Black Tea health benefits: ਹਰ ਕੋਈ ਦਿਨ ਦੀ ਸ਼ੁਰੂਆਤ ਚਾਹ ਨਾਲ ਕਰਦਾ ਹੈ। ਕਈ ਲੋਕ ਦੁੱਧ ਨਾਲ ਚਾਹ ਪੀਂਦੇ ਹਨ ਅਤੇ ਕਈ ਕਾਲੀ ਚਾਹ ਪੀਂਦੇ ਹਨ। ਕਾਲੀ ਚਾਹ ਸਿਹਤ ਲਈ ਬਹੁਤ ਫਾਇਦੇਮੰਦ ਹੁੰਦੀ ਹੈ। ਇਸ ‘ਚ ਵਿਟਾਮਿਨ, ਖਣਿਜ, ਐਂਟੀਆਕਸੀਡੈਂਟ, ਫਾਈਟੋਕੈਮੀਕਲ, ਟੋਨਿਨ ਵਰਗੇ ਪੋਸ਼ਕ ਤੱਤ ਪਾਏ ਜਾਂਦੇ ਹਨ। ਇਹ ਪੋਸ਼ਕ ਤੱਤ ਕਈ ਬੀਮਾਰੀਆਂ ਨਾਲ ਲੜਨ ‘ਚ ਫਾਇਦੇਮੰਦ ਹੁੰਦੇ ਹਨ। ਮਾਹਿਰਾਂ ਅਨੁਸਾਰ ਜੇਕਰ ਤੁਸੀਂ ਰੋਜ਼ਾਨਾ ਸਵੇਰੇ ਖਾਲੀ ਪੇਟ ਕਾਲੀ ਚਾਹ ਦਾ ਸੇਵਨ ਕਰੋਗੇ ਤਾਂ ਤੁਸੀਂ ਕਈ ਸਮੱਸਿਆਵਾਂ ਤੋਂ ਦੂਰ ਰਹੋਗੇ। ਤਾਂ ਆਓ ਤੁਹਾਨੂੰ ਦੱਸਦੇ ਹਾਂ ਇਸ ਦੇ ਫਾਇਦਿਆਂ ਬਾਰੇ…
ਦਿਲ ਨੂੰ ਰੱਖੇ ਹੈਲਥੀ: ਕਾਲੀ ਚਾਹ ਦਿਲ ਦੀ ਸਿਹਤ ਲਈ ਵੀ ਬਹੁਤ ਫਾਇਦੇਮੰਦ ਹੁੰਦੀ ਹੈ। ਇਸ ‘ਚ ਐਂਟੀਆਕਸੀਡੈਂਟਸ ਦੀ ਮਾਤਰਾ ਬਹੁਤ ਵਧੀਆ ਪਾਈ ਜਾਂਦੀ ਹੈ। ਰੋਜ਼ਾਨਾ ਸਵੇਰੇ ਖਾਲੀ ਪੇਟ ਕਾਲੀ ਚਾਹ ਪੀਣ ਨਾਲ ਹਾਈ ਬਲੱਡ ਪ੍ਰੈਸ਼ਰ ਅਤੇ ਕੋਲੈਸਟ੍ਰੋਲ ਨੂੰ ਕੰਟਰੋਲ ਕਰਨ ‘ਚ ਵੀ ਮਦਦ ਮਿਲਦੀ ਹੈ। ਇਸ ਨਾਲ ਤੁਹਾਡੇ ਦਿਲ ਨਾਲ ਸਬੰਧਤ ਬਿਮਾਰੀਆਂ ਦਾ ਖਤਰਾ ਵੀ ਘੱਟ ਹੋ ਜਾਂਦਾ ਹੈ।
ਇਮਿਊਨਿਟੀ ਹੋਵੇਗੀ ਮਜ਼ਬੂਤ: ਇਸ ‘ਚ ਪਾਏ ਜਾਣ ਵਾਲੇ ਐਂਟੀਆਕਸੀਡੈਂਟ ਇਮਿਊਨਿਟੀ ਨੂੰ ਮਜ਼ਬੂਤ ਕਰਨ ‘ਚ ਮਦਦ ਕਰਦੇ ਹਨ। ਕਮਜ਼ੋਰ ਇਮਿਊਨਿਟੀ ਕਾਰਨ ਬਿਮਾਰੀਆਂ ਦਾ ਖ਼ਤਰਾ ਵੀ ਵੱਧ ਜਾਂਦਾ ਹੈ। ਦੂਜੇ ਪਾਸੇ, ਮਜ਼ਬੂਤ ਇਮਿਊਨਿਟੀ ਤੁਹਾਨੂੰ ਮੌਸਮੀ ਇੰਫੈਕਸ਼ਨ ਅਤੇ ਬਿਮਾਰੀਆਂ ਤੋਂ ਵੀ ਦੂਰ ਰੱਖਦੀ ਹੈ। ਕਾਲੀ ਚਾਹ ‘ਚ ਕੈਫੀਨ ਦੀ ਮਾਤਰਾ ਬਹੁਤ ਵਧੀਆ ਪਾਈ ਜਾਂਦੀ ਹੈ। ਇਸ ਦੇ ਸੇਵਨ ਨਾਲ ਤੁਹਾਡੇ ਸਰੀਰ ‘ਚ ਐਨਰਜ਼ੀ ਦਾ ਸੰਚਾਰ ਵੀ ਹੁੰਦਾ ਹੈ।
ਪਾਚਨ ਕਰੇ ਮਜ਼ਬੂਤ: ਇਹ ਪਾਚਨ ਤੰਤਰ ਨੂੰ ਠੀਕ ਰੱਖਣ ‘ਚ ਵੀ ਮਦਦ ਕਰਦਾ ਹੈ। ਇਸ ‘ਚ ਕੈਟਚਿਨ ਨਾਮਕ ਇੱਕ ਪੌਸ਼ਟਿਕ ਤੱਤ ਹੁੰਦਾ ਹੈ, ਜੋ ਸੋਜ ਵਾਲੀ ਅੰਤੜੀਆਂ ਦੀ ਬਿਮਾਰੀ ਦੇ ਖ਼ਤਰੇ ਨੂੰ ਘਟਾਉਣ ‘ਚ ਮਦਦ ਕਰਦਾ ਹੈ। ਜੇਕਰ ਤੁਸੀਂ ਰੋਜ਼ਾਨਾ ਸਵੇਰੇ ਇਸ ਚਾਹ ਦਾ ਸੇਵਨ ਕਰਦੇ ਹੋ ਤਾਂ ਤੁਹਾਡਾ ਪਾਚਨ ਤੰਤਰ ਠੀਕ ਰਹੇਗਾ ਅਤੇ ਪੇਟ ਨਾਲ ਜੁੜੀਆਂ ਸਮੱਸਿਆਵਾਂ ਵੀ ਘੱਟ ਹੋਣਗੀਆਂ।
ਦਿਮਾਗ ਨੂੰ ਕਰੇ ਤੇਜ਼: ਇਸ ਚਾਹ ਦਾ ਸੇਵਨ ਕਰਨ ਨਾਲ ਦਿਮਾਗ ਦੇ ਸੈੱਲ ਵੀ ਸਿਹਤਮੰਦ ਰਹਿੰਦੇ ਹਨ। ਇਸ ਤੋਂ ਇਲਾਵਾ ਇਹ ਤਣਾਅ ਨੂੰ ਘੱਟ ਕਰਨ ‘ਚ ਮਦਦ ਕਰਦਾ ਹੈ। ਕਾਲੀ ਚਾਹ ਦਾ ਸੇਵਨ ਕਰਨ ਨਾਲ ਦਿਮਾਗ ਦੇ ਸੈੱਲਾਂ ‘ਚ ਖੂਨ ਦਾ ਸੰਚਾਰ ਵਧਦਾ ਹੈ। ਇਸ ਤੋਂ ਇਲਾਵਾ ਇਹ ਯਾਦਦਾਸ਼ਤ ਵਧਾਉਣ ‘ਚ ਵੀ ਮਦਦ ਕਰਦਾ ਹੈ।
ਵਾਲਾਂ ਅਤੇ ਸਕਿਨ ਲਈ ਫ਼ਾਇਦੇਮੰਦ: ਕਾਲੀ ਚਾਹ ਵਾਲਾਂ ਅਤੇ ਸਕਿਨ ਲਈ ਵੀ ਬਹੁਤ ਫਾਇਦੇਮੰਦ ਹੁੰਦੀ ਹੈ। ਇਸ ‘ਚ ਐਂਟੀਆਕਸੀਡੈਂਟ, ਫਾਈਟੋਨਿਊਟ੍ਰੀਐਂਟਸ ਪਾਏ ਜਾਂਦੇ ਹਨ ਜੋ ਸਰੀਰ ‘ਚੋਂ ਜ਼ਹਿਰੀਲੇ ਤੱਤਾਂ ਨੂੰ ਬਾਹਰ ਕੱਢਣ ‘ਚ ਮਦਦ ਕਰਦੇ ਹਨ। ਇਸ ਦਾ ਸੇਵਨ ਕਰਨ ਨਾਲ ਵਧਦੀ ਉਮਰ ਦੇ ਲੱਛਣ ਵੀ ਘੱਟ ਹੋਣਗੇ।
ਸ਼ੂਗਰ ਦੇ ਮਰੀਜ਼ਾਂ ਲਈ ਫਾਇਦੇਮੰਦ: ਸ਼ੂਗਰ ਦੇ ਮਰੀਜ਼ਾਂ ਲਈ ਵੀ ਕਾਲੀ ਚਾਹ ਦਾ ਸੇਵਨ ਬਹੁਤ ਫਾਇਦੇਮੰਦ ਹੁੰਦਾ ਹੈ। ਦੁੱਧ ਦੀ ਚਾਹ ਤੋਂ ਇਲਾਵਾ ਤੁਸੀਂ ਕਾਲੀ ਚਾਹ ਨੂੰ ਆਪਣੀ ਰੁਟੀਨ ‘ਚ ਸ਼ਾਮਲ ਕਰ ਸਕਦੇ ਹੋ। ਇਸ ਨਾਲ ਤੁਹਾਡਾ ਬਲੱਡ ਸ਼ੂਗਰ ਲੈਵਲ ਕੰਟਰੋਲ ‘ਚ ਰਹੇਗਾ।