ਅਫਗਾਨਿਸਤਾਨ, ਬੰਗਲਾਦੇਸ਼ ਤੇ ਪਾਕਿਸਤਾਨ ਦੇ ਗੈਰ-ਮੁਸਲਮਾਨਾਂ ਨੂੰ ਭਾਰਤੀ ਨਾਗਰਿਕਤਾ ਦੇਣ ਦਾ ਅਧਿਕਾਰ 9 ਸੂਬਿਆਂ ਦੇ ਗ੍ਰਹਿ ਸਕੱਤਰਾਂ ਤੇ 31 ਜ਼ਿਲ੍ਹਾ ਅਧਿਕਾਰੀਆਂ ਨੂੰ ਦਿੱਤਾ ਗਿਆ ਹੈ। ਇਨ੍ਹਾਂ ਦੇਸ਼ਾਂ ਤੋਂ ਆਉਣ ਵਾਲੇ ਹਿੰਦੂਆਂ, ਸਿੱਖਾਂ, ਬੁੱਧ, ਜੈਨ, ਪਾਰਸੀ ਤੇ ਈਸਾਈਆਂ ਨੂੰ ਨਾਗਰਿਕਤਾ ਕਾਨੂੰਨ, 1955 ਤਹਿਤ ਭਾਰਤੀ ਨਾਗਰਿਕਤਾ ਦਿੱਤੀ ਜਾਵੇਗੀ। ਕੇਂਦਰੀ ਗ੍ਰਹਿ ਮੰਤਰਾਲੇ ਦੀ ਸਾਲ 2021-22 ਦੀ ਸਾਲਾਨਾ ਰਿਪੋਰਟ ਮੁਤਾਬਕ ਇਨ੍ਹਾਂ ਤਿੰਨ ਦੇਸ਼ਾਂ ਦੀ ਘੱਟ ਗਿਣਤੀ ਭਾਈਚਾਰੇ ਦੇ ਲਗਭਗ 1414 ਲੋਕਾਂ ਨੂੰ ਨਾਗਰਿਕਤਾ ਕਾਨੂੰਨ ਤਹਿਤ ਭਾਰਤ ਦੀ ਨਾਗਰਿਕਤਾ ਦਿੱਤੀ ਗਈ ਹੈ।
ਕੇਂਦਰੀ ਗ੍ਰਹਿ ਮੰਤਰਾਲੇ ਦੀ ਸਾਲਾਨਾ ਰਿਪੋਰਟ ਦੇ ਅਨੁਸਾਰ, ਕੇਂਦਰ ਨੇ 2021-22 ਵਿੱਚ ਅਫਗਾਨਿਸਤਾਨ, ਬੰਗਲਾਦੇਸ਼ ਅਤੇ ਪਾਕਿਸਤਾਨ ਤੋਂ ਹਿੰਦੂ, ਸਿੱਖ, ਬੋਧੀ, ਜੈਨ, ਪਾਰਸੀ ਅਤੇ ਈਸਾਈਆਂ ਨੂੰ ਨਾਗਰਿਕਤਾ ਦੇਣ ਦਾ ਫੈਸਲਾ ਕੀਤਾ ਹੈ ਅਤੇ ਦੋ ਰਾਜਾਂ ਦੇ 13 ਜ਼ਿਲ੍ਹਾ ਕੁਲੈਕਟਰਾਂ ਅਤੇ ਗ੍ਰਹਿ ਸਕੱਤਰਾਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ। ਰਿਪੋਰਟ ਵਿਚ ਕਿਹਾ ਗਿਆ ਹੈ ਕਿ ਇਸ ਦੇ ਨਾਲ ਹੀ 29 ਜ਼ਿਲ੍ਹਿਆਂ ਦੇ ਕੁਲੈਕਟਰ ਅਤੇ 9 ਸੂਬਿਆਂ ਦੇ ਗ੍ਰਹਿ ਸਕੱਤਰਾਂ ਨੂੰ ਇਨ੍ਹਾਂ ਦੇਸ਼ਾਂ ਤੋਂ ਆਉਣ ਵਾਲੇ ਗੈਰ-ਮੁਸਲਮਾਨਾਂ ਨੂੰ ਨਾਗਰਿਕਤਾ ਦੇਣ ਦਾ ਅਧਿਕਾਰ ਹੈ। ਪਿਛਲੇ ਮਹੀਨੇ ਗੁਜਰਾਤ ਦੇ ਆਨੰਦ ਅਤੇ ਮੇਹਸਾਣਾ ਦੇ ਜ਼ਿਲ੍ਹਾ ਅਧਿਕਾਰੀਆਂ ਨੂੰ ਵੀ ਇਹ ਅਧਿਕਾਰ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ : T-20 ਵਰਲਡ ਕੱਪ ਦੇ ਫਾਈਨਲ ਵਿਚ ਪਹੁੰਚਿਆ ਪਾਕਿਸਤਾਨ, ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਹਰਾਇਆ
ਦੱਸਣਯੋਗ ਹੈ ਕਿ ਨਾਗਰਿਕਤਾ ਕਾਨੂੰਨ-1955 ਦਾ ਵਿਵਾਦਗ੍ਰਸਤ ਨਾਗਰਿਕਤਾ (ਸੋਧ) ਕਾਨੂੰਨ-2019 ਤੋਂ ਵੱਖਰਾ ਅਰਥ ਹੈ। ਗ੍ਰਹਿ ਮੰਤਰਾਲੇ ਨੇ ਨਾਗਰਿਕਤਾ ਕਾਨੂੰਨ, 1955 ਦੇ ਤਹਿਤ ਭਾਰਤ ਦੀ ਨਾਗਰਿਕਤਾ ਦੇਣ ਦਾ ਅਧਿਕਾਰ ਦਿੱਤਾ ਹੈ। ਇਸ ਦੇ ਨਾਲ ਹੀ, ਨਾਗਰਿਕਤਾ (ਸੋਧ) ਐਕਟ, 2019 (CAA) ਵਿੱਚ ਅਫਗਾਨਿਸਤਾਨ, ਬੰਗਲਾਦੇਸ਼ ਅਤੇ ਪਾਕਿਸਤਾਨ ਤੋਂ ਆਉਣ ਵਾਲੇ ਗੈਰ-ਮੁਸਲਮਾਨਾਂ ਨੂੰ ਭਾਰਤੀ ਨਾਗਰਿਕਤਾ ਦੇਣ ਦੀ ਵਿਵਸਥਾ ਹੈ। ਪਰ, CAA ਦੇ ਤਹਿਤ ਸਰਕਾਰ ਦੁਆਰਾ ਅਜੇ ਤੱਕ ਨਿਯਮ ਨਹੀਂ ਬਣਾਏ ਗਏ ਹਨ, ਇਸ ਲਈ ਹੁਣ ਤੱਕ ਇਸ ਕਾਨੂੰਨ ਦੇ ਤਹਿਤ ਕਿਸੇ ਵੀ ਵਿਦੇਸ਼ੀ ਨੂੰ ਭਾਰਤ ਦੀ ਨਾਗਰਿਕਤਾ ਨਹੀਂ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਜ਼ਿਕਰਯੋਗ ਹੈ ਕਿ ਦਸੰਬਰ 2019 ਵਿੱਚ ਸੰਸਦ ਵਿੱਚ CAA ਦੇ ਪਾਸ ਹੋਣ ਅਤੇ ਇਸ ਨੂੰ ਰਾਸ਼ਟਰਪਤੀ ਦੀ ਮਨਜ਼ੂਰੀ ਮਿਲਣ ਤੋਂ ਬਾਅਦ, ਦੇਸ਼ ਦੇ ਕੁਝ ਹਿੱਸਿਆਂ ਵਿੱਚ ਜ਼ਬਰਦਸਤ ਵਿਰੋਧ ਪ੍ਰਦਰਸ਼ਨ ਹੋਇਆ ਸੀ। ਇਨ੍ਹਾਂ ਪ੍ਰਦਰਸ਼ਨਾਂ, ਪ੍ਰਦਰਸ਼ਨਕਾਰੀਆਂ ਵਿਰੁੱਧ ਪੁਲਿਸ ਕਾਰਵਾਈ ਅਤੇ ਇਸ ਨਾਲ ਸਬੰਧਤ ਫਰਵਰੀ 2020 ਦੇ ਦਿੱਲੀ ਦੰਗਿਆਂ ਵਿੱਚ ਕਈ ਲੋਕਾਂ ਦੀ ਮੌਤ ਹੋ ਗਈ ਸੀ। ਹਾਲਾਂਕਿ, ਇਸ ਕਾਨੂੰਨ ਨੂੰ ਅਜੇ ਤੱਕ ਲਾਗੂ ਨਹੀਂ ਕੀਤਾ ਗਿਆ ਹੈ ਕਿਉਂਕਿ ਸੀਏਏ ਦੇ ਨਿਯਮਾਂ ਨੂੰ ਅਜੇ ਅੰਤਿਮ ਰੂਪ ਨਹੀਂ ਦਿੱਤਾ ਗਿਆ ਹੈ। ਕਿਸੇ ਵੀ ਕਾਨੂੰਨ ਨੂੰ ਲਾਗੂ ਕਰਨ ਲਈ ਉਸ ਤਹਿਤ ਨਿਯਮ ਬਣਾਉਣਾ ਜ਼ਰੂਰੀ ਹੈ।