ਬੇਅਦਬੀ ਦੇ ਦੋਸ਼ਾਂ ਹੇਠ ਅੱਜ ਸ਼ਰੇਆਮ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦਾ ਕਤਲ ਕਰ ਦਿੱਤਾ ਗਿਆ। ਇਸ ਨੂੰ ਲੈ ਕੇ ਡੇਰਾ ਸੱਚਾ ਸੌਦਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਡੇਰੇ ਨੇ ਡੇਰਾ ਪ੍ਰੇਮੀ ‘ਤੇ ਲੱਗੇ ਬੇਅਦਬੀ ਦੇ ਦੋਸ਼ਾਂ ਨੂੰ ਨਕਾਰਿਆ ਅਤੇ ਨਾਲ ਹੀ ਇਸ ਕਤਲ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ।
ਡੇਰਾ ਸੱਚਾ ਸੌਦਾ ਸਿਰਸਾ ਦੇ ਬੁਲਾਰੇ ਐਡਵੋਕੇਟ ਜਤਿੰਦਰ ਖੁਰਾਨਾ ਇੰਸਾਂ ਤੇ ਸੰਦੀਪ ਕੌਰ ਇੰਸਾਂ ਨੇ ਕਿਹਾ ਕਿ ਪੰਜਾਬ ਵਿੱਚ ਅੱਜ ਜਿਹੜਾ ਪ੍ਰਦੀਪ ਸਿੰਘ ਦਾ ਸ਼ਰੇਆਮ ਕਤਲ ਹੋਇਆ ਹੈ, ਡੇਰਾ ਸੱਚਾ ਸੌਦਾ ਉਸ ਦੀ ਸਖਤ ਨਿੰਦਾ ਕਰਦਾ ਹੈ ਅਤੇ ਮ੍ਰਿਤਕ ਪਰਿਵਾਰ ਪ੍ਰਤੀ ਹਮਦਰਦੀ ਪ੍ਰਗਟਾਉਂਦਾ ਹੈ।
ਉਨ੍ਹਾਂ ਕਿਹਾ ਕਿ ਡੇਰਾ ਸੱਚਾ ਸੌਦਾ ਵਿੱਚ ਸਾਰੇ ਧਰਮਾਂ ਦਾ ਆਦਰ-ਸਤਿਕਾਰ ਕੀਤਾ ਜਾਂਦਾ ਹੈ। ਕਿਸੇ ਵੀ ਧਰਮ ਦੀ ਬੇਅਦਬੀ ਕਰਨਾ ਤਾਂ ਦੂਰ ਸਾਧ-ਸੰਗਤ ਅਜਿਹਾ ਸੋਚ ਵੀ ਨਹੀਂ ਸਕਦੀ। ਅਸੀਂ ਇਹ ਅਪੀਲ ਕਰਦੇ ਹਾਂ ਕਿ ਇਸ ਮਾਮਲੇ ਦੀ ਉੱਚ ਪੱਧਰੀ ਨਿਰਪੱਖ ਜਾਂਚ ਜਲਦੀ ਤੋਂ ਜਲਦੀ ਕਰਵਾਈ ਜਾਏ ਅਤੇ ਦੋਸ਼ੀਆਂ ‘ਤੇ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਂਦੀ ਹੈ। ਇਸ ਦੇ ਨਾਲ ਹੀ ਡੇਰਾ ਸੱਚਾ ਸੌਦਾ ਨੇ ਸੰਗਤਾਂ ਨੂੰ ਅਮਨ-ਸ਼ਾਂਤੀ ਬਣਾਈ ਰਖਣ ਲਈ ਕਿਹਾ।
ਇਹ ਵੀ ਪੜ੍ਹੋ : ਡੇਰਾ ਪ੍ਰੇਮੀ ਕਤਲ ਮਗਰੋਂ ਬੋਲੇ ਕੈਪਟਨ, ‘CM ਮਾਨ ਧਿਆਨ ਦੇਣ, ਕਿਤੇ 80 ਦੇ ਕਾਲੇ ਦੌਰ ਵੱਲ ਨਾ ਵੱਧ ਜਾਈਏ’
ਦੱਸ ਦੇਈਏ ਕਿ ਬੇਅਦਬੀ ਦੇ ਦੋਸ਼ਾਂ ਨੂੰ ਲੈ ਕੇ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦਾ ਵੀਰਵਾਰ ਨੂੰ ਕਤਲ ਕਰ ਦਿੱਤਾ ਗਿਆ। ਪ੍ਰਦੀਪ ਨੂੰ ਉਸ ਵੇਲੇ ਨਿਸ਼ਾਨਾ ਬਣਾਇਆ ਗਿਆ ਜਦੋਂ ਉਹ ਆਪਣੀ ਡੇਅਰੀ ਖੋਲ੍ਹ ਰਿਹਾ ਸੀ।
2 ਮੋਟਰਸਾਈਕਲ ਸਵਾਰ 5 ਬਦਮਾਸ਼ਾਂ ਨੇ ਉਸ ‘ਤੇ ਕਈ ਗੋਲੀਆਂ ਚਲਾਈਆਂ। ਇਸ ਹਮਲੇ ‘ਚ ਗੰਨਮੈਨ ਸਣੇ ਤਿੰਨ ਲੋਕ ਜ਼ਖਮੀ ਹੋ ਗਏ, ਜਿਸ ਵਿੱਚ ਨੇੜਲੇ ਦੁਕਾਨਦਾਰ ਵੀ ਸ਼ਾਮਲ ਹਨ। ਦੂਜੇ ਪਾਸੇ ਗੈਂਗਸਟਰ ਗੋਲਡੀ ਬਰਾੜ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ। ਗੋਲਡੀ ਬਰਾੜ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰਮਾਈਂਡ ਹੈ।
ਵੀਡੀਓ ਲਈ ਕਲਿੱਕ ਕਰੋ -: