੈਸਲੇ ਨਾਲ ਚੱਲ ਰਹੇ ਹਾਂ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








