ਅੱਜ ਅਗਸਤ ਦੇ ਪਹਿਲੇ ਦਿਨ 19 ਕਿਲੋਗ੍ਰਾਮ ਦੇ ਕਮਰਸ਼ੀਅਲ ਐਲਪੀਜੀ ਸਿਲੰਡਰ ਸਸਤਾ ਹੋ ਗਿਆ ਹੈ। ਕੋਲਕਾਤਾ ਵਿੱਚ 19 ਕਿਲੋਗ੍ਰਾਮ ਦੇ ਵਪਾਰਕ ਐਲਪੀਜੀ ਸਿਲੰਡਰ ਦੀ ਕੀਮਤ ₹209 ਅਤੇ ਦਿੱਲੀ ਵਿੱਚ ₹202 ਘਟਾ ਦਿੱਤੀ ਗਈ ਹੈ। ਇਸ ਬਦਲਾਅ ਤੋਂ ਬਾਅਦ ਕੋਲਕਾਤਾ ਵਿੱਚ 19 ਕਿਲੋਗ੍ਰਾਮ ਦੇ ਵਪਾਰਕ ਸਿਲੰਡਰ ਦੀ ਕੀਮਤ ਅੱਜ ਤੋਂ ₹2,872.50 ਹੋ ਜਾਵੇਗੀ।
ਇਹ ਵੀ ਪੜ੍ਹੋ : ਅੱਜ 40 ਲੱਖ ਮਹਿਲਾਵਾਂ ਦੇ ਖਾਤੇ ‘ਚ ਆਉਣਗੇ ਪੈਸੇ, CM ਮਾਨ ਪਠਾਨਕੋਟ ਤੋਂ ਕਰਨਗੇ ਦੂਜੀ ਕਿਸ਼ਤ ਜਾਰੀ
ਇਸ ਸਰਕਾਰੀ ਫੈਸਲੇ ਨਾਲ ਹੋਟਲਾਂ, ਰੈਸਟੋਰੈਂਟਾਂ, ਖਾਣ-ਪੀਣ ਵਾਲੀਆਂ ਥਾਵਾਂ ਅਤੇ ਚਾਹ ਦੀਆਂ ਦੁਕਾਨਾਂ ਦੇ ਮਾਲਕਾਂ ਨੂੰ ਰਾਹਤ ਮਿਲੇਗੀ, ਕਿਉਂਕਿ ਉਹ ਸਾਰੇ 19 ਕਿਲੋਗ੍ਰਾਮ ਦੇ ਵਪਾਰਕ ਸਿਲੰਡਰ ਦੀ ਵਰਤੋਂ ਕਰਦੇ ਹਨ।
ਦੱਸ ਦੇਈਏ ਕਿ 1 ਜੁਲਾਈ ਨੂੰ ਵੀ ਵਪਾਰਕ ਐਲਪੀਜੀ ਸਿਲੰਡਰ ਦੀ ਕੀਮਤ ਵੀ ₹183.50 ਘਟਾਈ ਗਈ ਸੀ। ਅਮਰੀਕਾ, ਇਜ਼ਰਾਈਲ ਅਤੇ ਈਰਾਨ ਵਿਚਕਾਰ ਟਕਰਾਅ ਨੇ ਪੱਛਮੀ ਏਸ਼ੀਆ ਤੋਂ ਗੈਸ ਸਪਲਾਈ ਵਿੱਚ ਵਿਘਨ ਪਾਇਆ, ਜਿਸ ਕਾਰਨ ਐਲਪੀਜੀ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਕਾਫ਼ੀ ਵਾਧਾ ਹੋਇਆ ਸੀ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








