ਪੁਣੇ ‘ਚ ਰਹਿਣ ਵਾਲੀ 17 ਸਾਲਾ ਲੜਕੀ ਨੇ ਆਪਣੇ ਪਿਤਾ ਅਤੇ ਚਾਚੇ ‘ਤੇ ਬਲਾਤਕਾਰ ਅਤੇ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਇਆ ਹੈ। ਲੜਕੀ ਦਾ ਕਹਿਣਾ ਹੈ ਕਿ ਪਿਛਲੇ 6 ਸਾਲਾਂ ਵਿਚ ਉਸ ਦੇ ਪਿਤਾ ਅਤੇ ਚਾਚੇ ਨੇ ਉਸ ਨਾਲ ਕਈ ਵਾਰ ਬਲਾਤਕਾਰ ਕੀਤਾ। ਦਾਦੇ ਨੇ ਵੀ ਉਸ ਦਾ ਜਿਨਸੀ ਸ਼ੋਸ਼ਣ ਕੀਤਾ। ਵਿਦਿਆਰਥਣ ਨੇ ਇਸ ਦੀ ਸ਼ਿਕਾਇਤ ਆਪਣੇ ਕਾਲਜ ਵਿੱਚ ਜਿਨਸੀ ਸ਼ੋਸ਼ਣ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਬਣਾਈ ਗਈ ਅੰਤ੍ਰਿੰਗ ਕਮੇਟੀ ਕੋਲ ਕੀਤੀ ਸੀ।
ਇੱਕ ਰਿਪੋਰਟ ਮੁਤਾਬਕ ਪੁਣੇ ਪੁਲਿਸ ਨੇ ਬੁੱਧਵਾਰ 16 ਨਵੰਬਰ ਨੂੰ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਮੁਤਾਬਕ ਲੜਕੀ ਦੇ ਦੋਸ਼ੀ ਪਿਤਾ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਜਲਦੀ ਹੀ ਉਸ ਦੇ ਚਾਚੇ ਅਤੇ ਦਾਦੇ ਨੂੰ ਵੀ ਗ੍ਰਿਫਤਾਰ ਕਰ ਲਿਆ ਜਾਵੇਗਾ। ਅਧਿਕਾਰੀਆਂ ਦਾ ਕਹਿਣਾ ਹੈ ਕਿ ਲੜਕੀ ਦਾ ਪਰਿਵਾਰ ਕੁਝ ਸਾਲ ਪਹਿਲਾਂ ਹੀ ਪੁਣੇ ਸ਼ਿਫਟ ਹੋਇਆ ਹੈ।
ਲੜਕੀ ਨੇ ਦੱਸਿਆ ਕਿ ਸਾਲ 2016 ਅਤੇ 2018 ਦੌਰਾਨ ਉਹ ਉੱਤਰ ਪ੍ਰਦੇਸ਼ ‘ਚ ਸੀ। ਇੱਥੇ ਉਸ ਦੇ ਚਾਚੇ ਨੇ ਉਸ ਨਾਲ ਕਈ ਵਾਰ ਬਲਾਤਕਾਰ ਕੀਤਾ। ਦੋਸ਼ ਹੈ ਕਿ ਇਸ ਦੌਰਾਨ ਉਸ ਦੇ ਦਾਦਾ ਨੇ ਵੀ ਉਸ ਦਾ ਜਿਨਸੀ ਸ਼ੋਸ਼ਣ ਕੀਤਾ। ਸਾਲ 2018 ‘ਚ ਪੁਣੇ ਆ ਕੇ ਕੁੜੀ ਨੇ ਸਾਰੀ ਗੱਲ ਆਪਣੇ ਪਿਤਾ ਨੂੰ ਦੱਸੀ। ਪਰ ਕੁੜੀ ਦਾ ਕਹਿਣਾ ਹੈ ਕਿ ਪਿਤਾ ਨੇ ਕੋਈ ਕਾਰਵਾਈ ਕਰਨ ਦੀ ਬਜਾਏ ਉਸ ਨਾਲ ਬਲਾਤਕਾਰ ਕਰਨਾ ਸ਼ੁਰੂ ਕਰ ਦਿੱਤਾ। ਦੋਸ਼ ਹੈ ਕਿ ਜਦੋਂ ਕੁੜੀ ਦੀ ਮਾਂ ਘਰ ਨਹੀਂ ਹੁੰਦੀ ਸੀ ਤਾਂ ਪਿਤਾ ਕੁੜੀ ਨਾਲ ਬਲਾਤਕਾਰ ਕਰਦਾ ਸੀ। ਐਫਆਈਆਰ ਮੁਤਾਬਕ ਪਿਤਾ ਨੇ ਹਾਲ ਹੀ ਵਿੱਚ ਕਥਿਤ ਤੌਰ ‘ਤੇ ਉਸ ਦਾ ਜਿਨਸੀ ਸ਼ੋਸ਼ਣ ਕੀਤਾ ਅਤੇ ਬਲਾਤਕਾਰ ਕੀਤਾ।
ਇਹ ਵੀ ਪੜ੍ਹੋ : ਗੁਰਦੁਆਰਾ ਸ੍ਰੀ ਮੁਕਤਸਰ ਸਾਹਿਬ ਦੇ ਸਰੋਵਰ ‘ਚੋਂ ਮਿਲੀ ਨਵ-ਵਿਆਹੁਤਾ ਲੜਕੀ ਦੀ ਲਾਸ਼
ਬੁੱਧਵਾਰ (16 ਨਵੰਬਰ) ਨੂੰ ਵਿਸ਼ਾਖਾ ਗਾਈਡਲਾਈਨ ਤਹਿਤ ਬਣੀ ਕਮੇਟੀ ਦੇ ਸੈਸ਼ਨ ਵਿੱਚ ਲੜਕੀ ਨੇ ਅਧਿਕਾਰੀਆਂ ਨੂੰ ਆਪਣੇ ਚਾਚਾ, ਦਾਦਾ ਅਤੇ ਪਿਤਾ ਵੱਲੋਂ ਪਿਛਲੇ 6 ਸਾਲਾਂ ਤੋਂ ਕੀਤੇ ਜਾ ਰਹੇ ਬਲਾਤਕਾਰ ਅਤੇ ਜਿਨਸੀ ਸ਼ੋਸ਼ਣ ਬਾਰੇ ਦੱਸਿਆ। ਇਸ ਤੋਂ ਬਾਅਦ ਅਧਿਕਾਰੀਆਂ ਨੇ ਤੁਰੰਤ ਥਾਣੇ ਜਾ ਕੇ ਮਾਮਲਾ ਦਰਜ ਕਰਵਾਇਆ। ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਅਤੇ ਲੜਕੀ ਦੇ ਪਿਤਾ ਨੂੰ ਗ੍ਰਿਫਤਾਰ ਕਰ ਲਿਆ ਗਿਆ। ਲੜਕੀ ਦੇ ਚਾਚਾ ਅਤੇ ਦਾਦੇ ਨੂੰ ਵੀ ਗ੍ਰਿਫਤਾਰ ਕਰਨ ਲਈ ਟੀਮ ਯੂਪੀ ਦੇ ਇੱਕ ਪਿੰਡ ਜਾਏਗੀ।
ਰਿਪੋਰਟ ਮੁਤਾਬਕ ਕੁੜੀ ਨੂੰ ਕਾਊਂਸਲਿੰਗ ਸਪੋਰਟ ਦਿੱਤੀ ਜਾ ਰਹੀ ਹੈ। ਇਹ ਮਾਮਲਾ ਮਹਿਲਾ ਤੇ ਬਾਲ ਭਲਾਈ ਵਿਭਾਗ ਨੂੰ ਭੇਜ ਦਿੱਤਾ ਗਿਆ ਹੈ। ਪੁਲਿਸ ਮੁਤਾਬਕ ਇਸ ਮਾਮਲੇ ਵਿੱਚ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: