ਨਵੀਂ ਦਿੱਲੀ- ਬਿਜਲੀ ਖਪਤਕਾਰਾਂ ਨੂੰ ਰਾਹਤ ਦੇਣ ਲਈ ਗੋਆ ਸਰਕਾਰ ਨੇ ਬਕਾਇਆ ਬਿਜਲੀ ਬਿੱਲਾਂ ਦੇ ਭੁਗਤਾਨ ਲਈ 6 ਮਹੀਨਿਆਂ ਦੀ ਵੈਧਤਾ ਦੇ ਨਾਲ ‘ਯਕਮੁਸ਼ਤ ਨਿਪਟਾਰਾ’ ਯੋਜਨਾ ਨੂੰ ਵਾਪਸ ਲਿਆਂਦਾ ਹੈ। ਮੁੱਖ ਮੰਤਰੀ ਪ੍ਰਮੋਦ ਸਾਵੰਤ ਨੇ ਕਿਹਾ ਹੈ ਕਿ ਰਾਜ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਆਪਣੀ ਕੈਬਨਿਟ ਮੀਟਿੰਗ ਵਿੱਚ ਬਿਜਲੀ ਬਿੱਲਾਂ ਲਈ ਵਨ ਟਾਈਮ ਸੈਟਲਮੈਂਟ (OTS) ਸਕੀਮ ਨੂੰ ਮੁੜ ਲਾਗੂ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਯੋਜਨਾ ਦਾ ਮੁੱਖ ਟੀਚਾ 402 ਕਰੋੜ ਰੁਪਏ ਬਿਜਲੀ ਦੇ ਬਕਾਇਆ ਇਕੱਠੇ ਕਰਨ ਦਾ ਹੈ।
ਮੁੱਖ ਮੰਤਰੀ ਸਾਵੰਤ ਨੇ ਕਿਹਾ ਕਿ “ਇਹ ਸਕੀਮ ਅਗਲੇ 6 ਮਹੀਨਿਆਂ ਲਈ ਲਾਗੂ ਹੋਵੇਗੀ।” ਇਹ ਸਕੀਮ ਦੀ ਸ਼ੁਰੂਆਤ ਇਸ ਸਾਲ ਦੇ ਸ਼ੁਰੂ ਵਿੱਚ ਕੀਤੀ ਗਈ ਸੀ, ਪਰ ਉਸ ਸਮੇਂ ਬਹੁਤ ਸਾਰੇ ਲੋਕਾਂ ਨੇ ਇਸ ਦਾ ਲਾਭ ਨਹੀਂ ਲਿਆ ਸੀ। ਇਸ ਸਕੀਮ ਤਹਿਤ 17,801 ਅਜਿਹੇ ਖਪਤਕਾਰ ਹਨ, ਜਿਨ੍ਹਾਂ ਦੇ ਬਿਜਲੀ ਬਿੱਲ ਬਕਾਇਆ ਪਏ ਹਨ।
ਰਾਜ ਦੇ ਊਰਜਾ ਮੰਤਰੀ ਸੁਦੀਨ ਧਾਵਲੀਕਰ ਨੇ ਮੀਡੀਆ ਨੂੰ ਦੱਸਿਆ ਕਿ ਬਿਜਲੀ ਖਪਤਕਾਰਾਂ ਦੀਆਂ ਬੇਨਤੀਆਂ ਤੋਂ ਬਾਅਦ ਇਸ ਸਕੀਮ ਨੂੰ ਮੁੜ ਲਾਗੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਨੇ ਬਿਜਲੀ ਦੇ ਬਕਾਏ ਦੀ ਅਦਾਇਗੀ ਨਹੀਂ ਕੀਤੀ, ਉਨ੍ਹਾਂ ਉਦਯੋਗਿਕ ਇਕਾਈਆਂ ਨੂੰ ਵੀ ਇਸ ਸਕੀਮ ਵਿੱਚ ਸ਼ਾਮਲ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: