ਚੰਡੀਗੜ੍ਹ ਦੇ ਮਸ਼ਹੂਰ ਵਕੀਲ ਸੁਖਮਨਪ੍ਰੀਤ ਸਿੰਘ ਸਿੱਧੂ ਉਰਫ ਸਿੱਪੀ ਸਿੱਧੂ ਕਤਲ ਕੇਸ ਦੇ ਮੁੱਖ ਮੁਲਜ਼ਮ ਕਲਿਆਣੀ ਸਿੰਘ ਨੇ ਚੰਡੀਗੜ੍ਹ ਦੀ CBI ਉੱਤੇ ਤਸ਼ੱਦਦ ਕਰਨ ਦਾ ਦੋਸ਼ ਲਾਇਆ ਹੈ। ਕਲਿਆਣੀ ਨੇ ਕਿਹਾ ਹੈ ਕਿ ਸੀਬੀਆਈ ਨੇ ਉਸ ‘ਤੇ ਅਣਮਨੁੱਖੀ ਤਸ਼ੱਦਦ ਕੀਤਾ ਅਤੇ ਅੱਧੀ ਰਾਤ ਤੱਕ ਉਸ ਤੋਂ ਪੁੱਛਗਿੱਛ ਕੀਤੀ। ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਪੁੱਛਗਿੱਛ ਕੀਤੀ। ਇਸ ਨੂੰ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਿਹਾ ਗਿਆ ਹੈ।
ਕਲਿਆਣੀ ਨੇ ਕਿਹਾ ਹੈ ਕਿ 15 ਜੂਨ ਤੋਂ 21 ਜੂਨ ਤੱਕ ਉਸ ਦੇ ਰਿਮਾਂਡ ਦੌਰਾਨ ਉਸ ਨਾਲ ‘ਜ਼ਬਾਨੀ’ ਅਤੇ ‘ਸਰੀਰਕ’ ਸ਼ੋਸ਼ਣ ਕੀਤਾ ਗਿਆ ਸੀ। ਕਲਿਆਣੀ ਨੇ ਆਪਣੇ ਵਕੀਲ ਰਾਹੀਂ ਚੰਡੀਗੜ੍ਹ ਸੀਬੀਆਈ ਅਦਾਲਤ ਵਿੱਚ ਅਰਜ਼ੀ ਦਾਇਰ ਕਰਦਿਆਂ ਇਹ ਦੋਸ਼ ਲਾਏ ਹਨ। ਸਪੈਸ਼ਲ ਜੁਡੀਸ਼ੀਅਲ ਮੈਜਿਸਟਰੇਟ, ਸੀਬੀਆਈ, ਚੰਡੀਗੜ੍ਹ ਨੇ ਇਸ ਮਾਮਲੇ ਵਿੱਚ ਸੀਬੀਆਈ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਕਲਿਆਣੀ ਨੇ ਅਦਾਲਤ ਤੋਂ ਮੰਗ ਕੀਤੀ ਹੈ ਕਿ ਰਿਮਾਂਡ ਦੌਰਾਨ ਉਸ ਦੀ ਪੁੱਛਗਿੱਛ ਦੀ ਵੀਡੀਓਗ੍ਰਾਫੀ ਅਤੇ ਆਡੀਓਗ੍ਰਾਫੀ ਨੂੰ ਸੁਰੱਖਿਅਤ ਰੱਖਣ ਦੇ ਹੁਕਮ ਜਾਰੀ ਕੀਤੇ ਜਾਣ।
ਕਲਿਆਣੀ ਨੇ ਕਿਹਾ ਹੈ ਕਿ ਉਸ ਦੇ 6 ਦਿਨ ਦੇ ਪੁਲਿਸ ਰਿਮਾਂਡ ਦੌਰਾਨ ਡੀਐਸਪੀ, ਇੰਸਪੈਕਟਰ ਅਤੇ ਹੋਰਾਂ ਨੂੰ ਬੁਲਾ ਕੇ ਪੁੱਛਗਿੱਛ ਕੀਤੀ ਗਈ ਸੀ। ਉਸ ‘ਤੇ ਹਰ ਤਰ੍ਹਾਂ ਦੀ ਤਾਕਤ ਵਰਤੀ ਗਈ, ਜਿਸ ਵਿਚ ਜ਼ੁਬਾਨੀ ਅਤੇ ਸਰੀਰਕ ਸ਼ੋਸ਼ਣ ਸ਼ਾਮਲ ਸੀ। ਉੱਥੇ ਉਸਨੂੰ ਧਮਕੀ ਦਿੱਤੀ ਗਈ ਅਤੇ ਕਤਲ ਦੇ ਜੁਰਮ ਨੂੰ ਕਬੂਲ ਕਰਨ ਲਈ ਕਿਹਾ ਗਿਆ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਅਜਿਹੇ ਵਿੱਚ ਕਲਿਆਣੀ ਨੇ ਮੰਗ ਕੀਤੀ ਹੈ ਕਿ ਸੈਕਟਰ-30 ਸਥਿਤ ਸੀਬੀਆਈ ਦਫ਼ਤਰ ਵਿੱਚ ਲਏ ਗਏ 6 ਦਿਨਾਂ ਦੇ ਰਿਮਾਂਡ ਦੀ ਸੀਸੀਟੀਵੀ ਫੁਟੇਜ ਨੂੰ ਸੁਰੱਖਿਅਤ ਰੱਖਿਆ ਜਾਵੇ। ਕਲਿਆਣੀ ਨੇ 3 ਅਪ੍ਰੈਲ 2018 ਨੂੰ ਸੁਪਰੀਮ ਕੋਰਟ ਦੇ ਫੈਸਲੇ ਨੂੰ ਵੀ ਆਧਾਰ ਬਣਾਇਆ ਹੈ। ਇਹ ਸ਼ਫੀ ਮੁਹੰਮਦ ਬਨਾਮ ਹਿਮਾਚਲ ਪ੍ਰਦੇਸ਼ ਸਰਕਾਰ ਦਾ ਫੈਸਲਾ ਹੈ। ਕਲਿਆਣੀ ਨੇ ਇਕ ਹੋਰ ਅਰਜ਼ੀ ਦਾਇਰ ਕਰਕੇ ਮੰਗ ਕੀਤੀ ਹੈ ਕਿ ਸੀਆਰਪੀਸੀ ਦੀ ਧਾਰਾ 173(8) ਤਹਿਤ ਦਾਇਰ ਕੀਤੀ ਗਈ ਸਪਲੀਮੈਂਟਰੀ ਫਾਈਨਲ ਰਿਪੋਰਟ ਨੂੰ ਸਾਲ 2021 ਵਿਚ ਸੀਬੀਆਈ ਵੱਲੋਂ ਦਾਇਰ ਰਿਪੋਰਟ ਨਾਲ ਜੋੜਿਆ ਜਾਵੇ। ਦਰਅਸਲ ਸਾਲ 2021 ਵਿੱਚ ਸੀਬੀਆਈ ਨੇ ਅਨਟਰੇਸ ਰਿਪੋਰਟ ਦਾਇਰ ਕੀਤੀ ਸੀ।