ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਨਿਕੋਸਰਾਂ ਦੇ ਰਹਿਣ ਵਾਲੇ ਨੌਜਵਾਨ ਦੀ ਘਰੇਲੂ ਕੰਮ ਲਈ ਰਾਹ ਜਾਂਦੇ ਟਰੱਕ ਹੇਠਾਂ ਆਉਣ ਨਾਲ ਦਰਦਨਾਕ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਉਸ ਦੇ ਰਿਸ਼ਤੇਦਾਰ ਗੁਲਾਬ ਸਿੰਘ ਨੇ ਦੱਸਿਆ ਅਕਾਸ਼ਦੀਪ ਸਿੰਘ (17) ਪੁੱਤਰ ਗੁਰਮੁਖ ਸਿੰਘ ਵਾਸੀ ਪਿੰਡ ਨਿਕੋਸਰਾ ਅੱਡਾ ਤਲਵੰਡੀ ਰਾਮਾਂ ਨੂੰ ਆਪਣੇ ਕਿਸੇ ਘਰੇਲੂ ਕੰਮ ਨੂੰ ਜਾ ਰਿਹਾ ਸੀ ਰਾਹ ਜਾਂਦੇ ਅੱਗੇ ਕੰਬਲਾਂ ਨਾਲ ਲੱਦੇ ਮੋਟਰਸਾਈਕਲ ਸਵਾਰ ਦੀ ਸਾਈਡ ਵੱਜਣ ਨਾਲ ਨੌਜਵਾਨ ਦਾ ਸੰਤੁਲਨ ਵਿਗੜ ਗਿਆ ਤੇ ਪਿੱਛੋਂ ਤੇਜ਼ ਰਫਤਾਰ ‘ਚ ਆ ਰਹੇ ਟਰੱਕ ਹੇਠਾਂ ਡਿੱਗ ਜਾਣ ਨਾਲ ਉਸਦੀ ਮੌਕੇ ਤੇ ਹੀ ਮੌਤ ਹੋ ਗਈ।
ਉਕਤ ਘਟਨਾ ਦਾ ਪਤਾ ਲੱਗਦੇ ਹੀ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅੰਦਰ ਪੈਂਦੀ ਚੌਂਕੀ ਮੱਲੇਵਾਲ ਦੇ ਇੰਚਾਰਜ ਬਲਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਪਹੁੰਚ ਕੇ ਟਰੱਕ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਹੈ ਤੇ ਮ੍ਰਿਤਕ ਦੀ ਲਾਸ਼ ਦਾ ਪੋਸਟ ਮਾਰਟਮ ਕਰਾਉਣ ਲਈ ਸਿਵਲ ਹਸਪਤਾਲ ਬਟਾਲਾ ਭੇਜ ਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।ਉਥੇ ਹੀ ਪੁਲਿਸ ਅਧਕਾਰੀ ਨੇ ਦੱਸਿਆ ਕਿ ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ ਹੈ ਅਤੇ ਉਹਨਾਂ ਵਲੋਂ ਕੇਸ ਦਰਜ ਕਰ ਜਲਦ ਡਰਾਈਵਰ ਨੂੰ ਕਾਬੂ ਕੀਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “























