ਪੰਜਾਬ ਵਿਚ ਨਸ਼ਾ ਤਸਕਰੀ ਖਿਲਾਫ ਚਲਾਈ ਜਾ ਰਹੀ ਮੁਹਿੰਮ ਨੂੰ ਵੱਡੀ ਸਫਲਤਾ ਮਿਲੀ ਹੈ। ਸਪੈਸ਼ਲ ਸਟੇਟ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਅਤੇ ਕਾਊਂਟਰ ਇੰਟੈਲੀਜੈਂਸ ਪੰਜਾਬ ਵੱਲੋਂ ਸਾਂਝੇ ਆਪ੍ਰੇਸ਼ਨ ਵਿੱਚ ਇੱਕ ਅੰਤਰਰਾਸ਼ਟਰੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ ਹੈ। ਇਸ ਕਾਰਵਾਈ ਵਿਚ ਦੋ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਤੋਂ 64.62 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।
ਇਹ ਬਰਾਮਦਗੀ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਮਾਹਲ ਨੇੜੇ ਹੋਈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਸ ਨੈੱਟਵਰਕ ਦੇ ਵਿਦੇਸ਼ਾਂ ਵਿੱਚ ਸਥਿਤ ਹੈਂਡਲਰਾਂ ਅਤੇ ਪਾਕਿਸਤਾਨ ਵਿੱਚ ਸਥਿਤ ਤਸਕਰਾਂ ਨਾਲ ਸਬੰਧ ਹਨ। ਇਹ ਗਿਰੋਹ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਕੇ ਪੰਜਾਬ ਅਤੇ ਹੋਰ ਰਾਜਾਂ ਵਿੱਚ ਸਪਲਾਈ ਕਰਨ ਵਿੱਚ ਸ਼ਾਮਲ ਸੀ।

ਇਸ ਮਾਮਲੇ ਵਿੱਚ ਪੁਲਿਸ ਸਟੇਸ਼ਨ ਐਸਐਸਓਸੀ ਅੰਮ੍ਰਿਤਸਰ ਵਿਖੇ ਐਫਆਈਆਰ ਦਰਜ ਕੀਤੀ ਗਈ ਹੈ ਅਤੇ ਹੋਰ ਜਾਂਚ ਜਾਰੀ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੁਲਿਸ ਦਾ ਉਦੇਸ਼ ਇਸ ਪੂਰੇ ਨੈੱਟਵਰਕ ਦੀ ਜੜ੍ਹ ਤੱਕ ਪਹੁੰਚਣਾ ਅਤੇ ਇਸਦੇ ਸਾਰੇ ਸਾਥੀਆਂ ਨੂੰ ਗ੍ਰਿਫ਼ਤਾਰ ਕਰਨਾ ਹੈ।
ਪੰਜਾਬ ਪੁਲਿਸ ਨੇ ਸਪੱਸ਼ਟ ਕੀਤਾ ਹੈ ਕਿ ਸੂਬੇ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਜ਼ੀਰੋ-ਟੌਲਰੈਂਸ ਨੀਤੀ ਅਪਣਾਈ ਗਈ ਹੈ। ਪੁਲਿਸ ਨੌਜਵਾਨਾਂ ਨੂੰ ਨਸ਼ਿਆਂ ਦੇ ਚੁੰਗਲ ਤੋਂ ਬਚਾਉਣ ਅਤੇ ਰਾਜ ਵਿੱਚ ਸ਼ਾਂਤੀ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਅਜਿਹੇ ਨੈੱਟਵਰਕਾਂ ਨੂੰ ਖਤਮ ਕਰਨ ਲਈ ਲਗਾਤਾਰ ਸਖ਼ਤ ਕਾਰਵਾਈ ਕਰ ਰਹੀ ਹੈ।
ਇਹ ਵੀ ਪੜ੍ਹੋ : ਵਿਸਾਖੀ ਮੇਲੇ ਤੋਂ ਪਰਤਦਿਆਂ ਵਾਪਰੇ ਬੱਸ ਹਾ.ਦ/ਸੇ ‘ਚ ਮ੍ਰਿਤਕਾਂ ਦੀ ਗਿਣਤੀ ਹੋਈ 9, ਇੱਕ ਹੋਰ ਨੇ ਤੋੜਿਆ ਦਮ
ਅਧਿਕਾਰੀਆਂ ਨੇ ਇਹ ਵੀ ਕਿਹਾ ਹੈ ਕਿ ਅਜਿਹੀਆਂ ਕਾਰਵਾਈਆਂ ਇੱਕ ਸਪੱਸ਼ਟ ਸੰਦੇਸ਼ ਦਿੰਦੀਆਂ ਹਨ ਕਿ ਪੰਜਾਬ ਵਿੱਚ ਡਰੱਗ ਮਾਫੀਆ ਲਈ ਕੋਈ ਥਾਂ ਨਹੀਂ ਹੈ। ਆਉਣ ਵਾਲੇ ਦਿਨਾਂ ਵਿਚ ਪੂਰੇ ਨੈੱਟਵਰਕ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਅਜਿਹੀਆਂ ਮੁਹਿੰਮਾਂ ਤੇਜ਼ ਕੀਤੀਆਂ ਜਾਣਗੀਆਂ।
ਵੀਡੀਓ ਲਈ ਕਲਿੱਕ ਕਰੋ -:











