“ਆਪ ” ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਪੰਜਾਬ ਵਿੱਚ 97.17% ਘਰੇਲੂ ਖਪਤਕਾਰਾਂ ਨੇ ਜ਼ੀਰੋ ਬਿੱਲ ਤੇ ਸਬਸਿਡੀ ਵਾਲੀਆਂ ਦਰਾਂ ‘ਤੇ ਬਿਜਲੀ ਪ੍ਰਾਪਤ ਕੀਤੀ ਹੈ। ਪਾਰਟੀ ਨੇ ਕਿਹਾ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਰ ਗਾਰੰਟੀ ਪੂਰੀ ਕਰਨ ਦਾ ਰਿਕਾਰਡ ਬਣਾਇਆ ਹੈ।
ਦੱਸ ਦਈਏ ਕਿ ਪੰਜਾਬ ਵਿੱਚ ਸਰਦੀ ਦਾ ਮੌਸਮ ਸ਼ੁਰੂ ਹੋਣ ਦੇ ਨਾਲ-ਨਾਲ ਘਰੇਲੂ ਬਿਜਲੀ ਦੇ ‘ਜ਼ੀਰੋ ਬਿੱਲਾਂ’ ਦਾ ਵੀ ਅੰਕੜਾ ਵਧਣ ਲੱਗਿਆ ਹੈ। ਸਰਦੀਆਂ ਹੋਣ ਕਾਰਨ ਲੋਕਾਂ ਦੇ ਬਿਜਲੀ ਬਿੱਲ 600 ਯੀਨਿਟਾਂ ਤੋਂ ਘੱਟ ਆਉਣ ਲੱਗੇ ਹਨ। ਪੰਜਾਬ ਸਰਕਾਰ ਵੱਲੋਂ ਦੋ ਮਹੀਨਿਆਂ ਵਿੱਚ 600 ਯੂਨਿਟਾਂ ਤੋਂ ਘੱਟ ਬਿਜਲੀ ਬਿੱਲ ਵਾਲਿਆਂ ਤੋਂ ਕੋਈ ਵਸੂਲੀ ਨਹੀਂ ਕੀਤੀ ਜਾਂਦੀ ਹੈ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਹਾਸਲ ਜਾਣਕਾਰੀ ਅਨੁਸਾਰ ਅਕਤੂਬਰ ਵਿਚ 97.17 ਫੀਸਦੀ ਘਰੇਲੂ ਖਪਤਕਾਰਾਂ ਨੂੰ ਬਿਜਲੀ ਸਬਸਿਡੀ ਮਿਲੀ ਹੈ ਜਦਕਿ ਸਿਰਫ਼ ਪੌਣੇ ਤਿੰਨ ਫੀਸਦੀ ਖਪਤਕਾਰਾਂ ਨੂੰ ਹੀ ਬਿਜਲੀ ਦਾ ਪੂਰਾ ਮੁੱਲ ਦੇਣਾ ਪਿਆ ਹੈ। ਪੰਜਾਬ ਸਰਕਾਰ ਨੇ ਪਹਿਲੀ ਜੁਲਾਈ ਤੋਂ 600 ਯੂਨਿਟ ਬਿਜਲੀ ਮੁਆਫ ਕਰਨ ਦਾ ਫ਼ੈਸਲਾ ਲਾਗੂ ਕੀਤਾ ਸੀ। ‘ਤੇ ਹੁਣ ਸਰਦੀ ਸ਼ੁਰੂ ਹੋਣ ਨਾਲ ਹੀ 84.58 ਫੀਸਦੀ ਘਰੇਲੂ ਖਪਤਕਾਰਾਂ ਨੂੰ 15 ਨਵਬੰਰ ਤੱਕ ਜ਼ੀਰੋ ਬਿੱਲ ਮਿਲੇ ਹਨ।