ਪੰਜਾਬ ਦੀਆਂ ਮਹਿਲਾਵਾਂ ਦਾ ਇੰਤਜ਼ਾਰ ਖਤਮ ਹੋਣ ਵਾਲਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ ਵਾਅਦੇ ਮੁਤਾਬਕ ਕੱਲ੍ਹ 1 ਜੁਲਾਈ ਤੋਂ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਪੈਸੇ ਆਉਣਗੇ। ਮਹਿਲਾਵਾਂ ਦੇ ਅਕਾਊਂਟ ਵਿੱਚ 1000 ਤੇ 1500 ਰੁਪਏ ਮਹੀਨੇ ਦੇ ਆਉਣਗੇ। ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਮਹਿਲਾਵਾਂ ਦੇ ਖਾਤਿਆਂ ਵਿੱਚ 3 ਮਹੀਨਿਆਂ ਦੇ ਪੈਸੇ ਇਕੱਠੇ ਭੇਜੇ ਜਾਣਗੇ।
ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ ਐੱਸਸੀ ਮਹਿਲਾਵਾਂ ਲਈ 1500 ਰੁਪਏ ਅਤੇ ਜਨਰਲ ਮਹਿਲਾਵਾਂ ਨੂੰ 1000 ਦੇਣ ਦਾ ਐਲਾਨ ਕੀਤਾ ਗਿਆ ਸੀ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਭਾਵੇਂ ਰਜਿਸਟ੍ਰੇਸ਼ਨ ਜਦੋਂ ਮਰਜ਼ੀ ਹੋਵੇ ਸਕੀਮ 1 ਅਪ੍ਰੈਲ ਤੋਂ ਲਾਗੂ ਮੰਨੀ ਜਾਵੇਗੀ ਤੇ ਜੁਲਾਈ ਵਿੱਚ ਜੇਕਰ ਪੈਸੇ ਆਉਂਦੇ ਹਨ ਤਾਂ ਮਹਿਲਾਵਾਂ ਨੂੰ 3 ਮਹੀਨਿਆਂ ਦੇ ਪੈਸੇ ਆਉਣਗੇ। ਇਸ ਤਰ੍ਹਾਂ ਆਮ ਆਦਮੀ ਪਾਰਟੀ ਮਹਿਲਾਵਾਂ ਨਾਲ ਕੀਤੇ ਚੋਣ ਵਾਅਦੇ ਨੂੰ ਪੂਰਾ ਕਰ ਚੁੱਕੀ ਹੈ।
ਇਹ ਵੀ ਪੜ੍ਹੋ : ਕੱਲ੍ਹ ਤੋਂ ਪੈਟਰੋਲ-ਡੀਜ਼ਲ ਤੋਂ ਹਟ ਜਾਣਗੀਆਂ ਪਾਬੰਦੀਆਂ, ਕੇਂਦਰ ਸਰਕਾਰ ਨੇ ਵਿਕਰੀ ਨਾਲ ਜੁੜੇ ਹੁਕਮ ਲਏ ਵਾਪਿਸ
CM ਮਾਨ ਨੇ ਕਿਹਾ ਸੀ ਕਿ ਪੰਜਾਬ ਦੀਆਂ ਧੀਆਂ, ਮਾਵਾਂ ਤੇ ਭੈਣਾਂ ਨੂੰ ਆਤਮ ਸਨਮਾਨ ਮਿਲਣ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 80 ਫੀਸਦੀ ਪ੍ਰਾਜੈਕਟ ਪੂਰਾ ਹੋ ਚੁੱਕਾ ਹੈ ਤੇ 20 ਫੀਸਦੀ ਰਹਿ ਗਿਆ ਹੈ। ਸਰਕਾਰ ਨੇ ਮਹਿਲਾਵਾਂ ਨੂੰ 1000 ਰੁਪਏ ਮਹੀਨਾ ਦੇਣ ਦਾ ਐਲਾਨ ਕੀਤਾ ਸੀ, ਜੋ ਕਿ ਹੁਣ ਜਲਦ ਹੀ ਪੂਰਾ ਹੋਣ ਜਾ ਰਿਹਾ ਹੈ। ਇਸ ਯੋਜਨਾ ਦਾ ਫਾਇਦਾ 18 ਸਾਲ ਤੋਂ ਵਧ ਉਮਰ ਦੀਆਂ ਔਰਤਾਂ ਨੂੰ ਮਿਲੇਗਾ। ਇਸ ਲਈ ਆਧਾਰ ਕਾਰਡ ਤੇ ਵੋਟਰ ਕਾਰਡ ਹੋਣਾ ਲਾਜ਼ਮੀ ਹੋਵੇਗਾ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ









