ਗੁਜਰਾਤ ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਕਮਰ ਕਸ ਕੇ ਤਿਆਰੀਆਂ ਵਿਚ ਲੱਗੀਆਂ ਹੋਈਆਂ ਹਨ। ਅਜਿਹੇ ਵਿਚ ਕਾਂਗਰਸ ਨੇ ਗੁਜਰਾਤ ਵਿਧਾਨ ਸਭਾ ਚੋਣਾਂ ਲਈ 46 ਉਮੀਦਵਾਰਾਂ ਦੀ ਆਪਣੀ ਦੂਜੀ ਲਿਸਟ ਜਾਰੀ ਕੀਤੀ। ਪਾਰਟੀ ਨੇ ਹੁਣ ਤੱਕ ਕੁੱਲ 89 ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਕਾਂਗਰਸ ਨੇ 43 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਸੀ।
ਦੂਜੀ ਸੂਚੀ ਵਿਚ ਜਿਹੜੇ ਨੇਤਾਵਾਂ ਦੇ ਨਾਂ ਸ਼ਾਮਲ ਹਨ, ਉਨ੍ਹਾਂ ਵਿਚ ਭੁਜ ਤੋਂ ਅਰਜਨਭਾਈ ਭੂਡੀਆ, ਜੂਨਾਗੜ੍ਹ ਤੋਂ ਭੀਖਾਭਾਈ ਜੋਸ਼ੀ, ਸੂਰਜ ਪੂਰਬ ਤੋਂ ਅਸਲਮ ਸਾਈਕਲਵਾਲਾ, ਸੂਰਤ ਉੱਤਰ ਤੋਂ ਅਸ਼ੋਕਭਾਈ ਪਟੇਲ ਤੇ ਲਵਸਾਡ ਤੋਂ ਕਮਲਕੁਮਾਰ ਪਟੇਲ ਉਮੀਦਵਾਰ ਹਨ। ਕਾਂਗਰਸ ਦੀ ਕੋਸ਼ਿਸ਼ ਹੈ ਕਿ ਭਾਰਤੀ ਜਨਤਾ ਪਾਰਟੀ ਨੂੰ ਪ੍ਰਧਾਨ ਮੰਤਰੀ ਮੋਦੀ ਦੇ ਗ੍ਰਹਿ ਸੂਬੇ ਵਿਚ ਸੱਤਾ ਤੋਂ ਬਾਹਰ ਕੀਤਾ ਜਾਵੇ। ਗੁਜਰਾਤ ਵਿਚ ਭਾਜਪਾ ਦੋ ਦਹਾਕਿਆਂ ਤੋਂ ਵੀ ਲੰਮੇ ਸਮੇਂ ਤੋਂ ਸੱਤਾ ਵਿਚ ਹੈ।
ਇਸ ਤੋਂ ਪਹਿਲਾਂ ਭਾਜਪਾ ਨੇ ਗੁਜਰਾਤ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਸੀ। ਵੀਰਵਾਰ ਸਵੇਰੇ ਜਾਰੀ ਕੀਤੀ ਗਈ ਇਸ ਪਹਿਲੀ ਸੂਚੀ ਵਿੱਚ 160 ਨਾਮ ਸਾਹਮਣੇ ਆਏ ਹਨ। ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ ਨੂੰ ਭਾਜਪਾ ਨੇ ਘਾਟਲੋਡੀਆ ਤੋਂ ਟਿਕਟ ਦਿੱਤੀ ਹੈ। ਉਹ ਇਸ ਸੀਟ ਤੋਂ ਮੌਜੂਦਾ ਵਿਧਾਇਕ ਹਨ। ਇਸ ਦੇ ਨਾਲ ਹੀ ਕ੍ਰਿਕਟਰ ਰਵਿੰਦਰ ਜਡੇਜਾ ਦੀ ਪਤਨੀ ਰਿਵਾਬਾ ਨੂੰ ਜਾਮਨਗਰ ਉੱਤਰੀ ਤੋਂ ਟਿਕਟ ਦਿੱਤੀ ਗਈ ਹੈ। ਪਾਰਟੀ ਨੇ ਪਾਟੀਦਾਰ ਨੇਤਾ ਹਾਰਦਿਕ ਪਟੇਲ ਨੂੰ ਵੀਰਮਗਾਮ ਤੋਂ ਉਮੀਦਵਾਰ ਬਣਾਇਆ ਹੈ।
ਇਹ ਵੀ ਪੜ੍ਹੋ : ‘ਸਿੱਖਿਆ ਵਿਭਾਗ ਵੱਲੋਂ ਅੰਤਰ ਜ਼ਿਲ੍ਹਾ ਸਕੂਲ ਖੇਡ ਲਈ ਜਾਰੀ ਕੀਤਾ ਗਿਆ ਕੈਲੰਡਰ’ : ਮੰਤਰੀ ਬੈਂਸ
ਜ਼ਿਕਰਯੋਗ ਹੈ ਕਿ ਇਸ ਸੂਚੀ ਨੂੰ ਅੰਤਿਮ ਰੂਪ ਦੇਣ ਤੋਂ ਪਹਿਲਾਂ ਭਾਜਪਾ ਨੇ ਬੁੱਧਵਾਰ ਨੂੰ ਕੇਂਦਰੀ ਚੋਣ ਕਮੇਟੀ ਦੀ ਬੈਠਕ ਕੀਤੀ ਸੀ। ਇਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਪ੍ਰਧਾਨ ਜੇਪੀ ਨੱਡਾ ਸ਼ਾਮਲ ਹੋਏ। ਇਸ ਬੈਠਕ ‘ਚ ਗੁਜਰਾਤ ਦੀਆਂ ਸਾਰੀਆਂ 182 ਸੀਟਾਂ ‘ਤੇ ਉਮੀਦਵਾਰਾਂ ਦੇ ਨਾਵਾਂ ‘ਤੇ ਚਰਚਾ ਹੋਈ। ਗੁਜਰਾਤ, ਜਿਸ ਦੀਆਂ 182 ਵਿਧਾਨ ਸਭਾ ਸੀਟਾਂ ਹਨ, ਵਿੱਚ ਦੋ ਪੜਾਵਾਂ ਵਿੱਚ 1 ਅਤੇ 5 ਦਸੰਬਰ ਨੂੰ ਵੋਟਾਂ ਪੈਣਗੀਆਂ। ਨਤੀਜੇ 8 ਦਸੰਬਰ ਨੂੰ ਹਿਮਾਚਲ ਪ੍ਰਦੇਸ਼ ਦੇ ਨਾਲ-ਨਾਲ ਆਉਣਗੇ।
ਵੀਡੀਓ ਲਈ ਕਲਿੱਕ ਕਰੋ -: