ਹੈਮਿਲਟਨ ਵਿੱਚ ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਐਤਵਾਰ ਨੂੰ ਹੋਣ ਵਾਲਾ ਦੂਜਾ ਮੈਚ ਮੀਂਹ ਕਾਰਨ ਰੱਦ ਹੋ ਗਿਆ। ਇਸ ਮੈਚ ‘ਚ ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਫੀਲਡਿੰਗ ਦਾ ਫੈਸਲਾ ਕੀਤਾ। ਮੀਂਹ ਪੈਣ ‘ਤੇ ਭਾਰਤ ਨੇ 4.5 ਓਵਰਾਂ ‘ਚ ਬਿਨਾਂ ਕੋਈ ਵਿਕਟ ਗੁਆਏ 22 ਦੌੜਾਂ ਬਣਾ ਲਈਆਂ ਸਨ।
ਜਾਣਕਾਰੀ ਮੁਤਾਬਕ ਮੀਂਹ ਕਾਰਨ ਮੈਚ 3 ਘੰਟੇ 47 ਮਿੰਟ ਬਾਅਦ ਮੁੜ ਸ਼ੁਰੂ ਹੋਇਆ। ਮੈਚ ਨੂੰ 29-29 ਓਵਰ ਪ੍ਰਤੀ ਪਾਰੀ ਕਰ ਦਿੱਤਾ ਗਿਆ ਸੀ। 8 ਓਵਰ ‘ਤੋਂ ਬਾਅਦ ਮੀਂਹ ਫਿਰ ਸ਼ੁਰੂ ਹੋ ਗਿਆ। ਇਸ ਤੋਂ ਬਾਅਦ ਮੈਚ ਸੰਭਵ ਨਹੀਂ ਹੋ ਸਕਿਆ ਅਤੇ ਇਸ ਨੂੰ ਰੱਦ ਕਰ ਦਿੱਤਾ ਗਿਆ।
ਸ਼ੁਭਮਨ ਗਿੱਲ ਨੇ 42 ਗੇਂਦਾਂ ਵਿੱਚ 45 ਦੌੜਾਂ ਅਤੇ ਸੂਰਿਆਕੁਮਾਰ ਯਾਦਵ ਨੇ 25 ਗੇਂਦਾਂ ਵਿੱਚ 34 ਦੌੜਾਂ ਹਾਸਲ ਕੀਤੀਆਂ। ਕਪਤਾਨ ਸ਼ਿਖਰ ਧਵਨ ਨੂੰ ਮੈਟ ਹੈਨਰੀ ਨੇ 10 ਗੇਂਦਾਂ ‘ਤੇ 3 ਦੌੜਾਂ ਬਣਾ ਕੇ ਆਊਟ ਕੀਤਾ। ਇਸ ਤਰ੍ਹਾਂ ਨਿਊਜ਼ੀਲੈਂਡ ਨੇ ਤਿੰਨ ਮੈਚਾਂ ਦੀ ਸੀਰੀਜ਼ ‘ਚ 1-0 ਦੀ ਬੜ੍ਹਤ ਬਣਾ ਲਈ ਹੈ। ਦੱਸ ਦੇਈਏ ਕਿ ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ 30 ਨਵੰਬਰ ਨੂੰ ਕ੍ਰਾਈਸਟਚਰਚ ਵਿੱਚ ਖੇਡਿਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: