ਕਪੂਰਥਲਾ ਕੇਂਦਰੀ ਜੇਲ੍ਹ ਵਿੱਚੋਂ ਮੋਬਾਈਲ ਫ਼ੋਨ ਮਿਲਣ ਦਾ ਸਿਲਸਿਲਾ ਰੁਕਿਆ ਨਹੀਂ ਹੈ, ਹੁਣ ਇੱਕ ਵਾਰ ਫਿਰ ਤਲਾਸ਼ੀ ਦੌਰਾਨ ਕਪੂਰਥਲਾ ਜੇਲ੍ਹ ਵਿੱਚੋਂ ਕੁਝ ਮੋਬਾਈਲ ਫ਼ੋਨ, ਸਿਮ ਕਾਰਡ ਅਤੇ ਬੈਟਰੀਆਂ ਆਦਿ ਬਰਾਮਦ ਹੋਈਆਂ ਹਨ। ਵੈਸੇ ਤਾਂ ਜੇਲ੍ਹਾਂ ਵਿੱਚ ਮੋਬਾਈਲ ਫ਼ੋਨ ਮਿਲਣਾ ਆਮ ਗੱਲ ਨਹੀਂ ਹੈ ਕਿਉਂਕਿ ਗੈਂਗਸਟਰ ਅਤੇ ਹੋਰ ਵੱਡੇ ਮੁਲਜ਼ਮ ਜ਼ਿਲ੍ਹਿਆਂ ਵਿੱਚੋਂ ਹੀ ਆਪਣਾ ਨੈੱਟਵਰਕ ਚਲਾਉਂਦੇ ਹਨ। ਇਸ ਦੇ ਬਾਵਜੂਦ ਕਪੂਰਥਲਾ ਜੇਲ੍ਹ ਵਿੱਚ ਰੋਜ਼ਾਨਾ ਹੀ ਮੋਬਾਈਲ ਫ਼ੋਨ ਆਦਿ ਮਿਲਣਾ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ ਅਤੇ ਇਸੇ ਕਾਰਨ ਇਹ ਜੇਲ੍ਹ ਅਕਸਰ ਸੁਰਖੀਆਂ ਵਿੱਚ ਰਹਿੰਦੀ ਹੈ।
ਦੱਸ ਦਈਏ ਕਿ ਕਪੂਰਥਲਾ ਦੀ ਕੇਂਦਰੀ ਜੇਲ ‘ਚ ਤਲਾਸ਼ੀ ਦੌਰਾਨ ਫਿਰ ਤੋਂ ਮੋਬਾਇਲ ਬਰਾਮਦ ਹੋਏ ਹਨ। ਇਹ ਬਰਾਮਦਗੀ ਜੇਲ੍ਹ ਪ੍ਰਸ਼ਾਸਨ ਵੱਲੋਂ ਕੀਤੀ ਗਈ ਅਚਨਚੇਤ ਤਲਾਸ਼ੀ ਦੌਰਾਨ ਹੋਈ ਹੈ। ਜਿਸ ਦੌਰਾਨ ਜੇਲ੍ਹ ਪ੍ਰਸ਼ਾਸਨ ਨੇ 7 ਮੋਬਾਈਲ ਫੋਨ, 6 ਬੈਟਰੀਆਂ ਅਤੇ 4 ਸਿਮ ਕਾਰਡ ਬਰਾਮਦ ਕੀਤੇ ਹਨ। ਜਿਨ੍ਹਾਂ ਵਿੱਚੋਂ 3 ਮੋਬਾਈਲ ਲਾਵਾਰਸ ਹਾਲਤ ਵਿੱਚ ਮਿਲੇ ਹਨ। ਇਸ ਤੋਂ ਇਲਾਵਾ ਹੋਰ ਮੋਬਾਈਲ ਉਪਕਰਣ ਵੀ ਬਰਾਮਦ ਕੀਤੇ ਗਏ ਹਨ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਦੂਜੇ ਪਾਸੇ ਇਸ ਸਬੰਧ ਵਿੱਚ ਜੇਲ੍ਹ ਪ੍ਰਸ਼ਾਸਨ ਨੇ ਥਾਣਾ ਕੋਤਵਾਲੀ ਵਿੱਚ 2 ਅਣਪਛਾਤੇ ਮੁਲਜ਼ਮਾਂ, 3 ਅਤੇ 1 ਕੈਦੀ ਸਮੇਤ 6 ਮੁਲਜ਼ਮਾਂ ਖ਼ਿਲਾਫ਼ 52-ਏ ਪ੍ਰਿਜ਼ਨ ਐਕਟ ਤਹਿਤ ਵੱਖ-ਵੱਖ ਕੇਸ ਦਰਜ ਕੀਤੇ ਹਨ।