ਕੋਟਕਪੂਰਾ ਵਿੱਚ ਡੇਰਾ ਪ੍ਰੇਮੀ ਪ੍ਰਦੀਪ ਦੇ ਕਤਲ ਨੂੰ ਲੈ ਕੇ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੰਜਾਬ ਸਰਕਾਰ ਉੱਪਰ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਸੂਬੇ ਵਿੱਚ ਕਤਲੋਗਾਰਤ ਵਧੀ ਹੈ।
ਅਸ਼ਵਨੀ ਸ਼ਰਮਾ ਅੱਜ ਲੋਕ ਸਭਾ ਦੇ ਸਾਬਕਾ ਡਿਪਟੀ ਸਪੀਕਰ ਚਰਨਜੀਤ ਅਟਵਾਲ ਦੀ ਧਰਮ ਪਤਨੀ ਦੀ ਅੰਤਿਮ ਅਰਦਾਸ ਮੌਕੇ ਅਫ਼ਸੋਸ ਜ਼ਾਹਰ ਕਰਨ ਪਹੁੰਚੇ ਸੀ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਭਾਜਪਾ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਕੋਟਕਪੂਰਾ ਵਿੱਚ ਹੋਈ ਘਟਨਾ ਅਤਿ ਨਿੰਦਣਯੋਗ ਹੈ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਗੈਂਗਸਟਰਵਾਦ ਵਧਦਾ ਜਾ ਰਿਹਾ ਹੈ ਜਿਸ ਨੂੰ ਰੋਕਣ ਲਈ ਮਾਨ ਸਰਕਾਰ ਫੇਲ੍ਹ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਜਦੋਂ ਦੀ ਆਮ ਆਦਮੀ ਪਾਰਟੀ ਸਰਕਾਰ ਪੰਜਾਬ ਵਿੱਚ ਆਈ ਹੈ, ਉਦੋਂ ਤੋਂ ਹੀ ਕਤਲੋਗਾਰਤ ਦੇ ਮਾਮਲੇ ਵਧੇ ਹਨ। ਉਨ੍ਹਾਂ ਕਿਹਾ ਕਿ ਫ਼ੈਸਲਾ ਅਦਾਲਤ ਨੇ ਕਰਨਾ ਹੈ ਕਿ ਕੌਣ ਗਲਤ ਹੈ ਜਾਂ ਨਹੀਂ, ਬਾਵਜੂਦ ਇਸ ਦੇ ਕਾਨੂੰਨ ਰਿਵਾਲਵਰ ਲੈ ਕੇ ਕਤਲ ਕਰਨ ਇਹ ਇਜਾਜ਼ਤ ਨਹੀਂ ਦਿੰਦਾ।