ਜਗਰਾਓਂ: ਮੁਹੱਲਾ ਰਾਣੀ ਵਾਲਾ ਖੂਹ ਨੇੜੇ ਮੰਗਲਵਾਰ ਸਵੇਰੇ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਇੱਕ ਘਰ ਨੂੰ ਭਿਆਨਕ ਅੱਗ ਲੱਗ ਗਈ। ਇਸ ਦੌਰਾਨ ਕਮਰੇ ‘ਚ ਪਿਆ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ। ਘਟਨਾ ਕਾਰਨ ਪੂਰੇ ਪਰਿਵਾਰ ਵਿਚ ਡਰ ਦਾ ਮਾਹੌਲ ਬਣ ਗਿਆ ਹੈ।
ਜਾਣਕਾਰੀ ਅਨੁਸਾਰ ਬਲਵਿੰਦਰ ਸਿੰਘ ਪੁੱਤਰ ਬੁੱਧਰਾਮ ਅਤੇ ਉਸਦਾ ਪੂਰਾ ਪਰਿਵਾਰ ਰੋਜ਼ਾਨਾ ਦੀ ਤਰ੍ਹਾਂ ਸਵੇਰੇ ਘਰੋਂ ਕੰਮ ‘ਤੇ ਗਏ ਹੋਏ ਸਨ | ਬਾਅਦ ‘ਚ ਘਰ ‘ਚ ਅਚਾਨਕ ਬਿਜਲੀ ਦਾ ਸ਼ਾਰਟ ਸਰਕਟ ਹੋ ਗਿਆ ਜਿਸ ਕਾਰਨ ਕਮਰੇ ਨੂੰ ਅੱਗ ਲੱਗ ਗਈ। ਧੂੰਆਂ ਨਿਕਲਦਾ ਦੇਖ ਕੇ ਗੁਆਂਢੀਆਂ ਨੇ ਬਲਵਿੰਦਰ ਸਿੰਘ ਨੂੰ ਫੋਨ ਕਰਕੇ ਦੱਸਿਆ ਕਿ ਉਸ ਦੇ ਘਰ ਨੂੰ ਅੱਗ ਲੱਗੀ ਹੋਈ ਹੈ। ਜਦੋਂ ਬਲਵਿੰਦਰ ਸਿੰਘ ਘਰ ਪਹੁੰਚਿਆ ਤਾਂ ਉਸਨੇ ਦੇਖਿਆ ਕਿ ਅੱਗ ਕਾਰਨ ਕਮਰੇ ਦਾ ਸਾਰਾ ਸਮਾਨ ਸੜ ਗਿਆ। ਸਥਾਨਕ ਲੋਕਾਂ ਦੀ ਮਦਦ ਨਾਲ ਅੱਗ ‘ਤੇ ਕਾਬੂ ਪਾਇਆ ਗਿਆ।
ਇਹ ਵੀ ਪੜ੍ਹੋ : PhD ਸਟੂਡੈਂਟ ਦਾ ਖੌਫਨਾਕ ਕਾਰਾ, ਵਿਆਹ ਤੋਂ ਨਾਂਹ ਕਰਨ ‘ਤੇ ਖੁਦ ਨੂੰ ਅੱਗ ਲਾ ਲਿਪਟ ਗਿਆ ਕੁੜੀ ਨਾਲ
ਸਾਬਕਾ ਕੌਂਸਲਰ ਅਮਰਨਾਥ ਕਲਿਆਣ ਨੇ ਕਿਹਾ ਕਿ ਇਹ ਗਰੀਬ ਮਜ਼ਦੂਰਾਂ ਦਾ ਪਰਿਵਾਰ ਹੈ। ਅੱਗ ਲੱਗਣ ਕਾਰਨ ਘਰ ਦਾ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ। ਉਨ੍ਹਾਂ ਨੇ ਸਥਾਨਕ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਸ ਪਰਿਵਾਰ ਨੂੰ ਮੁਆਵਜ਼ਾ ਦਿੱਤਾ ਜਾਵੇ ‘ਤਾਂ ਜੋ ਮਜ਼ਦੂਰ ਪਰਿਵਾਰ ਦੀ ਮਦਦ ਹੋ ਸਕੇ।
ਵੀਡੀਓ ਲਈ ਕਲਿੱਕ ਕਰੋ -: