ਤੇਲੰਗਾਨਾ ਦੇ ਵਾਰੰਗਲ ‘ਚ ਚਾਕਲੇਟ ਖਾਣ ਨਾਲ 8 ਸਾਲ ਦੇ ਬੱਚੇ ਦੀ ਮੌਤ ਹੋ ਗਈ। ਪੁਲੀਸ ਅਨੁਸਾਰ ਵਾਰੰਗਲ ਦਾ ਰਹਿਣ ਵਾਲਾ ਕੰਗਣ ਸਿੰਘ ਵਿਦੇਸ਼ ਤੋਂ ਆਪਣੇ ਪੁੱਤਰ ਲਈ ਚਾਕਲੇਟ ਲੈ ਕੇ ਆਇਆ ਸੀ। ਜਦੋਂ 8 ਸਾਲਾ ਸੰਦੀਪ ਨੇ ਚਾਕਲੇਟ ਖਾਧੀ ਤਾਂ ਇਹ ਉਸ ਦੇ ਗਲੇ ‘ਚ ਫਸ ਗਈ। ਉਸ ਨੂੰ ਹਸਪਤਾਲ ਲਿਜਾਇਆ ਗਿਆ, ਪਰ ਉਸ ਦੀ ਜਾਨ ਚਲੀ ਗਈ।
ਪੁਲਿਸ ਮੁਤਾਬਕ ਦੂਜੀ ਜਮਾਤ ਦਾ ਵਿਦਿਆਰਥੀ ਸੰਦੀਪ ਸ਼ਨੀਵਾਰ ਨੂੰ ਆਪਣੇ ਪਿਤਾ ਵੱਲੋਂ ਲਿਆਂਦੀਆਂ ਚਾਕਲੇਟਾਂ ਲੈ ਕੇ ਸਕੂਲ ਗਿਆ ਸੀ। ਚਾਕਲੇਟ ਖਾਣ ਤੋਂ ਬਾਅਦ ਉਸ ਨੂੰ ਸਾਹ ਲੈਣ ਵਿੱਚ ਤਕਲੀਫ਼ ਹੋਣ ਲੱਗੀ। ਇਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ, ਪਰ ਉਸ ਦੀ ਜਾਨ ਨਹੀਂ ਬਚਾਈ ਜਾ ਸਕੀ। ਡਾਕਟਰਾਂ ਨੇ ਦਮ ਘੁਟਣ ਨੂੰ ਮੌਤ ਦਾ ਕਾਰਨ ਦੱਸਿਆ ਹੈ। ਕੰਗਣ ਸਿੰਘ ਵਾਰੰਗਲ ਵਿੱਚ ਇਲੈਕਟ੍ਰਿਕ ਦੀ ਦੁਕਾਨ ਚਲਾਉਂਦਾ ਹੈ। ਉਹ 20 ਸਾਲ ਪਹਿਲਾਂ ਰਾਜਸਥਾਨ ਤੋਂ ਇੱਥੇ ਆਇਆ ਸੀ। ਉਸ ਦੇ ਚਾਰ ਬੱਚੇ ਹਨ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਹਾਲ ਹੀ ‘ਚ ਆਸਟ੍ਰੇਲੀਆ ਦੀ ਯਾਤਰਾ ‘ਤੇ ਗਏ ਕੰਗਣ ਸਿੰਘ ਆਪਣੇ ਬੱਚਿਆਂ ਲਈ ਉਥੋਂ ਚਾਕਲੇਟ ਲੈ ਕੇ ਆਏ ਸਨ। ਸੰਦੀਪ ਇਨ੍ਹਾਂ ਵਿੱਚੋਂ ਕੁਝ ਚਾਕਲੇਟ ਸਕੂਲ ਲੈ ਗਿਆ। ਇਨ੍ਹਾਂ ਨੂੰ ਖਾਣ ਤੋਂ ਬਾਅਦ ਉਸ ਦਾ ਦਮ ਘੁੱਟਣ ਲੱਗ ਪਿਆ। ਅਧਿਆਪਕ ਨੇ ਇਸ ਸਬੰਧੀ ਸਕੂਲ ਪ੍ਰਬੰਧਕਾਂ ਨੂੰ ਸੂਚਿਤ ਕੀਤਾ। ਉਸ ਨੂੰ ਹਸਪਤਾਲ ਲਿਜਾਇਆ ਗਿਆ, ਪਰ ਦਮ ਘੁੱਟਣ ਕਾਰਨ ਉਸ ਦੀ ਮੌਤ ਹੋ ਗਈ।