ਲੁਧਿਆਣਾ ਦੇ ਡਾਬਾ ਥਾਣਾ ਅਧੀਨ ਇਲਾਕੇ ਵਿੱਚ 32 ਸਾਲਾ ਨੌਜਵਾਨ ਦੇ ਕਤਲ ਨੇ ਸਨਸਨੀ ਫੈਲਾ ਦਿੱਤੀ ਹੈ। ਪਰਿਵਾਰ ਦਾ ਦੋਸ਼ ਹੈ ਕਿ ਰਿਸ਼ਤੇਦਾਰ ਹੀ ਨੌਜਵਾਨ ਨੂੰ ਘਰੋਂ ਬੁਲਾ ਕੇ ਲੈ ਗਏ ਅਤੇ ਯੋਜਨਾਬੱਧ ਤਰੀਕੇ ਨਾਲ ਚਾਕੂਆਂ ਨਾਲ ਹਮਲਾ ਕਰਕੇ ਉਸਦੀ ਹੱਤਿਆ ਕਰ ਦਿੱਤੀ। ਪਰਿਵਾਰ ਨੇ ਪੁਲਿਸ ‘ਤੇ ਪੂਰੀ ਕਾਰਵਾਈ ਨਾ ਕਰਨ ਦੇ ਦੋਸ਼ ਲਗਾਉਂਦੇ ਹੋਏ ਇਨਸਾਫ ਦੀ ਮੰਗ ਕੀਤੀ ਹੈ।
ਪਰਿਵਾਰਕ ਮੈਂਬਰਾਂ ਮੁਤਾਬਕ ਮ੍ਰਿਤਕ ਨੂੰ ਉਸਦੇ ਤਾਏ ਦੇ ਲੜਕੇ ਨੇ ਘਰੋਂ ਬੁਲਾ ਕੇ ਆਪਣੇ ਨਾਲ ਲੈ ਗਿਆ ਸੀ। ਪਰਿਵਾਰ ਦਾ ਕਹਿਣਾ ਹੈ ਕਿ ਪਹਿਲਾਂ ਤੋਂ ਬਣੀ ਸਾਜ਼ਿਸ਼ ਤਹਿਤ ਨੌਜਵਾਨ ਨੂੰ ਸੁੰਨਸਾਨ ਥਾਂ ‘ਤੇ ਲਿਜਾ ਕੇ ਚਾਕੂਆਂ ਨਾਲ ਹਮਲਾ ਕੀਤਾ ਗਿਆ, ਜਿਸ ਕਾਰਨ ਉਸਦੀ ਮੌਤ ਹੋ ਗਈ। ਪਰਿਵਾਰ ਦਾ ਦੋਸ਼ ਹੈ ਕਿ ਮੁੱਖ ਹਮਲਾਵਰ ਨੂੰ ਤਾਂ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ ਪਰ ਜਿਸ ਰਿਸ਼ਤੇਦਾਰ ਨੇ ਨੌਜਵਾਨ ਨੂੰ ਘਰੋਂ ਲੈ ਕੇ ਗਿਆ, ਉਸ ਖ਼ਿਲਾਫ਼ ਅਜੇ ਤੱਕ ਕੋਈ ਸਖ਼ਤ ਕਾਰਵਾਈ ਨਹੀਂ ਕੀਤੀ ਗਈ। ਪਰਿਵਾਰ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਸਾਰੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਨਾ ਹੋਈ ਤਾਂ ਉਹ ਸੀਪੀ ਦਫ਼ਤਰ ਦਾ ਘਿਰਾਓ ਕਰਨ ਲਈ ਮਜਬੂਰ ਹੋਣਗੇ।

ਇਹ ਵੀ ਪੜ੍ਹੋ : ਪ੍ਰੇਮੀ ਨੇ ਪ੍ਰੇਮਿਕਾ ਦੇ ਬੱਚੇ ਨੂੰ ਅਗਵਾ ਕਰ ਕੇ ਨਹਿਰ ‘ਚ ਸੁੱਟਿਆ, ਪੁਲਿਸ ਵੱਲੋਂ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਬੱਚੇ ਦੀ ਭਾਲ ਸ਼ੁਰੂ
ਉੱਧਰ ਇਸ ਮਾਮਲੇ ‘ਚ ਡਾਬਾ ਥਾਣੇ ਦੇ ਐਸਐਚਓ ਨੇ ਦੱਸਿਆ ਕਿ ਪੁਲਿਸ ਵੱਲੋਂ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮੁੱਖ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, ਜਦਕਿ ਮ੍ਰਿਤਕ ਦੇ ਤਾਏ ਦੇ ਲੜਕੇ ਦਾ ਨਾਂ ਵੀ ਜਾਂਚ ਵਿੱਚ ਸ਼ਾਮਲ ਕੀਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਦੇ ਆਧਾਰ ‘ਤੇ ਅਗਲੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ









