ਫਰੀਦਕੋਟ ਵਿਚ ਕੁਝ ਅਣਪਛਾਤੇ ਹਮਲਾਵਰਾਂ ਨੇ ਡੇਰਾ ਸੱਚਾ ਸੌਦਾ ਦੇ ਇਕ ਸਮਰਥਕ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਜੋ ਕਿ ਸਾਲ 2015 ਦੀ ਬੇਅਦਬੀ ਦੀ ਘਟਨਾ ਦਾ ਦੋਸ਼ੀ ਸੀ। ਇਸ ਮਾਮਲੇ ਵਿਚ ਹੁਣ ਸ਼ਹਿਰ ਵਿਚ ਸ਼ੱਕੀ ਨੌਜਵਾਨਾਂ ਦੇ ਘਰ ‘ਤੇ ਪੁਲਿਸ ਨੇ ਰੇਡ ਮਾਰੀ ਹੈ।
ਮਿਲੀ ਜਾਣਕਾਰੀ ਮੁਤਾਬਕ ਸਾਦਿਕ ਰੋਡ ‘ਤੇ ਰਹਿਣ ਵਾਲੇ ਭੁਪਿੰਦਰ ਸਿੰਘ ਗੋਲਡੀ ਤੇ ਮਨਪ੍ਰੀਤ ਸਿੰਘ ਮਨੀ ਦੇ ਘਰ ‘ਤੇ ਪੁਲਿਸ ਨੇ ਛਾਪਾ ਮਾਰਿਆ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਹੀ ਨੌਜਵਾਨ ਪਿਛਲੇ 5 ਦਿਨਾਂ ਤੋਂ ਗਾਇਬ ਹਨ ਤੇ ਨਸ਼ਾ ਕਰਨ ਦੇ ਆਦੀ ਹਨ। ਇਨ੍ਹਾਂ ਵਿਚੋਂ ਗੋਲਡੀ ਦੇ ਪਰਿਵਾਰ ਦਾ ਦਾਅਵਾ ਹੈ ਕਿ ਉਹ 4-5 ਦਿਨਾਂ ਤੋਂ ਘਰ ਵਿਚ ਨਹੀਂ ਹੈ ਤੇ ਉਨ੍ਹਾਂ ਦਾ ਲੜਕਾ ਮਜ਼ਦੂਰੀ ਦਾ ਕੰਮ ਕਰਦਾ ਹੈ।
ਪੁਲਿਸ ਸਾਨੂੰ ਬੇਜ੍ਹਾ ਪ੍ਰੇਸ਼ਾਨ ਨਾ ਕਰੇ ਜੇਕਰ ਉਸ ਨੇ ਕੁਝ ਗਲਤ ਕੰਮ ਕੀਤਾ ਹੈ ਤਾਂ ਉਸ ਦੀ ਸਜ਼ਾ ਜ਼ਰੂਰ ਮਿਲੇ। ਪੁਲਿਸ ਉਨ੍ਹਾਂ ਦੇ ਘਰ ਤੋਂ ਮੋਬਾਈਲ ਵਗੈਰਾ ਨਾਲ ਲੈ ਕੇ ਚਲੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਦੂਜੇ ਪਾਸੇ ਮਨਪ੍ਰੀਤ ਸਿੰਘ ਉਰਫ ਮਨੀ ਦੀ ਮਾਤਾ ਨਸੀਬ ਕੌਰ ਨੇ ਕਿਹਾ ਕਿ ਪੁਲਿਸ ਸਾਡੇ ਘਰ ਵਿਚ ਆਈ ਸੀ ਤੇ ਅਸੀਂ ਆਪਣੇ ਲੜਕੇ ਨੂੰ ਪਹਿਲਾਂ ਹੀ ਬੇਦਖਲ ਕੀਤਾ ਹੋਇਆ ਹੈ ਕਿਉਂਕਿ ਉਹ ਨਸ਼ੇ ਕਰਨ ਦਾ ਆਦੀ ਹੈ। ਮਨਪ੍ਰੀਤ ਦੇ ਪਿਤਾ ਹਾਰਟ ਦੇ ਮਰੀਜ਼ ਹਨ ਅਤੇ ਉੁਨ੍ਹਾਂ ਕਿਹਾ ਕਿ ਉਨ੍ਹਾਂ ਦਾ ਲੜਕਾ 4-5 ਦਿਨ ਤੋਂ ਘਰ ਨਹੀਂ ਆਇਆ। ਇਸ ਘਟਨਾ ਵਿਚ ਪੁਲਿਸ ਨੂੰ ਕਈ ਸੁਰਾਗ ਮਿਲੇ ਹਨ ਤੇ ਪੁਲਿਸ ਨੂੰ ਸ਼ੂਟਰਸ ਦਾ ਲੋਕਲ ਕਨੈਕਸ਼ਨ ਮਿਲ ਚੁੱਕਾ ਹੈ।