ਲੁਧਿਆਣਾ: ਨਗਰ ਨਿਗਮ ਵੱਲੋਂ ਲੋਕਾਂ ਦੀ ਸੁਰੱਖਿਆ ਲਈ ਫਾਇਰ ਬ੍ਰਿਗੇਡ ਦੇ ਆਧੁਨਿਕ ਉਪਕਰਨਾਂ ਅਤੇ ਵਿਕਾਸ ਕਾਰਜਾਂ ‘ਤੇ ਕਰੀਬ 9.02 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਹ ਜਾਣਕਾਰੀ ਮੰਤਰੀ ਡਾ: ਇੰਦਰਬੀਰ ਸਿੰਘ ਨਿੱਝਰ ਨੇ ਪ੍ਰੈਸ ਨੋਟ ਜਾਰੀ ਕਰਕੇ ਦਿੱਤੀਹੈ। ਨਿਗਮ ਨੂੰ ਅੱਗ ਬੁਝਾਉਣ ਅਤੇ ਬਚਾਅ ਕਾਰਜਾਂ ਲਈ 50 ਮੀਟਰ ਤੋਂ ਵੱਧ ਉਚਾਈ ਵਾਲਾ ਹਾਈਡ੍ਰੌਲਿਕ ਪਲੇਟਫਾਰਮ ਮੁਹੱਈਆ ਕਰਵਾਇਆ ਜਾਵੇਗਾ, ਜਿਸ ਲਈ ਕਰੀਬ 8.57 ਕਰੋੜ ਰੁਪਏ ਖਰਚ ਕੀਤੇ ਜਾਣਗੇ ।
ਇਹ ਵੀ ਪੜ੍ਹੋ : ਕੋਲੰਬੀਆ ‘ਚ ਵੱਡਾ ਹਾਦਸਾ, ਕ੍ਰੈਸ਼ ਹੋ ਕੇ ਘਰ ਦੀ ਛੱਤ ‘ਤੇ ਡਿੱਗਿਆ ਜਹਾਜ਼, 8 ਮੌਤਾਂ
ਜਾਣਕਾਰੀ ਅਨੁਸਾਰ ਨਿਗਮ ਵੱਲੋਂ JCB ਮਸ਼ੀਨਾਂ ਦੀ ਮੁਰੰਮਤ ਅਤੇ ਸੀਵਰੇਜ ਇੰਸਪੈਕਸ਼ਨ ਕੈਮਰੇ, ਰੂਟ ਚੇਨ ਕਟਰ ਖਰੀਦਣ ਸਮੇਤ ਹੋਰ ਕਈ ਕੰਮਾਂ ’ਤੇ ਲਗਭਗ 45.26 ਲੱਖ ਰੁਪਏ ਖਰਚ ਕੀਤੇ ਜਾਣਗੇ। ਮੰਤਰੀ ਨੇ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਪਹਿਲਾਂ ਹੀ ਪੰਜਾਬ ਸਰਕਾਰ ਦੀ ਵੈੱਬਸਾਈਟ www.eproc.punjab.gov.in ‘ਤੇ ਇਨ੍ਹਾਂ ਕੰਮਾਂ ਲਈ ਈ-ਟੈਂਡਰ ਜਾਰੀ ਕਰ ਦਿੱਤਾ ਗਿਆ ਹੈ। ਜੇਕਰ ਇਨ੍ਹਾਂ ਟੈਂਡਰਾਂ ਵਿੱਚ ਕੋਈ ਸੋਧ ਕੀਤੀ ਜਾਂਦੀ ਹੈ ਤਾਂ ਇਸ ਦਾ ਵੇਰਵਾ ਵੈੱਬਸਾਈਟ ‘ਤੇ ਉਪਲਬਧ ਕਰਵਾਇਆ ਜਾਵੇਗਾ। ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਕੰਮ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਦੇ ਵੀ ਨਿਰਦੇਸ਼ ਦਿੱਤੇ ਹਨ।
ਵੀਡੀਓ ਲਈ ਕਲਿੱਕ ਕਰੋ -: