ਲੁਧਿਆਣਾ ਦੇ ਸਰਾਭਾ ਨਗਰ ਥਾਣੇ ਵਿੱਚ ਜੁਆਇਨ ਕਰਨ ਤੋਂ ਤਿੰਨ ਦਿਨ ਬਾਅਦ ਹੀ ਲੇਡੀ ਸਿੰਘਮ ਵਜੋਂ ਮਸ਼ਹੂਰ ਐਸਐਚਓ ਅਮਨਦੀਪ ਕੌਰ ਸੰਧੂ ਨੂੰ ਰਿਸ਼ਵਤ ਦੇ ਇੱਕ ਕੇਸ ਵਿੱਚ ਮੁਅੱਤਲ ਕਰ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਉਸ ਖਿਲਾਫ ਵਿਭਾਗੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਇਸ ਦੀ ਜਾਂਚ ਏਡੀਸੀਪੀ ਤੁਸ਼ਾਰ ਗੁਪਤਾ ਨੂੰ ਸੌਂਪ ਦਿੱਤੀ ਗਈ ਹੈ।
ਦੱਸ ਦੇਈਏ ਕਿ ਪਿਛਲੇ ਤਿੰਨ ਦਿਨਾਂ ‘ਚ ਐੱਸਐੱਚਓ ਨੇ ਕਦੇ ਕਾਲੇ ਸ਼ੀਸ਼ਿਆਂ ਵਾਲਿਆਂ ਦੇ ਚਲਾਨ ਕੱਟੇ ਅਤੇ ਕਦੇ ਸ਼ਰਾਬੀਆਂ ‘ਤੇ ਕਾਰਵਾਈ ਕੀਤੀ, ਜਿਸ ਕਾਰਨ ਉਸ ਨੂੰ ਲੇਡੀ ਸਿੰਘਮ ਕਿਹਾ ਗਿਆ। ਜ਼ਿਕਰਯੋਗ ਹੈ ਕਿ ਸ਼ਹਿਰ ਵਿੱਚ ਪਿਛਲੇ ਤਿੰਨ ਦਿਨਾਂ ਦੌਰਾਨ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਦੋ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ। ਤਿੰਨ ਦਿਨ ਪਹਿਲਾਂ ਬਿਨਾਂ ਟੈਕਸ ਦੇ ਟਰੱਕ ਨੂੰ ਸਰਹੱਦ ਪਾਰ ਕਰਨ ਦੇਣ ਦੇ ਦੋਸ਼ ਹੇਠ ਏ.ਐਸ.ਆਈ. ਖ਼ਿਲਾਫ਼ ਕਾਰਵਾਈ ਕੀਤੀ ਗਈ ਸੀ। ਜਾਣਕਾਰੀ ਅਨੁਸਾਰ ਅਮਨਦੀਪ ਕੌਰ ਲੁਧਿਆਣਾ ਤੋਂ ਪਹਿਲਾਂ ਸਟੇਟ ਸਾਈਬਰ ਸੈੱਲ ਮੁਹਾਲੀ ਵਿੱਚ ਤਾਇਨਾਤ ਸੀ। ਉਸ ਸਮੇਂ ਉਸ ਨੇ ਇੱਕ ਕੇਸ ਵਿੱਚ ਕਾਰਵਾਈ ਦੇ ਨਾਂ ਤੇ ਇੱਕ ਲੱਖ ਰੁਪਏ ਦੀ ਰਿਸ਼ਵਤ ਲਈ ਸੀ। ਪਰ ਪੀੜਤ ਧਿਰ ਨੇ ਇਸ ਸਬੰਧੀ ਪੁਲਿਸ ਅਤੇ ਸਰਕਾਰ ਦੋਵਾਂ ਨੂੰ ਸ਼ਿਕਾਇਤ ਕੀਤੀ ਸੀ। ਜਿਸ ‘ਤੇ ਜਾਂਚ ਸ਼ੁਰੂ ਕਰ ਦਿੱਤੀ ਗਈ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਉਪਰੋਕਤ ਦੋਸ਼ਾਂ ਦੀ ਜਾਂਚ ਕੀਤੀ ਗਈ ਅਤੇ ਉਹ ਸਹੀ ਪਾਏ ਗਏ। ਪਰ ਉਦੋਂ ਤੱਕ ਅਮਨਦੀਪ ਦੀ ਬਦਲੀ ਲੁਧਿਆਣਾ ਹੋ ਚੁੱਕੀ ਸੀ। ਪਰ ਜਦੋਂ ਉਕਤ ਰਿਪੋਰਟ ਲੁਧਿਆਣਾ ਦੇ ਸੀਪੀ ਮਨਦੀਪ ਸਿੰਘ ਸਿੱਧੂ ਕੋਲ ਪੁੱਜੀ ਤਾਂ ਉਨ੍ਹਾਂ ਅਮਨਦੀਪ ਕੌਰ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ। ਇਸ ਦੇ ਨਾਲ ਹੀ ਏਡੀਸੀਪੀ ਨੂੰ ਵੀ ਪੂਰੇ ਮਾਮਲੇ ਦੀ ਜਾਂਚ ਦੇ ਨਿਰਦੇਸ਼ ਦਿੱਤੇ ਗਏ। ਸੂਤਰ ਦੱਸਦੇ ਹਨ ਕਿ ਉਕਤ ਐਸਐਚਓ ਨੂੰ ਸਾਬਕਾ ਸੀਪੀ ਡਾ. ਕੌਸਤੁਭ ਸ਼ਰਮਾ ਨੇ ਮੌਜੂਦਾ ਵਿਧਾਇਕ ਦੀ ਸਿਫ਼ਾਰਸ਼ ‘ਤੇ ਤਾਇਨਾਤ ਕੀਤਾ ਸੀ।