ਪੰਜਾਬ ਦੇ ਲੁਧਿਆਣਾ ‘ਚ ਠੰਡ ਦੀ ਦਸਤਕ ਦੇ ਨਾਲ ਹੀ ਡੇਂਗੂ ਦਾ ਖ਼ਤਰਾ ਵੀ ਲਗਾਤਾਰ ਵੱਧਦਾ ਜਾ ਰਿਹਾ ਹੈ। ਜ਼ਿਲ੍ਹੇ ਵਿੱਚ ਡੇਂਗੂ ਦੇ 49 ਨਵੇਂ ਮਰੀਜ਼ ਸਾਹਮਣੇ ਆਉਣ ਤੋਂ ਬਾਅਦ ਸਿਹਤ ਵਿਭਾਗ ਦੀਆਂ ਮੁਸ਼ਕਲਾਂ ਵੱਧ ਗਈਆਂ ਹਨ। ਇਨ੍ਹਾਂ ਵਿੱਚੋਂ 25 ਮਰੀਜ਼ ਜ਼ਿਲ੍ਹੇ ਦੇ ਵਸਨੀਕ ਹਨ, ਜਦਕਿ 24 ਹੋਰ ਜ਼ਿਲ੍ਹਿਆਂ ਦੇ ਹਨ। ਹੁਣ ਤੱਕ ਜ਼ਿਲ੍ਹੇ ਵਿੱਚ ਰਹਿੰਦੇ 909 ਲੋਕ ਡੇਂਗੂ ਪਾਜ਼ੇਟਿਵ ਪਾਏ ਗਏ ਹਨ। ਜਿਨ੍ਹਾਂ ਵਿੱਚੋਂ 618 ਮਰੀਜ਼ ਸ਼ਹਿਰ ਦੇ ਹਨ ਅਤੇ 231 ਮਰੀਜ਼ ਪਿੰਡਾਂ ਦੇ ਹਨ, ਜਦਕਿ 3098 ਦੇ ਕਰੀਬ ਡੇਂਗੂ ਦੇ ਸ਼ੱਕੀ ਮਰੀਜ਼ ਪਾਏ ਗਏ ਹਨ।
ਇਹ ਵੀ ਪੜ੍ਹੋ : ਹੁਣ ਨਿਊ ਲੁੱਕ ‘ਚ ਹੋਣਗੇ ਕਰੂ ਮੈਂਬਰ , ਬਿੰਦੀ ਤੋਂ ਹੇਅਰ ਸਟਾਈਲ ਤੱਕ Air India ਵੱਲੋਂ ਗਾਈਡਲਾਈਨਸ ਜਾਰੀ
ਦੱਸ ਦੇਈਏ ਕਿ ਸਿਹਤ ਵਿਭਾਗ ਦੀਆਂ ਐਂਟਰੀ ਲਾਰਵਾ ਟੀਮਾਂ ਵੱਲੋਂ ਹੁਣ ਤੱਕ 1 ਲੱਖ 52 ਹਜ਼ਾਰ 34 ਘਰਾਂ ਦੀ ਚੈਕਿੰਗ ਕੀਤੀ ਜਾ ਚੁੱਕੀ ਹੈ । ਜਿਨ੍ਹਾਂ ਵਿੱਚੋਂ 1326 ਘਰਾਂ ਵਿੱਚ ਲਾਰਵਾ ਮਿਲਿਆ ਹੈ। ਉੱਥੇ ਹੀ ਦੂਜੇ ਪਾਸੇ ਜ਼ਿਲ੍ਹਿਆਂ ਅਤੇ ਰਾਜਾਂ ਦੇ 343 ਲੋਕ ਡੇਂਗੂ ਪਾਜ਼ੇਟਿਵ ਪਾਏ ਗਏ ਹਨ । ਇਹ ਮਰੀਜ਼ ਜ਼ਿਲ੍ਹੇ ਦੇ ਵੱਖ-ਵੱਖ ਹਸਪਤਾਲਾਂ ਵਿੱਚ ਦਾਖ਼ਲ ਹਨ। ਸ਼ਹਿਰ ਵਿੱਚ ਮੌਸਮੀ ਬਿਮਾਰੀਆਂ ਦਾ ਖਤਰਾ ਵਧਣ ਕਾਰਨ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੀਆਂ ਚਿੰਤਾਵਾਂ ਵੱਧ ਗਈਆਂ ਹਨ ।
ਵੀਡੀਓ ਲਈ ਕਲਿੱਕ ਕਰੋ -: