ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਿਆਂ ਦੇ ਦਰਸ਼ਨ ਕਰਨ ਗਏ 517 ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਅਟਾਰੀ-ਵਾਹਗਾ ਬਾਰਡਰ ਦੇ ਰਸਤੇ ਭਾਰਤ ਪਰਤਿਆ। ਇਸ ਜਥੇ ਵਿਚ ਵੱਡੀ ਗਿਣਤੀ ਵਿਚ ਮਹਿਲਾ ਸ਼ਰਧਾਲੂ ਵੀ ਸ਼ਾਮਲ ਸਨ। ਅਟਾਰੀ ਬਾਰਡਰ ‘ਤੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ।
ਸ਼ਰਧਾਲੂਆਂ ਨੂੰ 10 ਜੂਨ ਤੋਂ 19 ਜੂਨ ਤੱਕ 10 ਦਿਨਾਂ ਲਈ ਵੀਜ਼ਾ ਦਿੱਤਾ ਗਿਆ ਸੀ। ਯਾਤਰਾ ਦੌਰਾਨ ਸ਼ਰਧਾਲੂਆਂ ਨੇ ਪਾਕਿਸਤਾਨ ਦੇ ਵੱਖ-ਵੱਖ ਇਤਿਹਾਸਕ ਗੁਰਦੁਆਰਿਆਂ ਵਿਚ ਮੱਥਾ ਟੇਕਿਆ ਤੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਦੇ ਪ੍ਰੋਗਰਾਮਾਂ ਵਿਚ ਹਿੱਸਾ ਲਿਆ।
ਇਸ 10 ਦਿਨਾਂ ਧਾਰਮਿਕ ਯਾਤਰਾ ਵਿਚ ਸ਼ਰਧਾਲੂਆਂ ਨੇ ਗੁਰਦੁਆਰਾ ਨਨਕਾਣਾ ਸਾਹਿਬ, ਗੁਰਦੁਆਰਾ ਪੰਜਾ ਸਾਹਿਬ ਤੇ ਗੁਰਦੁਆਰਾ ਡੇਰਾ ਸਾਹਿਬ ਸਣੇ ਕਈ ਪਵਿੱਤਰ ਗੁਰਧਾਮਾਂ ਦੇ ਦਰਸ਼ਨ ਕੀਤੇ। ਯਾਤਰਾ ਪੂਰੀ ਕਰਨ ਦੇ ਬਾਅਦ ਸ਼ਰਧਾਲੂਆਂ ਦਾ ਜਥਾ ਅਟਾਰੀ ਬਾਰਡਰ ਪਾਰ ਕਰਕੇ ਭਾਰਤ ਪਹੁੰਚਿਆ।
ਇਹ ਵੀ ਪੜ੍ਹੋ : ਅਮਰੀਕਾ ‘ਚ ਪੰਜਾਬੀ ਨੌਜਵਾਨ ਨੇ ਮਾਪਿਆਂ ਤੇ ਨਾਨੀ ਦਾ ਗੋ/ਲੀਆਂ ਮਾਰ ਕੀਤਾ ਕ.ਤ/ਲ, ਮੁਲਜ਼ਮ ਗ੍ਰਿਫਤਾਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਨੇ ਸ਼ਰਧਾਲੂਆਂ ਦੇ ਸਵਾਗਤ ਤੇ ਸਹੂਲਤ ਲਈ ਖਾਸ ਪ੍ਰਬੰਧ ਕੀਤੇ ਸਨ। ਅਟਾਰੀ ਪਹੁੰਚਣ ‘ਤੇ ਉਨ੍ਹਾਂ ਲਈ ਲੰਗਰ, ਪਾਣੀ ਤੇ ਹੋਰ ਜ਼ਰੂਰੀ ਚੀਜ਼ਾਂ ਦੀ ਵਿਵਸਥਾ ਕੀਤੀ ਗਈ। ਧਾਰਮਿਕ ਆਸਥਾ, ਸ਼ਰਧਾ ਤੇ ਅਧਿਆਤਮਕ ਤਜਰਬਿਆਂ ਨਾਲ ਭਰਪੂਰ ਇਹ ਯਾਤਰਾ ਸ਼ਰਧਾਲੂਆਂ ਲਈ ਯਾਦਗਾਰ ਸਾਬਤ ਹੋਈ। ਸ਼ਰਧਾਲੂਆਂ ਨੇ ਗੁਰਧਾਮਾਂ ਦੇ ਦਰਸ਼ਨ ਨੂੰ ਆਪਣੇ ਜੀਵਨ ਦਾ ਚੰਗਾ ਪਲ ਦੱਦੇ ਹੋਏ ਇਸ ਤਰ੍ਹਾਂ ਦੀਆਂ ਧਾਰਮਿਕ ਯਾਤਰਾਵਾਂ ਨੂੰ ਜਾਰੀ ਰੱਖਣ ਦੀ ਅਪੀਲ ਕੀਤੀ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ









