ਭਗੌੜੇ ਹੀਰਾ ਕਾਰੋਬਾਰੀ ਨੀਰਵ ਮੋਦੀ ਨੂੰ ਭਾਰਤ ਲਿਆਉਣ ਦਾ ਰਸਤਾ ਸਾਫ ਹੁੰਦਾ ਦਿਖ ਰਿਹਾ ਹੈ। ਦਰਅਸਲ, ਨੀਰਵ ਨੂੰ ਭਾਰਤ ਲਿਆਉਣ ਲਈ ਭਾਰਤੀ ਏਜੰਸੀਆਂ ਨੇ ਸਰਕਾਰੀ ਤੇ ਕਾਨੂੰਨੀ ਪੱਧਰ ‘ਤੇ ਅਪੀਲ ਦਾਇਰ ਕੀਤੀ ਸੀ। ਇਸ ਵਿਚ ਕਿਹਾ ਗਿਆ ਸੀ ਕਿ ਨੀਰਵ ਨੇ ਭਾਰਤ ਦੇ ਬੈਂਕਿੰਗ ਸਿਸਟਮ ਨਾਲ ਫਰਾਡ ਕੀਤਾ ਹੈ। ਲਿਹਾਜ਼ਾ, ਉਸ ਨੂੰ ਕਾਨੂੰਨੀ ਪ੍ਰਕਿਰਿਆ ਲਈ ਭਾਰਤੀ ਏਜੰਸੀਆਂ ਦੇ ਹਵਾਲੇ ਕੀਤਾ ਜਾਵੇ।
ਲੰਦਨ ਵਿਚ ਐਸ਼ੋ-ਆਰਾਮ ਦੀ ਜ਼ਿੰਦਗੀ ਗੁਜ਼ਾਰ ਰਹੇ ਇਸ ਭਗੌੜੇ ਨੇ ਆਪਣੇ ਬਚਾਅ ਵਿਚ ਕਈ ਤਰਕ ਪੇਸ਼ ਕੀਤੇ। ਨੀਰਵ ਨੇ ਕਿਹਾ ਕਿ ਉਹ ਭਾਰਤੀ ਕਾਨੂੰਨ ਦਾ ਸਾਹਮਣਾ ਕਰਨ ਨੂੰ ਤਿਆਰ ਹੈ ਪਰ ਉਸ ਨੂੰ ਭਾਰਤੀ ਏਜੰਸੀਆਂ ਦੇ ਹਵਾਲੇ ਨਾ ਕੀਤਾ ਜਾਵੇ। ਜਦੋਂ ਹੇਠਲੀ ਅਦਾਲਤ ਨੇ ਉਸ ਨੂੰ ਭਾਰਤ ਨੂੰ ਸੌਂਪਣ ਦਾ ਫੈਸਲਾ ਕੀਤਾ ਤਾਂ ਉਸ ਨੇ ਹਾਈਕੋਰਟ ਦਾ ਰੁਖ਼ ਕੀਤਾ ਤੇ ਹੁਣ ਹਾਈਕੋਰਟ ਨੇ ਉਸ ਦੀ ਪਟੀਸ਼ਨ ਖਾਰਚ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਸੁਖਬੀਰ ਬਾਦਲ ਨੇ ਐਡਵੋਕੇਟ ਧਾਮੀ ਨੂੰ ਦੂਜੀ ਵਾਰ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਬਣਨ ‘ਤੇ ਦਿੱਤੀ ਵਧਾਈ
ਨੀਰਵ ਨੇ ਪਟੀਸ਼ਨ ਵਿਚ ਕਿਹਾ ਸੀ ਕਿ ਭਾਰਤ ਵਿਚ ਜੇਲ੍ਹਾਂ ਦੀ ਹਾਲਤ ਬੇਹੱਦ ਖਰਾਬ ਹੈ ਅਤੇ ਉਥੇ ਉਸ ਨੂੰ ਜਾਨ ਦਾ ਖਤਰਾ ਵੀ ਹੋ ਸਕਦਾ ਹੈ। ਇਸ ਦੇ ਜਵਾਬ ਵਿਚ ਭਾਰਤੀ ਏਜੰਸੀਆਂ ਨੇ ਲੰਦਨ ਦੀ ਅਦਾਲਤ ਨੂੰ ਇਸ ਬਾਰੇ ਤਫਸੀਲੀ ਜਾਣਕਾਰੀ ਦਿੱਤੀ ਤੇ ਦੱਸਿਆ ਕਿ ਨੀਰਵ ਸਿਰਫ ਬਚਣ ਦਾ ਰਸਤਾ ਲੱਭ ਰਿਹਾ ਹੈ। ਅਦਾਲਤ ਨੇ ਇਸੇ ਆਧਾਰ ‘ਤੇ ਉਸ ਨੂੰ ਭਾਰਤ ਹਵਾਲੇ ਦਾ ਹੁਕਮ ਸੁਣਾਇਆ ਹੈ। ਅਦਾਲਤ ਨੇ ਕਿਹਾ ਕਿ ਨੀਰਵ ਨੂੰ ਭਾਰਤ ਦੇ ਹਵਾਲੇ ਕਰਨ ਦਾ ਫੈਸਲਾ ਨਾ ਤਾਂ ਨਾਇਨਸਾਫੀ ਹੈ ਅਤੇ ਇਸ ਨੂੰ ਕਿਸੇ ਦਬਾਅ ਦੇ ਤੌਰ ‘ਤੇ ਲਿਆ ਜਾਣਾ ਚਾਹੀਦਾ ਹੈ।
ਵੀਡੀਓ ਲਈ ਕਲਿੱਕ ਕਰੋ -: