ਪੰਜਾਬ ਦੇ ਜ਼ਿਲ੍ਹਾ ਸੰਗਰੂਰ ਦੇ ਧੂਰੀ ਵਿਧਾਨ ਸਭਾ ਹਲਕਾ ਦੇ ਪਿੰਡ ਮੂਲੋਵਾਲ ਤੋਂ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇੱਕ ਬੱਚੇ ਦੀ ਟਰੈਕਟਰ ਤੋਂ ਹੇਠਾਂ ਡਿੱਗਣ ਕਾਰਨ ਮੌਤ ਹੋ ਗਈ। ਮ੍ਰਿਤਕ ਬੱਚੇ ਦੀ ਉਮਰ 15 ਸਾਲ ਦੱਸੀ ਜਾ ਰਹੀ ਹੈ। ਇਸ ਘਟਨਾ ਤੋਂ ਬਾਅਦ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ ਅਤੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।
ਮਿਲੀ ਜਾਣਕਾਰੀ ਅਨੁਸਾਰ ਬੱਚਾ ਆਪਣੇ ਭਰਾ ਨਾਲ ਖੇਤਾਂ ਵਿੱਚੋਂ ਪਸ਼ੂਆਂ ਦੇ ਲਈ ਕਣਕ ਵੱਢਣ ਤੋਂ ਬਾਅਦ ਤੂੜੀ ਲੈ ਕੇ ਘਰ ਵਾਪਸ ਪਰਤ ਰਿਹਾ ਸੀ। ਕੱਚੇ ਰਸਤੇ ਉੱਪਰ ਟਰੈਕਟਰ ਉਸਦਾ ਭਰਾ ਹੀ ਚਲਾ ਰਿਹਾ ਸੀ। ਰਸਤਾ ਖਰਾਬ ਹੋਣ ਕਾਰਨ ਅਚਾਨਕ ਟਰੈਕਟਰ ਦਾ ਸੰਤੁਲਨ ਵਿਗੜ ਗਿਆ ਅਤੇ ਬੱਚਾ ਟਰੈਕਟਰ ਤੋਂ ਥੱਲੇ ਡਿੱਗ ਗਿਆ। ਉਸ ਦੇ ਸਿਰ ‘ਤੇ ਗੰਭੀਰ ਸੱਟ ਲੱਗ ਗਈ, ਜਿਸ ਕਾਰਨ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਪੰਜਾਬ ਕਿੰਗਜ਼ ਤੇ ਲਖਨਊ ਸੁਪਰ ਜਾਇੰਟਸ ਵਿਚਾਲੇ ਮੁਕਾਬਲਾ ਅੱਜ, ਨਿਊ ਚੰਡੀਗੜ੍ਹ ਦੇ ਸਟੇਡੀਅਮ ‘ਚ ਖੇਡਿਆ ਜਾਵੇਗਾ ਮੈਚ
ਵੀਡੀਓ ਲਈ ਕਲਿੱਕ ਕਰੋ -:











