ਡੇਰਾ ਪ੍ਰੇਮੀ ਕਤਲਕਾਂਡ ਨਾਲ ਜੁੜਿਆ ਵੱਡਾ ਅਪਡੇਟ ਸਾਹਮਣੇ ਆ ਰਿਹਾ ਹੈ। ਇਸ ਮੁਤਾਬਕ ਸ਼ੂਟਰਾਂ ਨੂੰ ਕੋਟਕਪੂਰਾ ਵਿਚ ਹਥਿਆਰ ਮੁਹੱਈਆ ਕਰਵਾਏ ਗਏ ਸਨ ਤੇ ਕਤਲ ਤੋਂ ਸਿਰਫ ਇੱਕ ਦਿਨ ਪਹਿਲਾਂ ਹਥਿਆਰ ਸ਼ੂਟਰਾਂ ਨੂੰ ਦਿੱਤੇ ਗਏ ਸਨ।
ਮਿਲੀ ਜਾਣਕਾਰੀ ਮੁਤਾਬਕ ਸ਼ੂਟਰ ਬਾਈਕ ‘ਤੇ ਖਾਲੀ ਹੱਥ ਕੋਟਕਪੂਰਾ ‘ਚ ਦਾਖਲ ਹੋਏ ਸਨ। ਇਸ ਤੋਂ ਇਲਾਵਾ ਵਾਰਦਾਤ ਨੂੰ ਅੰਜਾਮ ਦੇਣ ਦੇ ਬਾਅਦ ਸ਼ੂਟਰਾਂ ਨੇ ਗੋਲਡੀ ਬਰਾੜ ਨਾਲ ਫੋਨ ‘ਤੇ ਗੱਲਬਾਤ ਕੀਤੀ ਸੀ।
ਦੱਸ ਦੇਈਏ ਕਿ 6 ਸ਼ੂਟਰਾਂ ਨੇ ਪ੍ਰਦੀਪ ਰਾਜੂ ਦਾ ਕਤਲ ਕੀਤਾ ਸੀ ਪੁਲਿਸ ਵੱਲੋਂ 3 ਸ਼ੂਟਰਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਤੇ ਬਾਕੀ 3 ਦੀ ਭਾਲ ਜਾਰੀ ਹੈ।ਲ
ਗ੍ਰਿਫਤਾਰ ਕੀਤੇ ਗਏ ਮੁਲਜ਼ਮ ਜਤਿੰਦਰ ਵੱਲੋਂ ਵੱਡੇ ਖੁਲਾਸੇ ਕੀਤੇ ਗਏ ਹਨ। ਉਸ ਵੱਲੋਂ ਅੰਬਾਲਾ ਵਿਚ ਵੀ ਡਬਲ ਮਰਡਰ ਨੂੰ ਅੰਜਾਮ ਦਿੱਤਾ ਗਿਆ ਸੀ ਤੇ ਲਾਰੈਂਸ ਦੇ ਵਿਰੋਧੀ ਦਾ ਵੀ ਜਤਿੰਦਰ ਵੱਲੋਂ ਕਤਲ ਕੀਤਾ ਗਿਆ। ਡੇਰਾ ਪ੍ਰੇਮੀ ਦੇ ਕਾਤਲ ਜਤਿੰਦਰ ਵੱਲੋਂ ਇਹ ਖੁਲਾਸੇ ਕੀਤੇ ਜਾ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਜ਼ਿਕਰਯੋਗ ਹੈ ਕਿ ਦਿੱਲੀ ਦੀ ਸਪੈਸ਼ਲ ਸੈੱਲ ਦੀ ਟੀਮ ਨੇ ਬੀਤੇ ਦਿਨੀਂ ਸਵੇਰੇ 3.30 ਵਜੇ ਦੇ ਕਰੀਬ ਪੀ.ਐਸ ਬਖਸ਼ੀਵਾਲਾ, ਜ਼ਿਲ੍ਹਾ ਪਟਿਆਲਾ ਦੇ ਖੇਤਰ ਵਿੱਚ ਛਾਪਾ ਮਾਰਿਆ ਜਿਥੋਂ ਇਨ੍ਹਾਂ 3 ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਪੰਜਾਬ ਪੁਲਿਸ ਦੀ ਖੁਫੀਆ ਇਕਾਈ ਤੇ ਦਿੱਲੀ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਯੂਨਿਟ ਨੇ ਹੱਤਿਆ ਨਾਲ ਸਬੰਧਤ ਸਾਰੇ 6 ਸ਼ੂਟਰਾਂ ਦੀ ਪਛਾਣ ਕਰ ਲਈ ਹੈ ਤੇ ਅੱਗੇ ਦੀ ਛਾਪੇਮਾਰੀ ਕੀਤੀ ਜਾ ਰਹੀ ਹੈ।