ਪੰਜਾਬ ‘ਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਲਈ ਪੁਲਿਸ ਵੱਲੋਂ ਲਗਾਤਾਰ ਸਖ਼ਤ ਰਵੱਈਆ ਅਪਣਾਇਆ ਜਾ ਰਿਹਾ ਹੈ। 3 ਮਹੀਨਿਆਂ ‘ਚ ਹਥਿਆਰਾਂ ਦੀ ਸਮੀਖਿਆ ਦੀ ਪ੍ਰਕਿਰਿਆ ਸ਼ੁਰੂ ਕਰਨ ਤੋਂ ਬਾਅਦ ਹੁਣ ਪੰਜਾਬ ਵਿੱਚ ਨਫ਼ਰਤ ਭਰੀ ਜਾਂ ਅਸ਼ਲੀਲ ਭਾਸ਼ਾ ਵਰਤਣ ਵਾਲਿਆਂ ਖ਼ਿਲਾਫ਼ ਵੀ ਕੇਸ ਦਰਜ ਕੀਤੇ ਜਾਣਗੇ।
ਪੁਲਿਸ ਨੇ ਇਸ ਦੇ ਲਈ ਪੂਰੇ ਪੰਜਾਬ ਵਿਚ ਵਿਸ਼ੇਸ਼ ਮੁਹਿੰਮ ਚਲਾਈ ਹੈ, ਜੋ 90 ਦਿਨਾਂ ਤੱਕ ਜਾਰੀ ਰਹੇਗੀ। ਇਸ ਦੌਰਾਨ ਸਾਰੇ ਰਾਜਾਂ ਵਿੱਚ ਪੁਲਿਸ ਦੀਆਂ ਵੱਖ-ਵੱਖ ਟੀਮਾਂ ਉੱਚ ਅਧਿਕਾਰੀਆਂ ਦੀ ਨਿਗਰਾਨੀ ਵਿੱਚ ਕੰਮ ਕਰਨਗੀਆਂ। DGP ਗੌਰਵ ਯਾਦਵ ਨੇ ਦੱਸਿਆ ਕਿ ਕਿਸੇ ਵੀ ਭਾਈਚਾਰੇ ਵਿਰੁੱਧ ਨਫਰਤ ਫੈਲਾਉਣ ਦੀ ਸੂਰਤ ਵਿੱਚ ਕੇਸ ਦਰਜ ਕੀਤੇ ਜਾਣਗੇ। ਇਸ ਦੇ ਨਾਲ ਹੀ ਸੋਸ਼ਲ ਮੀਡੀਆ ‘ਤੇ ਨਫ਼ਰਤ ਭਰਿਆ ਭਾਸ਼ਣ ਦੇਣ ਵਾਲਿਆਂ ਦੇ ਖਾਤਿਆਂ ਦੀ ਵੀ ਜਾਂਚ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਪੰਜਾਬ ਪੁਲਿਸ-ਪ੍ਰਸ਼ਾਸਨ ਵੱਲੋਂ ਅਸਲਾ ਲਾਇਸੰਸ ਧਾਰਕਾਂ ਦੇ ਹਥਿਆਰਾਂ ਅਤੇ ਹੋਰ ਸਬੰਧਤ ਕਾਗਜ਼ਾਤਾਂ ਦੀ ਸਮੀਖਿਆ ਕੀਤੀ ਜਾ ਰਹੀ ਹੈ। ਇਸ ਦੌਰਾਨ ਜੇਕਰ ਕਿਸੇ ਲਾਇਸੈਂਸ ਧਾਰਕਾਂ ਦੇ ਪਤੇ ਜਾਅਲੀ ਪਾਏ ਗਏ ਉਨ੍ਹਾਂ ਦੇ ਲਾਇਸੈਂਸ ਰੱਦ ਕਰ ਦਿੱਤੇ ਜਾਣਗੇ। ਜਿਹੜੇ ਨੌਜਵਾਨ ਗੀਤਾਂ ਜਾਂ ਸੋਸ਼ਲ ਮੀਡੀਆ ‘ਤੇ ਹਥਿਆਰਾਂ ਨਾਲ ਸਬੰਧਤ ਪੋਸਟਾਂ ਪਾਉਂਦੇ ਹਨ, ਉਨ੍ਹਾਂ ਵਿਰੁੱਧ ਵੀ ਕਾਰਵਾਈ ਕੀਤੀ ਜਾਵੇਗੀ।