ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਦੇ ਥਾਣਾ ਡਵੀਜ਼ਨ ਨੰਬਰ 8 ਦੇ ਬਾਹਰ ਸ਼ਨੀਵਾਰ ਸਵੇਰੇ ਪੁਲਿਸ ਵੱਲੋਂ ਵੱਖ-ਵੱਖ ਮਾਮਲਿਆਂ ਵਿੱਚ ਜ਼ਬਤ ਕੀਤੇ ਵਾਹਨਾਂ ਨੂੰ ਅਚਾਨਕ ਅੱਗ ਲੱਗ ਗਈ। ਦੇਖਦੇ ਹੀ ਦੇਖਦੇ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ। ਦੱਸਿਆ ਜਾ ਰਿਹਾ ਹੈ ਕਿ 10 ਤੋਂ 12 ਵਾਹਨ ਸੜ ਕੇ ਸੁਆਹ ਹੋ ਗਏ ਹਨ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਕਿ ਅੱਗ ਕਿਸ ਕਾਰਨ ਲੱਗੀ।
ਅੱਗ ਲੱਗਣ ਦੀ ਘਟਨਾ ਤੋਂ ਬਾਅਦ ਲੋਕ ਪੁਲਿਸ ‘ਤੇ ਸਵਾਲ ਕਰ ਰਹੇ ਹਨ। ਦੋਸ਼ ਹੈ ਕਿ ਪੁਲਿਸ ਦੀ ਗਲਤੀ ਕਾਰਨ ਲੱਖਾਂ ਰੁਪਏ ਦੇ ਇਹ ਵਾਹਨ ਸੜ ਗਏ। ਸੜਕ ‘ਤੇ ਖੁੱਲ੍ਹੇ ‘ਚ ਇਸ ਤਰ੍ਹਾਂ ਵਾਹਨ ਖੜ੍ਹੇ ਕਰਨਾ ਪੁਲਿਸ ਦੀ ਕਾਰਜਸ਼ੈਲੀ ‘ਤੇ ਵੱਡਾ ਸਵਾਲ ਹੈ। ਪੁਲਿਸ ਨੂੰ ਇਨ੍ਹਾਂ ਜ਼ਬਤ ਵਾਹਨਾਂ ਨੂੰ ਆਪਣੇ ਮਲਖਾਨੇ ਆਦਿ ਵਿੱਚ ਰੱਖਣਾ ਚਾਹੀਦਾ ਸੀ ਕਿਉਂਕਿ ਇਹ ਲੋਕਾਂ ਦੀ ਜਾਇਦਾਦ ਹਨ ਪਰ ਪੁਲੀਸ ਨੇ ਇਨ੍ਹਾਂ ਵਾਹਨਾਂ ਨੂੰ ਸੜਕ ’ਤੇ ਲਾਵਾਰਿਸ ਹਾਲਤ ਵਿੱਚ ਖੁੱਲ੍ਹੇ ਵਿੱਚ ਖੜ੍ਹਾ ਕੇ ਰੱਖ ਦਿੱਤਾ ਹੈ। ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਇਹ ਕਿਸੇ ਅਣਪਛਾਤੇ ਵਿਅਕਤੀ ਦੀ ਸ਼ਰਾਰਤ ਹੋ ਸਕਦੀ ਹੈ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਅੱਗ ਨੂੰ ਦੇਖਦੇ ਹੀ ਥਾਣਾ ਪੁਲਿਸ ਤੁਰੰਤ ਬਾਹਰ ਆ ਗਈ। ਪੁਲਿਸ ਦੇ ਉੱਚ ਅਧਿਕਾਰੀ ਵੀ ਮੌਕੇ ’ਤੇ ਪਹੁੰਚ ਗਏ। ਥਾਣੇ ਵੱਲੋਂ ਪਾਣੀ ਦਾ ਪ੍ਰਬੰਧ ਕਰਕੇ ਅੱਗ ਬੁਝਾਉਣ ਦੀ ਕੋਸ਼ਿਸ਼ ਵੀ ਕੀਤੀ ਗਈ। ਉਥੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ। ਫਾਇਰ ਬ੍ਰਿਗੇਡ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ। ਸਮੇਂ ਸਿਰ ਕਈ ਵਾਹਨਾਂ ਦਾ ਬਚਾਅ ਹੋ ਗਿਆ। ਹੁਣ ਜੋ ਵਾਹਨ ਸਾੜ ਗਏ ਹਨ, ਉਹ ਕਿਸ ਦੀ ਜਾਇਦਾਦ ਹੈ, ਪੁਲਿਸ ਇਸ ਦੀ ਜਾਂਚ ਵਿੱਚ ਜੁਟੀ ਹੋਈ ਹੈ। ਇਹ ਸਥਿਤੀ ਸਿਰਫ਼ ਥਾਣਾ ਡਿਵੀਜ਼ਨ ਨੰਬਰ 8 ਵਿੱਚ ਹੀ ਨਹੀਂ ਹੈ, ਸਗੋਂ ਕਈ ਥਾਣੇ ਅਜਿਹੇ ਹਨ ਜਿੱਥੇ ਇਸ ਤਰ੍ਹਾਂ ਦੇ ਵਾਹਨ ਖੁੱਲ੍ਹੇ ਵਿੱਚ ਲਾਵਾਰਸ ਪਏ ਹਨ। ਪੁਲਿਸ ਵਿਭਾਗ ਨੂੰ ਇਨ੍ਹਾਂ ਵਾਹਨਾਂ ਦੀ ਸੁਰੱਖਿਆ ਨੂੰ ਸਮੇਂ ਸਿਰ ਯਕੀਨੀ ਬਣਾਉਣਾ ਚਾਹੀਦਾ ਹੈ।