ਜਲੰਧਰ ਦੇ ਨਕੋਦਰ ਰੋਡ ਸਥਿਤ ਮਸ਼ਹੂਰ ਕੁੱਲ੍ਹੜ ਪੀਜ਼ਾ ਵੇਚਣ ਵਾਲਾ ਜੋੜਾ ਇੱਕ ਵਾਰ ਫਿਰ ਵਿਵਾਦਾਂ ਵਿੱਚ ਆ ਗਿਆ ਹੈ। ਦਰਅਸਲ, ਇਸ ਵਾਰ ਵਿਵਾਦ ਉਨ੍ਹਾਂ ਦੀ ਜਗ੍ਹਾ ਜਾਂ ਪਾਰਕਿੰਗ ਨੂੰ ਲੈ ਕੇ ਨਹੀਂ ਬਲਕਿ ਹਥਿਆਰਾਂ ਦੇ ਨਾਲ ਇੰਸਟਾਗ੍ਰਾਮ ‘ਤੇ ਵੀਡੀਓ ਅਪਲੋਡ ਕਰਨ ਨੂੰ ਲੈ ਕੇ ਹੈ। 6 ਦਿਨ ਪਹਿਲਾਂ ਦੋਵੇਂ ਦੋਨਾਲੀ ਦੇ ਨਾਲ ਇੱਕ ਗਾਣੇ ‘ਤੇ ਹਥਿਆਰ ਲਹਿਰਾ ਰਹੇ ਹਨ। ਉਸਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੈ।
ਦਰਅਸਲ, ਪੰਜਾਬ ਸਰਕਾਰ ਵੱਲੋਂ ਸਾਰੇ ਜ਼ਿਲ੍ਹਿਆਂ ਦੇ ਡੀਸੀ ਨੂੰ ਆਦੇਸ਼ ਦਿਤੇ ਗਏ ਸਨ ਕਿ ਜੇਕਰ ਕੋਈ ਵਿਅਕਤੀ ਹਥਿਆਰਾਂ ਨੂੰ ਪ੍ਰਮੋਟ ਕਰਦਾ ਹੈ ਤਾਂ ਉਸ ‘ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਸਦੇ ਬਾਵਜੂਦ ਲੋਕ ਹਥਿਆਰਾਂ ਦੇ ਨਾਲ ਫੋਟੋ ਖਿੱਚ ਕੇ ਜਾਂ ਵੀਡੀਓ ਬਣਾ ਕੇ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਨੋਂ ਪਿੱਛੇ ਨਹੀਂ ਹੱਟ ਰਹੇ। ਇਸ ਵਿੱਚ ਹੁਣ ਇੱਕ ਨਵਾਂ ਨਾਮ ਜੁੜ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬ ਦੀ ਸੜਕ ‘ਤੇ ਜਾਮ ਤੋਂ ਪ੍ਰੇਸ਼ਾਨ ਹੋਏ ਅਨਿਲ ਵਿੱਜ, CM ਮਾਨ ਨੂੰ ਚਿੱਠੀ ਲਿਖ ਦਿੱਤੀ ਸਲਾਹ
ਉੱਥੇ ਹੀ ਇਸ ਮਾਮਲੇ ਵਿੱਚ ਕੁੱਲ੍ਹੜ ਪੀਜ਼ਾ ਕਪਲ ਵੱਲੋਂ ਇੱਕ ਵੀਡੀਓ ਜਾਰੀ ਕੀਤੀ ਗਈ ਹੈ। ਜਿਸ ਵਿੱਚ ਉਨ੍ਹਾਂ ਕਿਹਾ ਕਿ ਇਹ ਜਿਹੜੀ ਬੰਦੂਕ ਸੀ, ਉਹ ਖਿਡੌਣੇ ਵਾਲੇ ਬੰਦੂਕ ਹੈ, ਇਹ ਅਸਲੀ ਬੰਦੂਕ ਨਹੀਂ ਹੈ। ਇਸ ਵਿੱਚ ਕਿਸੇ ਵੀ ਤਰ੍ਹਾਂ ਨਾਲ ਕਾਨੂੰਨ ਦੀ ਉਲੰਘਣਾ ਨਹੀਂ ਹੋਈ ਹੈ, ਉਹ ਲਾਅ ਐਂਡ ਆਰਡਰ ਦੀ ਚੰਗੀ ਤਰ੍ਹਾਂ ਪਾਲਣਾ ਕਰ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਕੁਝ ਵੀ ਗਲਤ ਨਹੀਂ ਕੀਤਾ।
ਦੱਸ ਦੇਈਏ ਕਿ ਮਸ਼ਹੂਰ ਪੀਜ਼ਾ ਕਪਲ ਦੇ ਨਾਲ ਪਹਿਲਾਂ ਮੁਹੱਲੇ ਦੇ ਲੋਕਾਂ ਵੱਲੋਂ ਹੰਗਾਮਾ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਦਰਅਸਲ, ਹੰਗਾਮਾ ਕਰਨ ਦਾ ਕਾਰਨ ਮੁਹੱਲੇ ਦੇ ਲੋਕਾਂ ਨੂੰ ਆ ਰਹੀ ਟ੍ਰੈਫ਼ਿਕ ਜਾਮ ਦੀ ਪਰੇਸ਼ਾਨੀ ਸੀ। ਮੁਹੱਲੇ ਦੇ ਲੋਕਾਂ ਦਾ ਕਹਿਣਾ ਸੀ ਕਿ ਲੋਕ ਖਾਣ-ਪੀਣ ਲਈ ਆ ਕੇ ਖੜ੍ਹੇ ਰਹਿੰਦੇ ਹਨ ਤੇ ਆਪਣੀਆਂ ਗੱਡੀਆਂ ਨੂੰ ਵੀ ਰਸਤੇ ਵਿੱਚ ਲਗਾ ਦਿੰਦੇ ਹਨ।
ਵੀਡੀਓ ਲਈ ਕਲਿੱਕ ਕਰੋ -: