ਲੁਧਿਆਣਾ : CM ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਸਾਫ-ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਸਰਕਾਰ ਵੱਲੋ ਇਸੇ ਦਿਸ਼ਾ ਵਿੱਚ ਇੱਕ ਹੋਰ ਕਦਮ ਚੁੱਕਿਆ ਗਿਆ ਹੈ। ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਲੁਧਿਆਣਾ ਸ਼ਹਿਰ ਵਾਸੀਆਂ ਨੂੰ ਵਧੀਆ ਸਹੂਲਤਾਂ ਦੇਣ ਦਾ ਫੈਸਲਾ ਕੀਤਾ ਹੈ, ਜਿਸ ਤਹਿਤ ਉਨ੍ਹਾਂ ਵੱਲੋਂ ਵੱਖ-ਵੱਖ ਵਿਕਾਸ ਕਾਰਜਾਂ ਲਈ ਲਗਭਗ 15 ਕਰੋੜ ਰੁਪਏ ਖਰਚੇ ਜਾਣਗੇ।
ਜਾਣਕਾਰੀ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਢਾਂਡਰੀ ਪੁਲ ਦਾ ਪੁਨਰ ਨਿਰਮਾਣ ਕੀਤਾ ਜਾਵੇਗਾ ਅਤੇ ਇਸ ਪੁਲ ਦੇ ਨਿਰਮਾਣ ਲਈ ਬਿਟੂਮਿਨਸ ਕੰਕਰੀਟ ਨਾਲ ਮਸਤਕੀ ਅਸਫਾਲਟ ਅਤੇ ਰੈਡੀ ਮਿਕਸਡ ਕੰਕਰੀਟ ਦੀ ਵਰਤੋਂ ਕੀਤੀ ਜਾਵੇਗੀ। ਇਸ ਦੇ ਨਾਲ ਹੀ ਪੁੱਡਾ ਰੋਡ ‘ਤੇ ਵਾਰਡ ਨੰਬਰ 16-17 ਵਿਖੇ ਚੰਡੀਗੜ੍ਹ ਰੋਡ ਤੋਂ ਤਾਜਪੁਰ ਰੋਡ ਤੱਕ ਸੜਕ ਦਾ ਅਤੇ ਚਾਂਦ ਨਾਗਰ ਪੁਲੀ ਤੋਂ ਰੇਲਵੇ ਲਾਈਨ ਕੁੰਦਨ ਪੁਰੀ ਲੁਧਿਆਣਾ ਤੱਕ ਬੁੱਢੇ ਨਾਲੇ ਦੇ ਨਾਲ-ਨਾਲ ਸੜਕ ਦਾ ਵੀ ਪੁਨਰ ਨਿਰਮਾਣ ਕੀਤਾ ਜਾਵੇਗਾ।
ਉਨ੍ਹਾਂ ਨੇ ਅੱਗੇ ਦੱਸਿਆ ਕਿ ਲੁਧਿਆਣਾ ਵਿੱਖੇ ਗਰੀਨ ਬੈਲਟ ਦਾ ਵਿਕਾਸ ਪੈਟਰੋਲ ਪੰਪ ਤੋਂ ਜਲੰਧਰ ਬਾਈਪਾਸ ਆਰ.ਐੱਚ.ਐੱਸ ਵਿੰਗ ਤੱਕ , ਅਮਨ ਸਵੀਟ ਤੋਂ ਜਲੰਧਰ ਬਾਈਪਾਸ ਐੱਲ.ਐੱਚ.ਐੱਸ. ਵਿੰਗ ਤੱਕ ਅਤੇ ਵਾਕ ਵੇਅ ਦਾ ਨਿਰਮਾਣ ਦੇ ਨਾਲ ਨਾਲ ਬੁੱਢਾ ਨਾਲਾ ਸਮੇਤ ਸ਼ਿਵ ਪੁਰੀ ਤੋਂ ਰੇਲਵੇ ਲਾਈਨ ਕਰਾਸਿੰਗ ਕੁੰਦਨ ਪੁਰੀ ਤੱਕ ਦੋਵੇਂ ਪਾਸੇ ਗਰੀਨ ਬੈਲਟ ਦੇ ਵਿਕਾਸ ਕਾਰਜ ਕੀਤੇ ਜਾਣਗੇ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸੇ ਤਰ੍ਹਾਂ ਲੁਧਿਆਣਾ ਦੇ ਵੱਖ-ਵੱਖ ਪਾਰਕਾਂ ਦੇ ਵਿਕਾਸ, ਪਾਰਕਾਂ ਦੀ ਚਾਰ ਦੀਵਾਰੀ ਅਤੇ ਹੋਰ ਮੁਰੰਮਤ ਦੇ ਕੰਮ ਵੀ ਕੀਤੇ ਜਾਣਗੇ ਤਾਂ ਜੋ ਲੋਕਾਂ ਨੂੰ ਵਧੀਆ ਸਹੂਲਤਾਂ ਅਤੇ ਸੈਰ ਕਰਨ ਲਈ ਸਾਫ ਸੁਥਰਾ ਵਾਤਾਵਰਣ ਮਿਲ ਸਕੇ। 8 ਅਤੇ 9 ਨਵੰਬਰ 2022 ਨੂੰ ਲੁਧਿਆਣਾ ‘ਚ ਇਨ੍ਹਾਂ ਕੰਮਾਂ ਲਈ ਟੈਂਡਰ ਵਿਭਾਗ ਦੀ ਵੈੱਬਸਾਈਟ eproc.gov.in ‘ਤੇ ਅੱਪਲੋਡ ਕਰ ਦਿੱਤੇ ਗਏ ਹਨ। ਟੈਂਡਰ ਬਿੱਡਜ ਮਿਤੀ 18 ਅਤੇ 25 ਨਵੰਬਰ 2022 ਨੂੰ ਸਵੇਰੇ 11.00 ਵਜੇ ਖੋਲ੍ਹੀਆਂ ਜਾਣਗੀਆਂ।
ਇਹ ਵੀ ਪੜ੍ਹੋ : ਤਲਾਕ ਦੀਆਂ ਖ਼ਬਰਾਂ ਵਿਚਾਲੇ ਸ਼ੋਏਬ-ਸਾਨੀਆ ਦਾ ਟਾਕ ਸ਼ੋਅ, ਪੋਸਟਰ ਵਾਇਰਲ
ਕੈਬਨਿਟ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਪਾਰਦਰਸ਼ਤਾ ਅਤੇ ਗੁਣਵੱਤਾ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣ ਦਾ ਸੁਪਨਾ ਸਾਕਾਰ ਕੀਤਾ ਜਾ ਸਕੇ।
ਵੀਡੀਓ ਲਈ ਕਲਿੱਕ ਕਰੋ -: