ਕਾਂਗਰਸ ਨੇ ਦਿੱਲੀ ਨਗਰ ਨਿਗਮ ਦੀਆਂ ਆਉਣ ਵਾਲੀਆਂ ਚੋਣਾਂ ਲਈ ਸੱਤ ਵੱਖ-ਵੱਖ ਕਮੇਟੀਆਂ ਦਾ ਗਠਨ ਕੀਤਾ ਹੈ, ਵਿੱਚ 1984 ਦੇ ਦੰਗਿਆਂ ਦੇ ਦੋਸ਼ੀ ਜਗਦੀਸ਼ ਟਾਈਟਲਰ ਨੂੰ ਵੀ ਪਾਰਟੀ ਦੀ ਸੂਬਾ ਚੋਣ ਕਮੇਟੀ ਵਿੱਚ ਸ਼ਾਮਲ ਕੀਤਾ ਗਿਆ ਹੈ। ਪਾਰਟੀ ਵੱਲੋਂ ਚੁੱਕੇ ਗਏ ਇਸ ਕਦਮ ਨਾਲ ਸਿਆਸਤ ਗਰਮਾ ਗਈ ਹੈ ਤੇ ਬੀਜੇਪੀ ਨੇ ਇਸ ਨੂੰ ਲੈ ਕੇ ਕਾਂਗਰਸ ‘ਤੇ ਨਿਸ਼ਾਨਾ ਵਿੰਨ੍ਹਿਆ ਹੈ।
ਭਾਜਪਾ ਦੇ ਦਿੱਲੀ ਬੁਲਾਰੇ ਆਰਪੀ ਸਿੰਘ ਨੇ ਟਵੀਟ ਕਰਕੇ ਕਿਹਾ ਕਿ ਕਾਂਗਰਸ ਨੇ ਆਪਣੀ ਦਿੱਲੀ ਰਾਜ ਚੋਣ ਕਮੇਟੀ ਵਿੱਚ ਜਗਦੀਸ਼ ਟਾਈਟਲਰ ਨੂੰ ਸ਼ਾਮਲ ਕਰਕੇ 1984 ਦੇ ਕਤਲੇਆਮ ਦੇ ਸਿੱਖਾਂ ਦੇ ਜ਼ਖਮਾਂ ‘ਤੇ ਲੂਣ ਛਿੜਕਿਆ ਹੈ। ਇਸ ਨਾਲ ਜ਼ਾਹਿਰ ਹੈ ਕਿ ਉਨ੍ਹਾਂ ਨੂੰ ਰਾਜੀਵ ਗਾਂਧੀ ਅਤੇ ਉਨ੍ਹਾਂ ਦੀ ਟੀਮ ਵੱਲੋਂ 1984 ਵਿੱਚ ਕੀਤੇ ਕੰਮਾਂ ‘ਤੇ ਕੋਈ ਪਛਤਾਵਾ ਨਹੀਂ ਹੈ।
ਦੱਸ ਦੇਈਏ ਕਿ ਸਾਬਕਾ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਜਗਦੀਸ਼ ਟਾਈਟਲਰ ਨੂੰ ਉਸ ਕਮੇਟੀ ਵਿੱਚ ਸ਼ਾਮਲ ਕੀਤਾ ਗਿਆ ਹੈ ਜੋ ਦਿੱਲੀ ਵਿੱਚ 4 ਦਸੰਬਰ ਨੂੰ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਬਾਰੇ ਫੈਸਲਾ ਕਰੇਗੀ।
ਇਹ ਵੀ ਪੜ੍ਹੋ : ਪ੍ਰਦੀਪ ਦੇ ਕਤਲ ‘ਤੇ ਡੇਰਾ ਸੱਚਾ ਸੌਦਾ ਦਾ ਵੱਡਾ ਬਿਆਨ, ‘ਸੰਗਤ ਬੇਅਦਬੀ ਕਰਨਾ ਤਾਂ ਦੂਰ, ਸੋਚ ਵੀ ਨਹੀਂ ਸਕਦੀ’
ਜਗਦੀਸ਼ ਟਾਈਟਲਰ ‘ਤੇ ਨਵੰਬਰ, 1984 ਵਿਚ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਉਸ ਦੇ ਸਿੱਖ ਬਾਡੀਗਾਰਡਾਂ ਵੱਲੋਂ ਕਤਲ ਤੋਂ ਬਾਅਦ ਹੋਏ ਦੰਗਿਆਂ ਵਿਚ ਸਿੱਖਾਂ ਵਿਰੁੱਧ ਭੀੜ ਦੀ ਅਗਵਾਈ ਕਰਨ ਦਾ ਦੋਸ਼ ਹੈ।
ਕਾਂਗਰਸ ਨੂੰ ਆਪਣੇ ਸਮਾਗਮਾਂ ਵਿੱਚ ਸਾਬਕਾ ਕੇਂਦਰੀ ਮੰਤਰੀ ਨੂੰ ਅਕਸਰ ਮੂਹਰੀ ਕਤਲਾ ਵਿੱਚ ਮੌਜੂਦਗੀ ਨੂੰ ਲੈ ਕੇ ਕਈ ਵਾਰ ਆਲੋਚਨਾ ਦਾ ਸਾਹਮਣਾ ਕਰਨਾ ਪਿਆ ਹੈ।
ਵੀਡੀਓ ਲਈ ਕਲਿੱਕ ਕਰੋ -: