ਸੂਬੇ ‘ਚ ਗੰਨ ਕਲਚਰ ਖਿਲਾਫ ਸਰਕਾਰ ਦੀ ਸਖਤੀ ਕਾਰਨ ਕਪੂਰਥਲਾ ਪ੍ਰਸ਼ਾਸਨ ਪੂਰੀ ਤਰ੍ਹਾਂ ਐਕਸ਼ਨ ਮੋਡ ‘ਚ ਹੈ। ਕਪੂਰਥਲਾ ਅਤੇ ਸੁਲਤਾਨਪੁਰ ਲੋਧੀ ਥਾਣਿਆਂ ‘ਚ ਦੋ ਵੱਖ-ਵੱਖ ਮਾਮਲਿਆਂ ‘ਚ ਸਰਪੰਚ ਸਮੇਤ ਦੋ ਵਿਅਕਤੀਆਂ ਖਿਲਾਫ ਕੇਸ ਦਰਜ ਕਰਕੇ ਲਾਇਸੈਂਸ ਰੱਦ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਥਾਣਾ ਸਿਟੀ ਕਪੂਰਥਲਾ ਵਿਖੇ ਦਰਜ ਐਫਆਈਆਰ 266 ਅਨੁਸਾਰ ਤਫ਼ਤੀਸ਼ੀ ਅਫ਼ਸਰ ਈਸ਼ਰੂ ਪ੍ਰਸਾਦ ਨੂੰ ਕਿਸੇ ਮੁਖਬਰ ਵੱਲੋਂ ਇਤਲਾਹ ਦਿੱਤੀ ਗਈ ਸੀ ਕਿ ਸੰਤ ਨਗਰ ਦੇ ਰਹਿਣ ਵਾਲੇ ਰਾਜ ਕੁਮਾਰ ਨੇ ਬਿੱਲਾ ਪਤੰਦਰ ਦੇ ਨਾਂਅ ‘ਤੇ ਆਈਡੀ ਬਣਾ ਕੇ ਉਸ ‘ਤੇ ਪਿਸਤੌਲ ਸਮੇਤ ਉਸ ਦੀ ਫ਼ੋਟੋ ਲਗਾਈ ਹੋਈ ਹੈ। ਫੇਸਬੁੱਕ ਆਈਡੀ ਚੈੱਕ ਕਰਨ ‘ਤੇ ਪਤਾ ਲੱਗਾ ਕਿ ਉਕਤ ਵਿਅਕਤੀ ਨੇ ਆਪਣੇ ਪਿਸਤੌਲ ਨਾਲ ਆਪਣੀ ਫੋਟੋ ਪੋਸਟ ਕੀਤੀ ਹੈ ਅਤੇ ਪਿਸਤੌਲ ਫੜੇ ਕਈ ਹੋਰ ਦੋਸਤਾਂ ਦੀਆਂ ਫੋਟੋਆਂ ਵੀ ਅਪਲੋਡ ਕੀਤੀਆਂ ਹਨ।
ਦੂਜੇ ਪਾਸੇ ਸ਼ੋਸ਼ਲ ਮੀਡੀਆ ‘ਤੇ ਹਥਿਆਰਾਂ ਦੀ ਸ਼ਰੇਆਮ ਪ੍ਰਦਰਸ਼ਨ ਕਰਕੇ ਜ਼ਿਲ੍ਹਾ ਮੈਜਿਸਟ੍ਰੇਟ ਦੇ ਹੁਕਮਾਂ ਦੀਆਂ ਧੱਜੀਆਂ ਉਡਾਉਣ ਵਾਲੇ ਇਕ ਦੋਸ਼ੀ ਖਿਲਾਫ ਥਾਣਾ ਸੁਲਤਾਨਪੁਰ ਲੋਧੀ ‘ਚ ਮਾਮਲਾ ਦਰਜ ਕਰ ਲਿਆ ਗਿਆ ਹੈ ਪਰ ਅਜੇ ਤੱਕ ਦੋਸ਼ੀ ਦੀ ਗ੍ਰਿਫਤਾਰੀ ਨਹੀਂ ਹੋ ਸਕੀ ਹੈ।
ਇਹ ਵੀ ਪੜ੍ਹੋ : ਅਗਲੇ ਹਫਤੇ ਮੁੜ ਲਾਂਚ ਹੋਵੇਗੀ Twitter Blue ਸਰਵਿਸ, ਇਨ੍ਹਾਂ ਲਈ ‘ਗੋਲਡ’ ਤੇ ‘ਗ੍ਰੇ’ ਹੋਣਗੇ ਚੈੱਕ ਮਾਰਕ
ਡੀਐਸਪੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਏਐਸਆਈ ਕੁਲਵੰਤ ਸਿੰਘ, ਐਚ.ਸੀ ਅਰਵਿੰਦਰਜੀਤ ਸਿੰਘ ਅਤੇ ਪੁਲੀਸ ਪਾਰਟੀ ਬੱਸ ਸਟੈਂਡ ’ਤੇ ਮੌਜੂਦ ਸਨ। ਇਸ ਦੌਰਾਨ ਮੁਖਬਰ ਖਾਸ ਨੇ ਦੱਸਿਆ ਕਿ ਲਖਵੀਰ ਸਿੰਘ ਸਰਪੰਚ ਫਰੀਦਸਰਾਏ ਨੇ ਆਪਣੇ ਲਾਇਸੈਂਸੀ ਰਿਵਾਲਵਰ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਪਾਈ ਹੈ। ਇਸ ਵਿੱਚ ਕਾਰ ਵਿੱਚ ਸਵਾਰ ਇੱਕ ਨੌਜਵਾਨ ਹੱਥ ਵਿੱਚ ਬੰਦੂਕ ਫੜ ਕੇ ਹਥਿਆਰਾਂ ਦੀ ਖੁੱਲ੍ਹੇਆਮ ਪ੍ਰਦਰਸ਼ਨ ਕਰ ਰਿਹਾ ਸੀ।
ਵੀਡੀਓ ਲਈ ਕਲਿੱਕ ਕਰੋ -: