ਅਮਰੀਕਾ ‘ਚ ਇੱਕ ਹੋਰ ਭਾਰਤੀ ਨੇ ਇਤਿਹਾਸ ਰਚ ਦਿੱਤਾ ਹੈ। ਅਰੁਣਾ ਮਿਲਰ ਮੈਰੀਲੈਂਡ ਦੀ ਲੈਫਟੀਨੈਂਟ ਗਵਰਨਰ ਬਣ ਗਈ ਹੈ। ਅਰੁਣਾ ਮੈਰੀਲੈਂਡ ਦੀ ਗਵਰਨਰ ਬਣਨ ਵਾਲੀ ਪਹਿਲੀ ਪ੍ਰਵਾਸੀ ਔਰਤ ਹੈ। ਅਰੁਣਾ ਨੂੰ ਡੈਮੋਕ੍ਰੇਟਿਕ ਪਾਰਟੀ ਨੇ ਲੈਫਟੀਨੈਂਟ ਗਵਰਨਰ ਦੇ ਅਹੁਦੇ ਲਈ ਆਪਣਾ ਉਮੀਦਵਾਰ ਬਣਾਇਆ ਸੀ। ਉਹ ਆਪਣੇ ਨਜ਼ਦੀਕੀ ਵਿਰੋਧੀ ਨੂੰ ਹਰਾ ਕੇ ਗਵਰਨਰ ਹਾਊਸ ਤੱਕ ਪਹੁੰਚਣ ਵਾਲੀ ਪਹਿਲੀ ਪ੍ਰਵਾਸੀ ਔਰਤ ਬਣ ਗਈ।
ਡੈਮੋਕਰੇਟਿਕ ਉਮੀਦਵਾਰ ਬਣਨ ਤੋਂ ਬਾਅਦ ਕੁਝ ਵਰਗਾਂ ਨੇ ਅਰੁਣਾ ਮਿਲਰ ਦੀ ਅਲੋਚਨਾ ਕਰਨੀ ਸ਼ੁਰੂ ਕਰ ਦਿੱਤੀ ਸੀ। ਉਸ ‘ਤੇ ਕਈ ਦੋਸ਼ ਵੀ ਲਾਏ ਗਏ ਸਨ। ਅਰੁਣਾ ਨੇ ਇਨ੍ਹਾਂ ਦੋਸ਼ਾਂ ਦਾ ਖੰਡਨ ਕੀਤਾ ਸੀ। ਹੁਣ ਉਸ ਨੇ ਲੈਫਟੀਨੈਂਟ ਗਵਰਨਰ ਦੀ ਦੌੜ ਵੀ ਜਿੱਤ ਲਈ ਹੈ।
ਅਰੁਣਾ ਮਿਲਰ ਮੈਰੀਲੈਂਡ ਹਾਊਸ ਆਫ ਡੈਲੀਗੇਟਸ ਦੀ ਮੈਂਬਰ ਵੀ ਰਹਿ ਚੁੱਕੇ ਹਨ। ਉਨ੍ਹਾਂ ਨੇ ਸਾਲ 2018 ‘ਚ ਸੰਸਦੀ ਚੋਣ ਵੀ ਲੜੀ ਸੀ ਪਰ ਉਨ੍ਹਾਂ ਨੂੰ ਪ੍ਰਾਇਮਰੀ ‘ਚ ਹੀ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਇਸ ਤੋਂ ਬਾਅਦ ਇਸ ਸਾਲ ਉਨ੍ਹਾਂ ਨੂੰ ਰਾਜਪਾਲ ਦੇ ਅਹੁਦੇ ਲਈ ਉਮੀਦਵਾਰ ਬਣਾਇਆ ਗਿਆ।
ਇਹ ਉਨ੍ਹਾਂ ਦੀਆਂ ਨੀਤੀਆਂ ਦਾ ਹੀ ਅਸਰ ਹੈ ਕਿ ਉਨ੍ਹਾਂ ਨੂੰ ਇਸ ਚੋਣ ਵਿੱਚ ਜਿੱਤ ਮਿਲੀ। ਵਿਰੋਧੀ ਧੜੇ ਵੱਲੋਂ ਵੀ ਉਨ੍ਹਾਂ ਦੀ ਸਖ਼ਤ ਆਲੋਚਨਾ ਕੀਤੀ ਗਈ ਸੀ, ਜਿਸ ਨੂੰ ਅਰੁਣਾ ਨੇ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਸੀ। ਗਵਰਨਰ ਦੀ ਚੋਣ ਵਿਚ ਉਨ੍ਹਾਂ ਦੀ ਜਿੱਤ ਨੇ ਸਾਰੇ ਵਿਰੋਧੀਆਂ ਦੇ ਮੂੰਹ ਬੰਦ ਕਰ ਦਿੱਤੇ ਹਨ। ਹੁਣ ਸਾਰੇ ਲੋਕਾਂ ਦੀਆਂ ਨਜ਼ਰਾਂ ਉਸ ਦੀਆਂ ਨੀਤੀਆਂ ‘ਤੇ ਟਿਕੀਆਂ ਹੋਣਗੀਆਂ।
ਇਹ ਵੀ ਪੜ੍ਹੋ : ਅਨੁਰਾਗ ਠਾਕੁਰ ਨੇ ਖਰਾਬ ਹੋਈ ਬੱਸ ਨੂੰ ਲੋਕਾਂ ਨਾਲ ਮਿਲ ਕੇ ਲਾਇਆ ਧੱਕਾ (ਤਸਵੀਰਾਂ)
ਅਰੁਣਾ ਮਿਲਰ ਦਾ ਜਨਮ 6 ਨਵੰਬਰ 1964 ਨੂੰ ਆਂਧਰਾ ਪ੍ਰਦੇਸ਼ ਵਿੱਚ ਹੋਇਆ ਸੀ। ਜਦੋਂ ਉਹ ਸਿਰਫ਼ 7 ਸਾਲਾਂ ਦੇ ਸੀ, ਤਾਂ ਉਨ੍ਹਾਂ ਦੇ ਮਾਤਾ-ਪਿਤਾ ਅਮਰੀਕਾ ਆਵਾਸ ਕਰ ਗਏ। ਉਹ ਆਪਣੇ ਸ਼ੁਰੂਆਤੀ ਦਿਨਾਂ ਵਿੱਚ ਨਿਊਯਾਰਕ ਵਿੱਚ ਰਹਿ ਰਹੇ ਸੀ। ਉਨ੍ਹਾਂ ਦੇ ਪਿਤਾ ਇੱਕ ਮਕੈਨੀਕਲ ਇੰਜੀਨੀਅਰ ਵਜੋਂ IBM ਵਿੱਚ ਕੰਮ ਕਰਦੇ ਸਨ। ਉਨ੍ਹਾਂ ਦੀ ਸ਼ੁਰੂਆਤੀ ਪੜ੍ਹਾਈ ਵੀ ਨਿਊਯਾਰਕ ਵਿੱਚ ਹੋਈ। ਅਰੁਣਾ ਮਿਲਰ ਨੇ ਸਿਵਲ ਇੰਜੀਨੀਅਰਿੰਗ ਵਿੱਚ ਗ੍ਰੈਜੂਏਸ਼ਨ ਕੀਤੀ ਹੈ। ਉਨ੍ਹਾਂ ਨੇ ਕੈਲੀਫੋਰਨੀਆ ਵਿੱਚ ਇੱਕ ਟ੍ਰਾਂਸਪੋਰਟੇਸ਼ਨ ਇੰਜੀਨੀਅਰ ਵਜੋਂ ਕੰਮ ਕੀਤਾ ਹੈ। ਉਹ ਸਾਲ 1990 ਵਿੱਚ ਨਿਊਯਾਰਕ ਤੋਂ ਮੈਰੀਲੈਂਡ ਆਈ ਸੀ। ਅਰੁਣਾ ਮਿਲਰ ਸਾਲ 2000 ਵਿੱਚ ਅਮਰੀਕਾ ਦੀ ਨਾਗਰਿਕ ਬਣ ਗਈ ਸੀ। ਇਸ ਤੋਂ ਬਾਅਦ ਉਨ੍ਹਾਂ ਦਾ ਝੁਕਾਅ ਰਾਜਨੀਤੀ ਵੱਲ ਹੋ ਗਿਆ। ਹੁਣ ਉਹ ਮੈਰੀਲੈਂਡ ਦੀ ਗਵਰਨਰ ਚੁਣੇ ਗਏ ਹਨ।
ਵੀਡੀਓ ਲਈ ਕਲਿੱਕ ਕਰੋ -: