ਲੁਧਿਆਣਾ: STF ਦੀ ਟੀਮ ਨੇ ਅੱਜ ਪੰਜਾਬ ਦੇ ਲੁਧਿਆਣਾ ਜ਼ਿਲੇ ‘ਚ ਇਕ ਸਬ-ਇੰਸਪੈਕਟਰ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ। ਮੁਲਜ਼ਮ ਨੂੰ ਜਾਲ ਵਿਛਾ ਕੇ ਕਾਬੂ ਕਰ ਲਿਆ ਗਿਆ ਹੈ। ਸਬ-ਇੰਸਪੈਕਟਰ ਅਤੇ ਉਸ ਦੇ 2 ਸਾਥੀਆਂ ਕੋਲੋਂ ਕਰੋੜਾਂ ਰੁਪਏ ਦੀ ਹੈਰੋਇਨ ਵੀ ਬਰਾਮਦ ਕੀਤੀ ਗਈ ਹੈ।
ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਸਬ-ਇੰਸਪੈਕਟਰ ਸ਼ਹਿਰ ‘ਚ ਨਸ਼ੇ ਦਾ ਨੈੱਟਵਰਕ ਚਲਾ ਰਿਹਾ ਸੀ। ਇਸ ਦਾ ਖੁਲਾਸਾ STF ਵੱਲੋਂ ਅੱਜ ਪ੍ਰੈੱਸ ਕਾਨਫਰੰਸ ਰਹੀ ਕੀਤਾ ਜਾਵੇਗਾ। ਫੜੇ ਗਏ ਮੁਲਜ਼ਮ ਦੀ ਪਛਾਣ ਸਬ-ਇੰਸਪੈਕਟਰ ਹਰਜਿੰਦਰ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮ ਹਰਜਿੰਦਰ ਸਿੰਘ ’ਤੇ ਉਸ ਦੇ ਬਾਕੀ ਦੋ ਸਾਥੀਆਂ ਨੂੰ ਕਾਬੂ ਕਰ ਲਿਆ ਹੈ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਪੁਲਿਸ ਦੇ ਕੱਪੜੇ ਪਾ ਕੇ ਨਸ਼ੇ ਦੀ ਤਸਕਰੀ ਕਰਦੇ ਸਨ। ਪੁਲਿਸ ਮੁਲਾਜ਼ਮ ਹੋਣ ਕਾਰਨ ਉਹ ਆਸਾਨੀ ਨਾਲ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰ ਲੈਂਦਾ ਸੀ ਅਤੇ ਕਿਸੇ ਨੂੰ ਉਸ ’ਤੇ ਸ਼ੱਕ ਵੀ ਨਹੀਂ ਸੀ ਹੁੰਦਾ। ਟੀਮ ਨੇ ਮੁਲਜ਼ਮਾਂ ਦੇ ਮੋਬਾਈਲ ਡਿਟੇਲ ਅਤੇ ਹੋਰ ਕਈ ਦਸਤਾਵੇਜ਼ ਆਪਣੇ ਕਬਜ਼ੇ ਵਿੱਚ ਲੈ ਲਏ ਹਨ।