ਜਲੰਧਰ : ਪੰਜਾਬ ਦੇ ਜਲੰਧਰ ਦੇ ਸੋਢਲ ਇੰਡਸਟਰੀਅਲ ਏਰੀਆ ‘ਚ ਦੇਰ ਰਾਤ ਇਕ ਫੈਕਟਰੀ ‘ਚ ਅੱਗ ਲੱਗ ਗਈ। ਅੱਗ ਇੰਨੀ ਜ਼ਿਆਦਾ ਭੜਕ ਗਈ ਸੀ ਕਿ ਇਸ ਅੱਗ ‘ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ ਪੰਜ ਤੋਂ ਛੇ ਗੱਡੀਆਂ ਲਗਾਈਆਂ ਗਈਆਂ । ਫੈਕਟਰੀ ‘ਚ ਸਿੱਕਿਆਂ ਨੂੰ ਪਿਘਲਾਉਣ ਦਾ ਕੰਮ ਕੀਤਾ ਜਾਂਦਾ ਸੀ ‘ਤੇ ਇਸੇ ਲਈ ਰੱਖੇ ਜਲਣਸ਼ੀਲ ਪਦਾਰਥ ਨੂੰ ਅੱਗ ਲੱਗ ਗਈ ਅਤੇ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ।
ਮੌਕੇ ‘ਤੇ ਮੌਜੂਦ ਫਾਇਰ ਕਰਮੀਆਂ ਨੇ ਦੱਸਿਆ ਕਿ ਇਹ ਅੱਗ ਸਿੱਕੇ ਨੂੰ ਪਿਘਲਾਉਣ ਲਈ ਉੱਥੇ ਰੱਖੀ ਲੱਕੜ ਸਮੇਤ ਕੁਝ ਹੋਰ ਜਲਣਸ਼ੀਲ ਸਮੱਗਰੀ ਕਾਰਨ ਲੱਗੀ ਹੈ। ਫੈਕਟਰੀ ਵਿੱਚ ਕੰਮ ਕਰਦੇ ਲੋਕਾਂ ਨੇ ਜਦੋਂ ਜਲਣਸ਼ੀਲ ਪਦਾਰਥ ਵਿੱਚੋਂ ਅੱਗ ਦੀਆਂ ਲਪਟਾਂ ਨਿਕਲਦੀਆਂ ਦੇਖੀਆਂ ਤਾਂ ਉਨ੍ਹਾਂ ਨੇ ਸਭ ਤੋਂ ਪਹਿਲਾਂ ਆਪਣੇ ਪੱਧਰ ’ਤੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ। ਪਰ ਉਹ ਅੱਗ ‘ਤੇ ਕਾਬੂ ਨਹੀਂ ਪਾ ਸਕੇ।ਜਿਸ ਕਾਰਨ ਅੱਗ ਦੀਆਂ ਲਪਟਾਂ ਲਗਾਤਾਰ ਵਧਦੀਆਂ ਗਈਆਂ। ਇਸ ਤੋਂ ਬਾਅਦ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ ਗਈ।
ਇਹ ਵੀ ਪੜ੍ਹੋ : ਲੁਧਿਆਣਾ : ਅੱਜ ਸ਼ਹਿਰ ਦੇ ਕਈ ਇਲਾਕਿਆਂ ‘ਚ ਬਿਜਲੀ ਗੁੱਲ, ਜਾਣੋ ਕਿੱਥੇ ਕਿੰਨੇ ਘੰਟੇ ਲੱਗਣਗੇ ਕੱਟ
ਤੁਹਾਨੂੰ ਦੱਸ ਦੇਈਏ ਕਿ ਅੱਗ ਇੰਨੀ ਭਿਆਨਕ ਸੀ ਕਿ ਫੈਕਟਰੀ ਦੀ ਇੱਕ ਛੱਤ ਵੀ ਸੜ ਗਈ। ਅਧਿਕਾਰੀਆਂ ਨੇ ਅੱਗ ‘ਤੇ ਕਾਬੂ ਪਾਉਣ ਲਈ ਪੰਜ ਤੋਂ ਛੇ ਗੱਡੀਆਂ ਮੰਗਵਾਈਆਂ। ਇਸ ਭਿਆਨਕ ਅੱਗ ‘ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੂੰ ਵੀ ਕਾਫੀ ਜੱਦੋ-ਜਹਿਦ ਕਰਨੀ ਪਈ ‘ਤੇ ਹੁਣ ਅੱਗ ‘ਤੇ ਪੂਰੀ ਤਰ੍ਹਾਂ ਕਾਬੂ ਪਾ ਲਿਆ ਗਿਆ ਹੈ |
ਵੀਡੀਓ ਲਈ ਕਲਿੱਕ ਕਰੋ -: