ਜਲੰਧਰ ਵਿਚ ਦਿਹਾਤੀ ਪੁਲਿਸ ਨੇ ਨਾਮੀ ਗੈਂਗਸਟਰ ਦੇ ਨਾਂ ‘ਤੇ ਇਕ NRI ਪਰਿਵਾਰ ਤੋਂ 2 ਕਰੋੜ ਰੁਪਏ ਦੀ ਫਿਰੌਤੀ ਮੰਗਣ ਦੇ ਦੋਸ਼ ਵਿਚ 2 ਬਦਮਾਸ਼ਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਕਾਰਵਾਈ ਨਕੋਦਰ ਸਦਰ ਪੁਲਿਸ ਸਟੇਸ਼ਨ ਵਿਚ ਦਰਜ ਸ਼ਿਕਾਇਤ ਦੇ ਬਾਅਦ ਕੀਤੀ ਗਈ। ਗ੍ਰਿਫਤਾਰ ਮੁਲਜ਼ਮਾਂ ਦੀ ਪਛਾਣ ਪਿੰਡ ਬਹਾਦੁਰਪੁਰ, ਥਾਣਾ ਬਿਲਗਾ ਵਾਸੀ ਤੀਰਥ ਸਿੰਘ ਤੇ ਧਰਮਕੋਟ ਸਦਰ ਵਾਸੀ ਜਸਬੀਰ ਸਿੰਘ ਉਰਫ ਜੱਜਾ ਵਜੋਂ ਹੋਈ ਹੈ। ਪੁਲਿਸ ਨੇ ਦੋਵਾਂ ਨੂੰ ਕੋਰਟ ਵਿਚ ਪੇਸ਼ ਕਰਕੇ ਰਿਮਾਂਡ ‘ਤੇ ਲਿਆ ਜਾਵੇਗਾ।
ਐੱਸਪੀ ਵਿਨੀਤ ਅਹਲਾਵਤ ਨੇ ਦੱਸਿਆ ਕਿ ਰਿਮਾਂਡ ਦੌਰਾਨ ਪੁਲਿਸ ਇਹ ਪਤਾ ਲਗਾਏਗੀ ਕਿ ਮੁਲਜ਼ਮ ਪਹਿਲਾਂ ਵੀ ਕਿਹੜੇ-ਕਿਹੜੇ ਲੋਕਾਂ ਤੋਂ ਫਿਰੌਤੀ ਵਸੂਲੀ ਚੁੱਕੇ ਹਨ ਤੇ ਇਸ ਮਾਮਲੇ ਵਿਚ ਉਸ ਦੇ ਹੋਰ ਸਾਥੀ ਕਿਹੜੇ ਹਨ।
ਮਾਮਲਾ 21 ਮਾਰਚ 2026 ਨੂੰ ਪਿੰਡ ਸ਼ੰਕਰ ਵਾਸੀ ਬਲਜਿੰਦਰ ਕੌਰ ਦੀ ਸ਼ਿਕਾਇਤ ‘ਤੇ ਦਰਜ ਕੀਤਾ ਗਿਆ ਸੀ। ਬਲਜਿੰਦਰ ਕੌਰ ਨੇ ਦੱਸਿਆ ਕਿ 12 ਜਨਵਰੀ 2026 ਦੀ ਰਾਤ ਲਗਭਗ 11.30 ਵਜੇ ਉਨ੍ਹਾਂ ਦੇ ਪਤੀ ਨੂੰ ਇਕ ਅਣਪਛਾਤੇ ਵਿਦੇਸ਼ੀ ਨੰਬਰ ਤੋਂ ਕਾਲ ਆਇਆ ਸੀ। ਕਾਲ ਕਰਨ ਵਾਲੇ ਨੇ ਉਸ ਦੇ ਪੁੱਤਰ ਤੇ ਧੀ ਦੇ ਵਿਦੇਸ਼ ਵਿਚ ਹੋਣ ਦਾ ਹਵਾਲਾ ਦਿੰਦੇ ਹੋਏ 10 ਦਿਨਾਂ ਅੰਦਰ 2 ਕਰੋੜ ਰੁਪਏ ਦੀ ਫਿਰੌਤੀ ਮੰਗੀ ਸੀ।
ਇਹ ਵੀ ਪੜ੍ਹੋ : ਅਮਰੀਕਾ ‘ਚ 80 ਲੱਖ ਲੋਕ ਉਤਰੇ ਸੜਕਾਂ ‘ਤੇ, ਟਰੰਪ ਵਿਰੁੱਧ ਕੱਢਿਆ ਮਾਰਚ, ਅਹੁਦੇ ਤੋਂ ਹਟਾਉਣ ਦੀ ਕੀਤੀ ਮੰਗ
ਨਾਲ ਹੀ ਧਮਕੀ ਦਿੱਤੀ ਸੀ ਕਿ ਜੇਕਰ ਪੈਸੇ ਨਾ ਦਿੱਤੇ ਤਾਂ ਉਨ੍ਹਾਂ ਨੂੰ ਗੰਭੀਰ ਨਤੀਜੇ ਭੁਗਤਣੇ ਹੋਣਗੇ। ਕੁਝ ਦਿਨਾਂ ਬਾਅਦ ਵਿਦੇਸ਼ ਵਿਚ ਰਹਿ ਰਹੇ ਉਨ੍ਹਾਂ ਦੇ ਪੁੱਤਰ ਰਣਜੀਤ ਸਿੰਘ ਨੇ ਵੀ ਦੱਸਿਆ ਕਿ ਉਸ ਨੂੰ ਵੀ ਇਕ ਵਿਦੇਸ਼ੀ ਨੰਬਰ ਤੋਂ ਵ੍ਹਟਸਐਪ ਮੈਸੇਜ ਮਿਲਿਆ ਸੀ। ਇਸ ਵਿਚ ਲਿਖਿਆ ਸੀ ਕਿ ਉਨ੍ਹਾਂ ਨੂੰ ਇਕ ਦਿਨ ਵਿਚ 1.5 ਕਰੋੜ ਰੁਪਏ ਚਾਹੀਦੇ ਹਨ। ਨਹੀਂ ਤਾਂ ਉਨ੍ਹਾਂ ਦੇ ਘਰ ‘ਤੇ ਫਾਇਰਿੰਗ ਕੀਤੀ ਜਾਵੇਗੀ। ਪੀੜਤ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਤੇ 2 ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ









