ਸ਼ਹੀਦ ਕਰਤਾਰ ਸਰਾਭਾ ਦੀ ਬਰਸੀ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਅੱਜ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਸਰਾਭਾ ਵਿਖੇ ਕਰਵਾਇਆ ਜਾ ਰਿਹਾ ਹੈ। ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਸ਼ੇਸ਼ ਤੌਰ ’ਤੇ ਪਹੁੰਚ ਰਹੇ ਹਨ। CM ਮਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਚਰਨਾਂ ‘ਚ ਨਤਮਸਤਕ ਹੋ ਕੇ ਸ਼ਰਧਾਂਜਲੀ ਭੇਟ ਕਰਨਗੇ।
ਇਸ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਵੱਡੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ ਹੈ। ਮੁੱਖ ਮੰਤਰੀ ਮਾਨ ਦੇ ਨਾਲ-ਨਾਲ ਪੰਜਾਬ ਦੇ ਕਈ ਹੋਰ ਪਤਵੰਤੇ ਵੀ ਸ਼ਹੀਦ ਕਰਤਾਰ ਸਿੰਘ ਨੂੰ ਸ਼ਰਧਾਂਜਲੀ ਦੇਣ ਲਈ ਪਹੁੰਚ ਰਹੇ ਹਨ। ਇਸ ਦੇ ਨਾਲ ਹੀ ਅੱਜ ਪੰਜਾਬ ਸਰਕਾਰ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਪਿੰਡ ਨੂੰ ਜਾਣ ਵਾਲੀ ਸੜਕ ਦੀ ਮੁਰੰਮਤ ਲਈ ਟੈਂਡਰ ਨੋਟਿਸ ਵੀ ਜਾਰੀ ਕਰ ਦਿੱਤਾ ਹੈ।
ਇਹ ਵੀ ਪੜ੍ਹੋ : ਬੱਚੇ ਦੀ ਮੌਤ ਮਗਰੋਂ ਚੀਨੀ ਡੋਰ ‘ਤੇ ਮਾਨ ਸਰਕਾਰ ਦਾ ਐਕਸ਼ਨ, ਡਿਪਟੀ ਕਮਿਸ਼ਨਰਾਂ ਨੂੰ ਸਖਤ ਕਾਰਵਾਈ ਦੇ ਹੁਕਮ
ਦੱਸ ਦੇਈਏ ਕਿ ਸ਼ਹੀਦ ਦੇ ਪਿੰਡ ਨੂੰ ਜਾਣ ਵਾਲੀ ਸੜਕ ਦੀ ਹਾਲਤ ਖਸਤਾ ਹੈ। ਸੜਕ ਦੀ ਹਾਲਤ ਖਸਤਾ ਹੈ, ਜਿਸ ਕਾਰਨ ਕਈ ਵਾਰ ਵਾਹਨ ਚਾਲਕ ਹਾਦਸਿਆਂ ਦਾ ਸ਼ਿਕਾਰ ਹੋ ਚੁੱਕੇ ਹਨ।
ਵੀਡੀਓ ਲਈ ਕਲਿੱਕ ਕਰੋ -: