ਮਾਨ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਵਿਕਾਸ ਲਈ ਲਗਾਤਾਰ ਵੱਡੇ ਕਦਮ ਚੁੱਕੇ ਜਾ ਰਹੇ ਹਨ ਤਾਂ ਜੋ ਲੋਕਾਂ ਦਾ ਰੁਝਾਨ ਪ੍ਰਾਈਵੇਟ ਸਕੂਲਾਂ ਤੋਂ ਹਟ ਕੇ ਸਰਕਾਰੀ ਸਕੂਲਾਂ ਵੱਲ ਜਾ ਸਕੇ ਤੇ ਵੱਧ ਤੋਂ ਵੱਧ ਵਿਦਿਆਰਥੀ ਸਰਕਾਰੀ ਸਕੂਲਾਂ ਵਿਚ ਦਾਖਲਾ ਲੈ ਕੇ ਇਸ ਦਾ ਫਾਇਦਾ ਚੁੱਕ ਸਕਣ।
ਅਜਿਹਾ ਹੀ ਇਕ ਵੱਡਾ ਫੈਸਲਾ ਮੁੱਖ ਮੰਤਰੀ ਮਾਨ ਵੱਲੋਂ ਕੀਤਾ ਗਿਆ ਹੈ। ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਸੁਧਾਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਵੱਡਾ ਕਦਮ ਚੁੱਕਿਆ ਹੈ।
ਸਰਕਾਰ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਕਾਸ ਲਈ 23 ਕਰੋੜ ਦਾ ਗ੍ਰਾਂਟ ਜਾਰੀ ਕੀਤਾ ਹੈ। ਇਸ ਰਕਮ ਨਾਲ ਕਲਾਸਰੂਮ, ਟਾਇਲਟ, ਲਾਇਬ੍ਰੇਰੀਜ਼, ਆਰਟ ਐਂਡ ਕ੍ਰਾਫਟ ਰੂਮ ਬਣਾਏ ਜਾਣਗੇ। ਨਾਲ ਹੀ ਜ਼ਰੂਰੀ ਮੁਰੰਮਤ ਦੇ ਕੰਮ ਵੀ ਪੂਰੇ ਕੀਤੇ ਜਾਣਗੇ।
ਵੀਡੀਓ ਲਈ ਕਲਿੱਕ ਕਰੋ -: