ਮੁੱਖ ਮੰਤਰੀ ਭਗਵੰਤ ਮਾਨ ਨੇ ਹਾਲ ਹੀ ਵਿੱਚ ਪੰਜਾਬ ਵਿੱਚ ਚੀਨੀ ਡੋਰ ਨਾਲ ਇੱਕ ਬੱਚੇ ਦੀ ਹੋਈ ਦਰਦਨਾਕ ਮੌਤ ਦਾ ਸਖ਼ਤ ਨੋਟਿਸ ਲਿਆ ਹੈ। ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਚੀਨੀ ਡੋਰ ਵੇਚਣ ਅਤੇ ਵਰਤਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ।
ਵਿਗਿਆਨ ਤਕਨਾਲੋਜੀ ਤੇ ਵਾਤਾਵਰਨ ਮੰਤਰੀ ਗੁਰਮੀਤ ਸਿੰਘ ਹੇਅਰ ਨੇ ਦੱਸਿਆ ਕਿ ਬੀਤੇ ਦਿਨ ਰੋਪੜ ਵਿੱਚ 13 ਸਾਲਾ ਲੜਕੇ ਗੁਲਸ਼ਨ ਦੀ ਚੀਨੀ ਡੋਰ ਕਰਕੇ ਮੌਤ ਹੋ ਗਈ, ਉਹ ਬੱਚਾ ਸਾਈਕਲ ‘ਤੇ ਜਾ ਰਿਹਾ ਸੀ।
ਮੰਤਰੀ ਨੇ ਕਿਹਾ ਕਿ ਪਿਛਲੇ ਸਮੇਂ ਵਿੱਚ ਚੀਨੀ ਡੋਰ ਨਾਲ ਸਾਡੇ ਬੱਚਿਆਂ, ਬਜ਼ੁਰਗਾਂ ਅਤੇ ਹੋਰ ਜੀਵ-ਜੰਤੂਆਂ ਨੂੰ ਬਹੁਤ ਨੁਕਸਾਨ ਹੋਇਆ। ਮੁੱਖ ਮੰਤਰੀ ਨੇ ਇਸ ਦੁੱਖਦਾਇਕ ਘਟਨਾ ਦਾ ਗੰਭੀਰ ਨੋਟਿਸ ਲਿਆ ਅਤੇ ਮਨੁੱਖੀ ਜਾਨ ਜੋਖਿਮ ਵਿੱਚ ਪਾਉਣ ਵਾਲੇ ਅਜਿਹੇ ਲੋਕਾਂ ਖਿਲਾਫ ਸਖਤ ਕਦਮ ਚੁੱਕਣ ਦੇ ਹੁਕਮ ਦਿੱਤੇ ਹਨ। ਮੀਤ ਹੇਅਰ ਨੇ ਕਿਹਾ ਕਿ ਅਜਿਹੇ ਲੋਕਾਂ ਨਾਲ ਕਿਸੇ ਵੀ ਤਰ੍ਹਾਂ ਦਾ ਲਿਹਾਜ਼ ਨਹੀਂ ਕੀਤਾ ਜਾਏਗਾ ਅਤੇ ਉਨ੍ਹਾਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਇਹ ਹੈ ਕਿ ਰਾਜ ਵਿੱਚ ਚੀਨੀ ਡੋਰ ਵੇਚਣ ਅਤੇ ਇਸਤੇਮਾਲ ‘ਤੇ ਪੂਰੀਆਂ ਪਾਬੰਦੀਆਂ ਹਨ ਅਤੇ ਇੱਥੋਂ ਤੱਕ ਕਿ ਰਾਜ ਵਿੱਚ ਇਸ ਦੀ ਮੈਨਿਊਫੈਕਚਰਿੰਗ ਯੂਨਿਟ ਇੱਕ ਵੀ ਨਹੀਂ ਹੈ ਪਰ ਕੁਝ ਲੋਕ ਦੂਜੇ ਰਾਜਾਂ ਤੋਂ ਡੋਰ ਲਿਆਕੇ ਵੇਚਣ ਦੇ ਗੈਰ-ਕਾਨੂੰਨੀ ਕੰਮ ਨੂੰ ਅੰਜਾਮ ਦੇ ਰਹੇ ਹਨ। ਉਨ੍ਹਾਂ ਇਹ ਡੋਰ ਵੇਚਣ ਵਾਲਿਆਂ ਨੂੰ ਸਖਤ ਚਿਤਾਵਨੀ ਦਿੱਤੀ ਅਤੇ ਕਿਹਾ ਕਿ ਉਹ ਜਾਂ ਤਾਂ ਇਸ ਦੀ ਵਿਕਰੀ ਤੁਰੰਤ ਬੰਦ ਕਰ ਦੇਣ ਜਾਂ ਫਿਰ ਨਤੀਜੇ ਭੁਗਤਣ ਨੂੰ ਤਿਆਰ ਰਹੋ।
ਇਹ ਵੀ ਪੜ੍ਹੋ : ਚੰਡੀਗੜ੍ਹ ਦੇ ਬਰਡ ਪਾਰਕ ‘ਚ ਅੱਜ ਫ੍ਰੀ ਐਂਟਰੀ, ਸਾਲ ਪੂਰਾ ਹੋਣ ‘ਤੇ ਪ੍ਰਸ਼ਾਸਨ ਦਾ ਲੋਕਾਂ ਨੂੰ ਤੋਹਫਾ
ਮੀਤ ਹੇਅਰ ਨੇ ਕਿਹਾ ਕਿ ਚੀਨੀ ਡੋਰ ਵਰੇਚਣ ਵਾਲੇ ਮਨੁੱਖਤਾ ਦੇ ਦੁਸ਼ਮਣ ਹਨ। ਉਨ੍ਹਾਂ ਲੋਕਾਂ ਨੂੰ ਇਸ ਚੀਨੀ ਡੋਰ ਵੇਚਣ ਅਤੇ ਇਸਤੇਮਲ ਕਰਨ ਵਾਲਿਆੰ ਦੀ ਸ਼ਇਕਾਇਤ ਡਿਪਟੀ ਕਮਿਸ਼ਰ ਜਾਂ ਸਥਾਨਕ ਸਰਕਾਰ ਸਬੰਧੀ ਦਫਤਰ ਵਿੱਚ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੇ ਮਾਪਿਆਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਆਪਣੇ ਬੱਚਿਆਂ ਨੂੰ ਪਤੰਗ ਉਡਾਉਣ ਲਈ ਇਸ ਦੀ ਵਰਤੋਂ ਨਾ ਕਰਨ ਦੇਣ ਅਤੇ ਇਸ ਨਾਲ ਹੋਣ ਵਾਲੇ ਨੁਕਸਾਨ ਤੋਂ ਜਾਣੂ ਕਰਵਾਉਣ।
ਵੀਡੀਓ ਲਈ ਕਲਿੱਕ ਕਰੋ -: