STF ਦੀ ਟੀਮ ਨੇ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਚਾਰ ਨਸ਼ਾ ਤਸਕਰਾਂ ਕੋਲੋਂ 14.5 ਕਰੋੜ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਹੈ। ਮੁਲਜ਼ਮਾਂ ਕੋਲੋਂ ਕੁੱਲ 2.795 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸ ਦੇ ਨਾਲ ਹੀ 20 ਹਜ਼ਾਰ ਰੁਪਏ ਦੀ ਡਰੱਗ ਮਨੀ ਅਤੇ ਦੋ ਸਕੂਟਰ ਵੀ ਬਰਾਮਦ ਕੀਤੇ ਗਏ ਹਨ।
ਪੁਲੀਸ ਵੱਲੋਂ ਮੁਲਜ਼ਮਾਂ ਦੇ ਰਿਕਾਰਡ ਦੀ ਪੜਤਾਲ ਕੀਤੀ ਜਾ ਰਹੀ ਹੈ। ਟੀਮ ਨੂੰ ਗੁਪਤ ਸੂਚਨਾ ਮਿਲੀ ਸੀ, ਜਿਸ ਦੇ ਆਧਾਰ ‘ਤੇ ਨਸ਼ਾ ਤਸਕਰੀ ਕਰਨ ਵਾਲਾ ਇਕ ਵੱਡਾ ਗਿਰੋਹ ਫੜਿਆ ਗਿਆ। ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਪਹਿਲੇ ਮਾਮਲੇ ਵਿੱਚ ਐਸਟੀਐਫ ਨੇ ਮੋਗਾ ਦੇ ਪਿੰਡ ਕਾਲੀਵਾਲ ਦੇ ਰਹਿਣ ਵਾਲੇ 24 ਸਾਲਾ ਗੁਰਪ੍ਰੀਤ ਸਿੰਘ ਅਤੇ ਉਸ ਦੇ ਸਾਥੀ ਵਿਨੀਤ ਕੁਮਾਰ ਨੂੰ ਗ੍ਰਿਫ਼ਤਾਰ ਕੀਤਾ ਸੀ । ਐਸਟੀਐਫ ਨੇ ਇਨ੍ਹਾਂ ਦੇ ਕਬਜ਼ੇ ਵਿੱਚੋਂ 2.415 ਕਿਲੋਗ੍ਰਾਮ ਹੈਰੋਇਨ, 20,500 ਰੁਪਏ ਦੀ ਡਰੱਗ ਮਨੀ, ਇੱਕ ਇਲੈਕਟ੍ਰਾਨਿਕ ਤੋਲਣ ਵਾਲੀ ਮਸ਼ੀਨ, ਖਾਲੀ ਪਾਊਚ ਅਤੇ ਇੱਕ ਸਕੂਟਰ ਬਰਾਮਦ ਕੀਤਾ ਹੈ।