ਸੁਲਤਾਨਪੁਰ ਲੋਧੀ ਤਲਵੰਡੀ ਚੌਧਰੀਆਂ ਮਾਰਗ ਨੇੜੇ ਨਗੀਨਾ ਪੈਲੇਸ ਨੇੜੇ ਅੱਜ ਇੱਕ ਭਿਆਨਕ ਸੜਕ ਹਾਦਸੇ ਦੀ ਖਬਰ ਸਾਹਮਣੇ ਆਈ ਹੈ। ਇਸ ਸੜਕ ਹਾਦਸੇ ਵਿੱਚ ਬਹੁਜਨ ਸਮਾਜ ਪਾਰਟੀ ਦੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਅਤੇ ਜ਼ਿਲ੍ਹਾ ਕਪੂਰਥਲਾ ਦੇ ਸੀਨੀਅਰ ਆਗੂ ਤਰਸੇਮ ਸਿੰਘ ਡੌਲਾ ਦੀ ਮੌਤ ਹੋ ਗਈ ਹੈ, ਜਦੋਂਕਿ ਇੱਕ ਔਰਤ ਜ਼ਖ਼ਮੀ ਹੋ ਗਏ।
ਮਿਲੀ ਜਾਣਕਾਰੀ ਮੁਤਾਬਕ ਤਰਸੇਮ ਸਿੰਘ ਡੌਲਾ ਆਪਣੀ ਸਕੂਟੀ ‘ਤੇ ਸਵਾਰ ਹੋ ਕੇ ਤਲਵੰਡੀ ਚੌਧਰੀਆਂ ਵੱਲ ਜਾ ਰਹੇ ਸਨ ਤਾਂ ਤਲਵੰਡੀ ਚੌਧਰੀਆਂ ਦੇ ਕੋਲ ਹੀ ਇਕ ਤੇਜ਼ ਰਫਤਾਰ ਸਕੂਟੀ ਨੇ ਉਨ੍ਹਾਂ ਦੀ ਸਕੂਟੀ ਨੂੰ ਟੱਕਰ ਮਾਰ ਦਿੱਤੀ ਅਤੇ ਗੱਡੀ ਨੁਕਸਾਨੀ ਗਈ। ਜਿਸ ਕਾਰਨ ਤਿੰਨ ਲੋਕ ਜ਼ਖਮੀ ਹੋ ਗਏ। ਜ਼ਖ਼ਮੀਆਂ ਨੂੰ ਥਾਣਾ ਤਲਵੰਡੀ ਚੌਧਰੀਆਂ ਦੀ ਪੁਲਿਸ ਨੇ ਇਲਾਜ ਲਈ ਟਿੱਬਾ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ। ਇੱਥੋਂ ਦੇ ਡਾਕਟਰਾਂ ਨੇ ਬਹੁਜਨ ਸਮਾਜ ਪਾਰਟੀ ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਤੇ ਸੀਨੀਅਰ ਆਗੂ ਤਰਸੇਮ ਸਿੰਘ ਡੌਲਾ ਨੂੰ ਮ੍ਰਿਤਕ ਐਲਾਨ ਦਿੱਤਾ।
ਇਹ ਵੀ ਪੜ੍ਹੋ : ਜਲੰਧਰ ‘ਚ ਢੋਂਗੀ ਬਾਬੇ ‘ਤੇ ਰੇਡ, ਪਾਵਨ ਸਰੂਪ ਦੀ ਹਜ਼ੂਰੀ ‘ਚ ਕੱਢਦਾ ਸੀ ਲੋਕਾਂ ਦੇ ਭੂਤ
ਤਰਸੇਮ ਸਿੰਘ ਪੁੱਤਰ ਸਾਹਿਲਪ੍ਰੀਤ ਸਿੰਘ ਦਾ ਇਲਾਜ ਚੱਲ ਰਿਹਾ ਹੈ। ਜਦਕਿ ਜ਼ਖਮੀ ਔਰਤ ਨੂੰ ਜਲੰਧਰ ਦੇ ਇਕ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ, ਜਿਥੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਮ੍ਰਿਤਕ ਤਰਸੇਮ ਸਿੰਘ ਦੌਲਾ ਦੀ ਲਾਸ਼ ਨੂੰ ਸੁਲਤਾਨਪੁਰ ਲੋਧੀ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ। ਤਲਵੰਡੀ ਚੌਧਰੀਆਂ ਦੇ ਐਸਐਚਓ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: