ਕੈਨੇਡਾ ਵਿਚ ਸੜਕ ਹਾਦਸਿਆਂ ਦੌਰਾਨ ਹੋਣ ਵਾਲੀਆਂ ਮੌਤਾਂ ਦਾ ਅੰਕੜਾ ਦਿਨੋ-ਦਿਨ ਵਧਦਾ ਜਾ ਰਿਹਾ ਹੈ। ਆਏ ਦਿਨ ਕੋਈ ਨਾ ਕੋਈ ਅਜਿਹੀ ਦੁਖਦ ਖਬਰ ਮਿਲ ਹੀ ਜਾਂਦੀ ਹੈ। ਅਜਿਹਾ ਹੀ ਇਕ ਮਾਮਲਾ ਫਿਰ ਤੋਂ ਸਾਹਮਣੇ ਆਇਆ ਹੈ ਜਿਥੇ 20 ਸਾਲਾ ਭਾਰਤੀ ਵਿਦਿਆਰਥੀ ਦੀ ਕੈਨੇਡਾ ਵਿਚ ਸੜਕ ਹਾਦਸੇ ਦੌਰਾਨ ਮੌਤ ਹੋ ਗਈ।
ਮ੍ਰਿਤਕ ਦੀ ਪਛਾਣ ਕਾਰਤਕ ਸੈਣੀ ਵਜੋਂ ਹੋਈ ਹੈ। ਉਹ ਹਰਿਆਣਾ ਦੇ ਕਰਨਾਲ ਦਾ ਰਹਿਣ ਵਾਲਾ ਸੀ। ਕਾਰਤਿਕ ਸੈਣੀ ਓਨਟਾਰੀਓ ਦੇ ਸ਼ੈਰੀਡਨ ਕਾਲਜ ਦਾ ਵਿਦਿਆਰਥੀ ਸੀ। ਉਹ ਅਜੇ ਇਕ ਸਾਲ ਪਹਿਲਾਂ ਹੀ ਸਟੂਡੈਂਟ ਵੀਜ਼ੇ ‘ਤੇ ਕੈਨੇਡਾ ਗਿਆ ਸੀ।
ਇਹ ਵੀ ਪੜ੍ਹੋ : ਪਾਨੀਪਤ ‘ਚ 13 ਸਾਲਾ ਬੱਚੇ ਨੇ ਕਮਰੇ ‘ਚ 12 ਫੁੱਟ ਦੀ ਉਚਾਈ ‘ਤੇ ਕੱਪੜੇ ਨਾਲ ਫਾਹਾ ਲੈ ਕੇ ਕੀਤੀ ਖੁਦਕੁਸ਼ੀ
ਮਿਲੀ ਜਾਣਕਾਰੀ ਮੁਤਾਬਕ ਘਟਨਾ ਬੁੱਧਵਾਰ ਸਵੇਰੇ 4.30 ਵਜੇ ਵਾਪਰੀ ਜਦੋਂ ਕਾਰਤਿਕ ਸਾਈਕਲ ਚਲਾ ਰਿਹਾ ਸੀ ਤੇ ਪਿਕ ਅੱਪ ਟਰੱਕ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਜਿਸ ਕਾਲਜ ਵਿਚ ਕਾਰਤਿਕ ਪੜ੍ਹਦਾ ਸੀ ਉਸ ਵੱਲੋਂ ਵੀ ਮੌਤ ‘ਤੇ ਦੁੱਖ ਪ੍ਰਗਟਾਇਆ ਗਿਆ ਹੈ। ਕਾਲਜ ਵੱਲੋਂ ਕਾਰਤਿਕ ਦੇ ਪਰਿਵਾਲ, ਦੋਸਤਾਂ, ਸਾਥੀਆਂ ਤੇ ਪ੍ਰੋਫੈਸਰਾਂ ਵੱਲੋਂ ਈ-ਮੇਲ ਰਾਹੀਂ ਅਫਸੋਸ ਪ੍ਰਗਟਾਇਆ ਗਿਆ ਹੈ। ਪਰਿਵਾਰ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਕਾਰਤਿਕ ਸੈਣੀ ਦੀ ਲਾਸ਼ ਨੂੰ ਜਲਦੀ ਤੋਂ ਜਲਦੀ ਸਸਕਾਰ ਲਈ ਭਾਰਤ ਭੇਜਿਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: