ਪੰਜਾਬ ਸਰਕਾਰ ਵਲੋਂ ਅੱਜ ਕੈਬਨਿਟ ਮੀਟਿੰਗ ‘ਚ ਕਈ ਅਹਿਮ ਫੈਸਲਿਆਂ ਨੂੰ ਮੋਹਰ ਲਗਾ ਦਿੱਤੀ ਗਈ ਹੈ। ਜਿੰਨਾ ‘ਚ 645 ਲੈਕਚਰਾਰਾਂ ਦੀ ਭਰਤੀ ਨੂੰ ਤੇ 16 ਸਰਕਾਰੀ ਕਾਲਜਾਂ ‘ਚ ਪ੍ਰਿੰਸੀਪਲਾਂ ਦੀ ਨਿਯੁਕਤੀ ਨੂੰ ਮਨਜ਼ੂਰੀ ਦਿੱਤੀ ਗਈ ਹੈ। ਪੰਜਾਬ ਸਰਕਾਰ ਵਲੋਂ ਪ੍ਰਿੰਸੀਪਲਾਂ ਦੀ ਉਮਰ ਸੀਮਾ ਵਿੱਚ ਵੀ ਵਾਧਾ ਕੀਤਾ ਗਿਆ ਹੈ। ਹੁਣ ਪ੍ਰਿੰਸੀਪਲਾਂ ਦੀ ਉਮਰ ਸੀਮਾ 53 ਸਾਲ ਕੀਤੀ ਗਈ ਹੈ।
ਇਸਦੇ ਨਾਲ ਹੀ ਅੱਜ ਦੀ ਕੈਬਨਿਟ ‘ਚ ਗੰਨੇ ਦੀ ਫਸਲ ਦਾ ਨੋਟੀਫਿਕੇਸ਼ਨ ਵੀ ਅਪਰੂਵ ਹੋਇਆ ਹੈ। ਹੁਣ ਕਿਸਾਨਾਂ ਨੂੰ ਆਉਣ ਵਾਲੀ ਫਸਲ ‘ਚ ਗੰਨੇ ਦਾ ਮੁੱਲ 380 ਰੁ. ਪ੍ਰਤੀ ਕੁਇੰਟਲ ਦਿੱਤਾ ਜਾਵੇਗਾ, ਜੋ ਕਿ ਦੇਸ਼ ‘ਚ ਪੰਜਾਬ ਸੂਬੇ ‘ਚ ਸਭ ਤੋਂ ਵੱਧ ਹੈ। ਭਗਵੰਤ ਮਾਨ ਕਿਹਾ ਕਿ ਪਹਿਲੀ ਵਾਰ ਅਜਿਹਾ ਹੋਇਆ ਕਿ ਪੰਜਾਬ ਸਰਕਾਰ ਨੇ ਗੰਨੇ ‘ਚ ਕਿਸਾਨਾਂ ਦਾ ਕੋਈ ਪੈਸਾ ਨਹੀਂ ਰੱਖਿਆ।CM ਮਾਨ ਨੇ ਗਊਸ਼ਾਲਾਵਾਂ ਨੂੰ ਲੈ ਕੇ ਵੀ ਐਲਾਨ ਕੀਤਾ ਕਿ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਮਾਫ ਕੀਤੇ ਜਾਣਗੇ।
CM ਭਗਵੰਤ ਮਾਨ ਨੇ ਕਿਸਾਨ ਜਥੇਬੰਦੀਆਂ ਨੂੰ ਧਰਨੇ ਨਾ ਦੇਣ ਦੀ ਵੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਗੱਲ-ਗੱਲ ‘ਤੇ ਧਰਨੇ ਦੇਣ ਦਾ ਰਿਵਾਜ ਬਣ ਗਿਆ ਹੈ। ਧਰਨਿਆਂ ਕਾਰਨ ਆਮ ਲੋਕਾਂ ਨੂੰ ਸਮੱਸਿਆਵਾਂ ਆਉਂਦੀਆਂ ਹਨ, ਇਸ ਲਈ ਅਜਿਹਾ ਨਾ ਕੀਤਾ ਜਾਵੇ।
ਵੀਡੀਓ ਲਈ ਕਲਿੱਕ ਕਰੋ -: