ਫਿਰੋਜ਼ਪੁਰ : ਸੂਬੇ ‘ਚ ਰੋਜ਼ਾਨਾ ਕੋਈ ਨਾ ਕੋਈ ਬੇਅਦਬੀ ਦੀ ਘਟਨਾ ਸਾਹਮਣੇ ਆ ਹੀ ਜਾਂਦੀ ਹੈ। ਅਜਿਹਾ ਹੀ ਮੰਦਭਾਗਾ ਮਾਮਲਾ ਸਾਹਮਣੇ ਆਇਆ ਫਿਰੋਜ਼ਪੁਰ ਦੇ ਪਿੰਡ ਮਹਾਲਮ ਤੋਂ, ਜਿਥੇ ਖੇਤਾਂ ਵਿੱਚ ਗੰਦਗੀ ਵਾਲੀ ਥਾਂ ‘ਤੇ ਗੁਟਕਾ ਸਾਹਿਬ ਪਿਆ ਹੋਇਆ ਮਿਲਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਤਿਕਾਰ ਕਮੇਟੀ ਦੇ ਪੰਜਾਬ ਪ੍ਰਧਾਨ ਭਾਈ ਲਖਵੀਰ ਸਿੰਘ ਮਹਾਲਮ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ ਪਤਾ ਲੱਗਾ ਕਿ ਗੁਰਦੁਆਰਾ ਸਾਹਿਬ ਦੇ ਨੇੜੇ ਖਾਲੀ ਪਈ ਥਾਂ ‘ਤੇ ਗੁਟਕਾ ਸਾਹਿਬ ਪਿਆ ਹੋਇਆ ਹੈ, ਜਿਸ ਤੋਂ ਬਾਅਦ ਜਦੋਂ ਉਨ੍ਹਾਂ ਨੇ ਮੌਕੇ ‘ਤੇ ਜਾ ਕੇ ਦੇਖਿਆ ਤਾਂ ਇੱਕ ਗੰਦਗੀ ਭਰੀ ਥਾਂ ‘ਤੇ ਗੁਟਕਾ ਸਾਹਿਬ ਲਪੇਟ ਕੇ ਰੱਖਿਆ ਹੋਇਆ ਸੀ। ਇਸ ਘਟਨਾ ਨੂੰ ਲੈ ਕੇ ਇਲਾਕੇ ਭਰ ‘ਚ ਰੋਸ ਪਾਇਆ ਜਾ ਰਿਹਾ ਹੈ ਅਤੇ ਪਿੰਡ ਵਾਸੀ ਗੁਰਦੁਆਰਾ ਸਾਹਿਬ ਵਿਖੇ ਇਕੱਠੇ ਹੋ ਗਏ ਹਨ।
ਇਹ ਵੀ ਪੜ੍ਹੋ : CTU ‘ਚ ਮੁਫ਼ਤ ਸਫ਼ਰ ਕਰਨਗੇ ਦਿਵਿਆਂਗ, ਨੇਤਰਹੀਣ ਅਤੇ ਮਾਨਸਿਕ ਤੌਰ ‘ਤੋਂ ਪੀੜਤ ਲੋਕ
ਗੁਟਕਾ ਸਾਹਿਬ ਨੂੰ ਅਜਿਹੀ ਸਥਿਤੀ ‘ਚ ਦੇਖ ਕੇ ਉਨ੍ਹਾਂ ਨੇ ਮਰਿਆਦਾ ਅਨੁਸਾਰ ਗੁਟਕਾ ਸਾਹਿਬ ਨੂੰ ਚੁੱਕ ਕੇ ਪਿੰਡ ਦੇ ਗੁਰਦੁਆਰਾ ਸਾਹਿਬ ਲਿਆਂਦਾ ਗਿਆ ਅਤੇ ਇਸ ਮਾਮਲੇ ਦੀ ਸੂਚਨਾ ਸਥਾਨਕ ਪੁਲਿਸ ਥਾਣੇ ਨੂੰ ਦਿੱਤੀ। ਦੂਜੇ ਪਾਸੇ ਮੌਕੇ ‘ਤੇ ਪਹੁੰਚੇ ਐੱਸ. ਪੀ. ਡੀ. ਗੁਰਮੀਤ ਸਿੰਘ ਚੀਮਾ ਨੇ ਦੱਸਿਆ ਕਿ ਪਿੰਡ ਵਾਸੀਆਂ ਦੇ ਬਿਆਨਾਂ ‘ਤੇ ਮਾਮਲਾ ਦਰਜ ਕਰਕੇ ਪੁਲਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਬੇਅਦਬੀ ਕਰਨ ਵਾਲੇ ਦਾ ਪਤਾ ਲਾਉਣ ਲਈ ਆਸ-ਪਾਸ ਲੱਗੇ ਸੀ.ਸੀ.ਟੀ.ਵੀ. ਕੈਮਰੇ ਖੰਗਾਲੇ ਜਾ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -: