ਪੰਜਾਬ ਵਿਚ ਕਿਸਾਨਾਂ ਵਲੋਂ ਖੁਦਕੁਸ਼ੀਆਂ ਕੀਤੇ ਜਾਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਆਰਥਿਕ ਮਦਦ ਦੇ ਵੱਡੇ-ਵੱਡੇ ਦਾਅਵੇ ਤਾਂ ਕੀਤੇ ਜਾਂਦੇ ਰਹੇ ਹਨ ਪਰ ਇਹ ਸਾਰੇ ਦੇ ਸਾਰੇ ਖੋਖਲੇ ਸਾਬਤ ਹੋ ਰਹੇ ਹਨ। ਸੂਬਾ ਸਰਕਾਰ ਵੱਲੋਂ ਕਿਸਾਨਾਂ ਦੇ ਕਰਜ਼ੇ ਮਾਫ ਨਹੀਂ ਕੀਤੇ ਜਾ ਰਹੇ ਜਿਸ ਤੋਂ ਪ੍ਰੇਸ਼ਾਨ ਹੋ ਕੇ ਉਹ ਆਪਣੀ ਜੀਵਨ ਲੀਲਾ ਸਮਾਪਤ ਕਰ ਰਹੇ ਹਨ।
ਅਜਿਹਾ ਹੀ ਇਕ ਮਾਮਲਾ ਹਲਕਾ ਦਿੜ੍ਹਬਾ ਤੋਂ ਸਾਹਮਣੇ ਆਇਆ ਹੈ ਜਿਥੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਕਿਸਾਨ ਨੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਦਵਿੰਦਰ ਸਿੰਘ ਪੁੱਤਰ ਰਤਨ ਸਿੰਘ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਦਵਿੰਦਰ ਕੌਰ ਬਹੁਤ ਹੀ ਘੱਟ ਜ਼ਮੀਨ ਸੀ ਜਿਸ ਕਰਕੇ ਉਸ ਨੇ ਕੁਝ ਜ਼ਮੀਨ ਠੇਕੇ ਉਤੇ ਲਈ ਸੀ ਪਰ ਉਸ ਦੇ ਸਿਰ ‘ਤੇ ਕਰਜ਼ ਦਾ ਬੋਝ ਕਾਫੀ ਹੋ ਗਿਆ ਸੀ ਜਿਸ ਕਾਰਨ ਉਹ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਰਹਿਣ ਲੱਗਾ।
ਮ੍ਰਿਤਕ ਕਿਸਾਨ ਆਪਣੇ ਪਿੱਛੇ ਪਤਨੀ ਤੇ ਚਾਰ ਸਾਲਾ ਧੀ ਨੂੰ ਛੱਡ ਕੇ ਗਿਆ ਹੈ। ਮ੍ਰਿਤਕ ਕਿਸਾਨ ਦਵਿੰਦਰ ਸਿੰਘ ਦੇ ਸਿਰ ‘ਤੇ 10 ਲੱਖ ਦਾ ਕਰਜ਼ਾ ਸੀ। ਪੁਲਿਸ ਨੇ ਪੋਸਟਮਾਰਟਮ ਲਈ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਹੈ ਤੇ ਇਸ ਦੇ ਬਾਅਦ ਮ੍ਰਿਤਕ ਦੇਹ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: