ਮੋਗਾ ਦੇ ਚੱਕੀ ਵਾਲਾ ‘ਤੋਂ ਇਕ ਦਰਦਨਾਕ ਮਾਮਲਾ ਸਾਹਮਣੇ ਆਇਆ ਹੈ । ਨਸ਼ੇ ਦੇ ਆਦੀ ਇਕ ਪਤੀ ਵੱਲੋਂ ਆਪਣੀ ਪਤਨੀ ਦਾ ਕਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਨਸ਼ੇ ਦੇ ਆਦੀ ਪਤੀ ਨੇ ਨਸ਼ਾ ਕਰਨ ਲਈ ਆਪਣੀ ਪਤਨੀ ਕੋਲੋਂ ਪੈਸੇ ਮੰਗੇ ਸਨ। ਪਰ ਪਤਨੀ ਨੇ ਨਸ਼ੇ ਕਰਨ ਲਈ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ। ਕੁਝ ਦੇਰ ਬਾਅਦ ਜਦੋ ਪਤਨੀ ਰਸੋਈ ‘ਚ ਕੰਮ ਕਰ ਰਹੀ ਸੀ ‘ਤਾਂ ਪਤੀ ਨੇ ਪਤਨੀ ਦੇ ਸਿਰ ‘ਤੇ ਤਵਾ ਮਾਰ ਕੇ ਉਸਦਾ ਕਤਲ ਕਰ ਦਿੱਤਾ ।
ਪਤੀ ਵੱਲੋਂ ਐਨੀ ਬੇਰਹਿਮੀ ਨਾਲ ਵਾਰ ਕੀਤਾ ਗਿਆ ਕਿ ਪਤਨੀ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਦੱਸ ਦੇਈਏ ਕਿ ਇਸ ਵਾਰਦਾਤ ਤੋਂ ਬਾਅਦ ਕਾਤਲ ਪਤੀ ਨੇ ਖੁਦ ਮੋਗਾ ਦੇ ਥਾਣਾ ‘ਚ ਜਾ ਕੇ ਸਰੰਡਰ ਵੀ ਕਰ ਦਿੱਤਾ ਹੈ। ਕਾਤਲ ਵੱਲੋਂ ਆਪਣਾ ਜ਼ੁਰਮ ਕਬੂਲ ਕਰ ਲਿਆ ਗਿਆ ਹੈ। ਇਸ ਮੌਕੇ ‘ਤੇ ਮ੍ਰਿਤਕ ਦੀ ਸੱਸ ਨੇ ਦੱਸਿਆ ਕਿ ਮੇਰਾ ਮੁੰਡਾ ਨਸ਼ੇ ਦਾ ਆਦੀ ਹੈ, ਜਿਸ ਕਾਰਨ ਉਸ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਦੇ ਦੋ ਮੁੰਡੇ ਹਨ। ਇਸ ਘਟਨਾ ਤੋਂ ਬਾਅਦ ਇਲਾਕੇ ਦੇ ਲੋਕਾਂ ‘ਚ ਸਹਿਮ ਦਾ ਮਾਹੌਲ ਬਣ ਗਿਆ ਹੈ।